ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

05/21/2022 2:39:03 AM

ਮੇਖ : ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਬ੍ਰਿਖ : ਧਾਰਮਿਕ ਕੰਮਾਂ ਨੂੰ ਅਟੈਂਡ ਕਰਨ, ਧਾਰਮਿਕ ਲਿਟਰੇਚਰ ਸਟੱਡੀ ਕਰਨ, ਕਥਾ-ਵਾਰਤਾ ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਅਰਥ ਦਸ਼ਾ ਵੀ ਸੁਖਦ ਰਹੇਗੀ।

ਮਿਥੁਨ : ਪੇਟ ’ਚ ਗੜਬੜੀ ਰਹਿਣ ਦਾ ਡਰ, ਲਿਖਣ ਪੜ੍ਹਨ ਦਾ ਕੋਈ ਕੰਮ ਵੀ ਬੇ-ਧਿਆਨੀ ਨਾਲ ਜਾਂ ਸੋਚੇ ਸਮਝੇ ਬਗੈਰ ਨਹੀਂ ਕਰਨਾ ਚਾਹੀਦਾ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ : ਮਨੋਬਲ ਦੇ ਟੁੱਟਣ ਕਰ ਕੇ ਆਪ ਲਈ ਕਿਸੇ ਕੰਮ ਨੂੰ ਉਸ ਦੇ ਟਾਰਗੈੱਟ ਤੱਕ ਪਹੁੰਚਾਉਣਾ ਮੁਸ਼ਕਲ ਹੋਵੇਗਾ, ਮਨ ਵੀ ਟੈਂਸ ਅਤੇ ਅਸ਼ਾਂਤ ਰਹੇਗਾ।

ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਹੱਲ ਹੋਵੇਗਾ।

ਤੁਲਾ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਡਿਗਣ ਫਿਸਲਣ ਅਤੇ ਸਿਹਤ ਦੇ ਵਿਗੜਣ ਦਾ ਡਰ ਰਹੇਗਾ।

ਬ੍ਰਿਸ਼ਚਕ : ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਕੰਮਕਾਜੀ ਦਸ਼ਾ ਠੀਕ ਠਾਕ।

ਧਨ : ਵ੍ਹੀਕਲਜ਼ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸ਼ੁਭ ਕੰਮਾਂ ’ਚ ਧਿਆਨ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।

ਕੁੰਭ : ਖਰਚਿਆਂ ਦਾ ਜ਼ੋਰ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

ਮੀਨ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚੋਂ ਕੋਈ ਮੁਸ਼ਕਲ ਹਟੇਗੀ।

21 ਮਈ 2022, ਸ਼ਨੀਵਾਰ

ਜੇਠ ਵਦੀ ਤਿਥੀ ਛੱਠ (ਬਾਅਦ ਦੁਪਹਿਰ 3 ਵਜੇ ਤੱਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮਕਰ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 31 (ਵਿਸਾਖ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 19 , ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼੍ਰਵਣ (ਸਵੇਰੇ 11.46 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੁਕਲ (ਸਵੇਰੇ 8.11 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਬਾਅਦ ਦੁਪਹਿਰ ਤਿੰਨ ਵਜੇ ਤੋਂ ਲੈ ਕੇ 21-22 ਮੱਧ ਰਾਤ ਦੋ ਵਜੇ ਤੱਕ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰਾਜੀਵ ਗਾਂਧੀ ਬਲਿਦਾਨ ਦਿਵਸ, ਮੇਲਾ ਨਾਰਕੰਡਾ (ਬਿਲਾਸਪੁਰ ਹਿਮਾਚਲ) ਸ਼ੁਰੂ, ਮੇਲਾ ਹਰੀ ਦੇਵੀ (ਘੁਮਾਰਵੀ, ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh