ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

05/26/2022 2:47:26 AM

ਮੇਖ : ਖਰਚਿਆਂ ਕਰ ਕੇ ਕੁਝ ਫਾਇਨਾਂਸ਼ੀਅਲ ਮੁਸ਼ਕਲਾਂ ਵਧ ਸਕਦੀਆਂ ਹਨ, ਇਸ ਲਈ ਜਿਹੜੇ ਖਰਚੇ ਟਾਲ ਸਕੋ, ਟਾਲ ਦੇਣੇ ਚਾਹੀਦੇ ਹਨ, ਸਫਰ ਵੀ ਨਾ ਕਰੋ।

ਬ੍ਰਿਖ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਤੌਰ ’ਤੇ ਕਦਮ ਬੜ੍ਹਤ ਵੱਲ, ਸ਼ਤਰੂ ਕਮਜ਼ੋਰ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਮਿਥੁਨ : ਅਫਸਰਾਂ ਦੇ ਰੁਖ ’ਚ ਨਰਮੀ ਕਰ ਕੇ ਸਰਕਾਰੀ ਕੰਮਾਂ ’ਚ ਆਪ ਦੀ ਪੈਠ, ਦਬਦਬਾ ਧਾਕ ਵਧੇਗੀ, ਆਪ ਮਾਨਸਿਕ ਤੌਰ ਅਤੇ ਵਿਚਾਰਿਕ ਤੌਰ ’ਤੇ ਉਤਸ਼ਾਹੀ ਬਣੇ ਰਹੋਗੇ।

ਕਰਕ : ਯਤਨ ਕਰਨ ’ਤੇ ਆਪ ਦੀ ਜਨਰਲ ਪਲਾਨਿੰਗ ਕੁਝ ਅੱਗੇ ਵਧੇਗੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਇਰਾਦਿਆਂ ’ਚ ਮਜ਼ਬੂਤੀ, ਅਰਥ ਦਸ਼ਾ ਸੁਖਦ ਬਣੀ ਰਹੇਗੀ।

ਸਿੰਘ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਬੇ-ਧਿਆਨੀ ਨਾਲ ਨਾ ਕਰੋ ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਹਿਯੋਗ ਸਦਭਾਅ ਬਣਿਆ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਮਨ ਅਸ਼ਾਂਤ, ਪ੍ਰੇਸ਼ਾਨ, ਅਸਥਿਰ, ਡਾਵਾਂਡੋਲ ਰਹੇਗਾ, ਆਪ ਚਾਹ ਕੇ ਵੀ ਕਿਸੇ ਕੰਮ ਨੂੰ ਅੱਗੇ ਵਧਾਉਣ ਲਈ ਕੋਈ ਯਤਨ ਨਾ ਕਰ ਸਕੋਗੇ, ਨੁਕਸਾਨ ਦਾ ਡਰ।

ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ।

ਧਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਯਤਨ ਕਰਨ ’ਤੇ ਕੋਈ ਪ੍ਰਾਬਲਮ ਸੁਲਝਣ ਨੇੜੇ ਪਹੁੰਚੇਗੀ।

ਮਕਰ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਆਪਣੇ ਉਤਸ਼ਾਹੀ ਮਨ ਕਰ ਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖ ਸਕਦੇ ਹੋ।

ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰ ਵਾਲਿਆਂ ਨੂੰ ਆਪਣੇ ਕੰਮਾਂ ’ਚ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਮੀਨ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਜਿਹੜੇ ਕੰਮ ਲਈ ਕੋਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।

26 ਮਈ 2022, ਵੀਰਵਾਰ

ਜੇਠ ਵਦੀ ਤਿਥੀ ਇਕਾਦਸ਼ੀ (ਸਵੇਰੇ 10.55 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 5 (ਜੇਠ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 24, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ ਸ਼ਾਮ 7.20 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (26-27 ਮੱਧ ਰਾਤ 12.39 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ :ਆਯੁਸ਼ਮਾਨ (ਰਾਤ 10.14 ਤੱਕ) ਅਤੇ ਮਗਰੋਂ ਯੋਗ ਸੋਭਾਗਿਯ ਚੰਦਰਮਾ : ਮੀਨ ਰਾਸ਼ੀ ’ਤੇ (26-27 ਮੱਧ ਰਾਤ 12.39 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ, 26-27 ਮੱਧ ਰਾਤ 12.39 ਤਕ), 26-27 ਮੱਧ ਰਾਤ 12.39 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਪਰਾ ਇਕਾਦਸ਼ੀ ਵਰਤ, ਭਦਰਕਾਲੀ ਇਕਾਦਸ਼ੀ, ਮੇਲਾ ਭਦਰਕਾਲੀ (ਕਪੂਰਥਲਾ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh