ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ
Saturday, May 28, 2022 - 03:12 AM (IST)
ਮੇਖ : ਅਰਥ ਦਸ਼ਾ ਕੰਫਰਟੇਬਲ ਰਹੇਗੀ, ਆਪ ਆਪਣੇ ਕਿਸੇ ਕੰਮ ਨੂੰ ਆਪਣੀ ਸੋਚ ਦੇ ਮੁਤਾਬਕ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ ਦੇਣ ਦੇ ਕੰਮ ਸਾਵਧਾਨ ਰਹਿ ਕੇ ਕਰਨਾ ਸਹੀ ਰਹੇਗਾ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ।
ਮਿਥੁਨ : ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮਾਂ ਨੂੰ ਅੱਗੇ ਵਧਾਉਣ ਲਈ ਚੰਗਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
ਕਰਕ : ਉਲਝਣਾਂ ਮੁਸ਼ਕਿਲਾਂ ਦੇ ਬਾਵਜੂਦ ਵੀ ਆਪ ਆਪਣੇ ਸਰਕਾਰੀ ਪ੍ਰੋਗਰਾਮ ਨੂੰ ਕੁਝ ਅੱਗੇ ਵਧਾਉਣ ’ਚ ਸਫਲ ਹੋ ਸਕਦੇ ਹੋ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਮਨੋਬਲ ਨੂੰ ਕਾਫੀ ਹਾਵੀ ਰੱਖੇਗਾ ਪਰ ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ।
ਕੰਨਿਆ : ਕਾਰੋਬਾਰੀ ਦਸ਼ਾ ਚੰਗੀ, ਸ਼ੁੱਭ ਕੰਮਾਂ ’ਚ ਰੁਚੀ ਪਰ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਕਿਸੇ ਹੇਠ ਆਪਣੀ ਕੋਈ ਪੇਮੈਂਟ ਨਾ ਫਸਣ ਦਿਓ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੀ ਪ੍ਰੋਗਰਾਮਿੰਗ ਵੀ ਸਿਰੇ ਚ਼ੜ੍ਹੇਗੀ, ਵੈਸੇ ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਕਿਉਂਕਿ ਕਿਸੇ ਨਾ ਕਿਸੇ ਮਾਮਲੇ ’ਤੇ ਆਪ ਦਾ ਵੈਰ ਵਿਰੋਧ ਬਣਿਆ ਰਹਿ ਸਕਦਾ ਹੈ, ਇਸ ਲਈ ਆਪ ਨੂੰ ਹਰ ਫ੍ਰੰਟ ’ਤੇ ਸੁਚੇਤ ਰਹਿਣ ਦੀ ਜ਼ਰੂਰਤ ਰਹੇਗੀ।
ਧਨ : ਯਤਨ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ-ਪਲਾਨਿੰਗ ਚੰਗਾ ਨਤੀਜਾ ਦੇੇਵੇਗੀ ਸ਼ੁੱਭ ਕੰਮਾਂ ’ਚ ਧਿਆਨ ਪਰ ਰਾਹੂ ਦੀ ਸਥਿਤੀ ਸੰਤਾਨ ਲਈ ਕੁਝ ਕਮਜ਼ੋਰ ਹੈ।
ਮਕਰ : ਕਿਸੇ ਜ਼ਮੀਨੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਤਾਂ ਦੇਵੇਗੀ ਪਰ ਭਰਪੂਰ ਜ਼ੋਰ ਲਾਉਣਾ ਜ਼ਰੂਰੀ ਹੋਵੇਗਾ, ਸ਼ਤਰੂ ਕਮਜ਼ੋਰ
ਕੁੰਭ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਚੰਗੀ ਰਿਟਰਨ ਦੇਵੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।
ਮੀਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਮਨ ’ਤੇ ਸਾਤਵਿਕ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
28 ਮਈ 2022, ਸ਼ਨੀਵਾਰ
ਜੇਠ ਵਦੀ ਤਿਥੀ ਤਰੋਦਸ਼ੀ (ਦੁਪਹਿਰ 1.10 ਤੱਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੇਖ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 7 (ਜੇਠ) ਹਿਜਰੀ ਸਾਲ 1443, ਮਹੀਨਾ : ਸ਼ਵਾਲ ਤਰੀਕ : 26, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (28 ਮਈ ਦਿਨ ਰਾਤ ਅਤੇ ਅਗਲੇ ਦਿਨ (29 ਮਈ) ਸਵੇਰੇ 4.39 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਸ਼ੋਭਨ (ਰਾਤ 10.22 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਦੁਪਹਿਰ 1.10 ਤੋਂ ਲੈ ਕੇ 28.29 ਮੱਧ ਰਾਤ) 2.05 ਤੱਕ) । ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ, ਸਾਵਿਤਰੀ ਚੌਦਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)