ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ
Tuesday, May 31, 2022 - 02:12 AM (IST)
ਮੇਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਉਗੇ, ਉਸ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ ਅਤੇ ਸਵਛੰਦਤਾ ਬਣੀ ਰਹੇਗੀ।
ਮਿਥੁਨ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਕਿਸੇ ਦੇ ਝਾਂਸੇ ’ਚ ਨਾ ਫਸੋ, ਸੀ-ਪ੍ਰੋਡਕਟਸ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਦੀ ਕੰਮਕਾਜੀ ਮੁਸ਼ਕਲ ਵਧ ਸਕਦੀ ਹੈ।
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ : ਸਰਕਾਰੀ ਅਤੇ ਗੈਰ- ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣਨਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕੰਨਿਆ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੀ ਪਲਾਨਿੰਗ ਨੂੰ ਸਫਲ ਬਣਾਉਣ ਲਈ ਬਹੁਤ ਹੈਲਪਫੁਲ ਹੋ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਮੌਸਮ ਦਾ ਐਕਸਪੋਜ਼ਰ ਆਪ ਦੀ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਮਨ ਵੀ ਉਦਾਸ, ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੀਆਂ ਕੋਸ਼ਿਸ਼ਾਂ ਅਤੇ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਆਪਣੇ ਸਵਛੰਦ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ।
ਧਨ : ਜਨਰਲ ਸਿਤਾਰਾ ਕਮਜ਼ੋਰ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖਣਾ ਸਹੀ ਰਹੇਗਾ, ਨੁਕਸਾਨ ਪ੍ਰੇਸ਼ਾਨੀ ਦਾ ਵੀ ਡਰ।
ਮਕਰ : ਸੰਤਾਨ ਦੇ ਸੁਪੋਰਟਿਵ ਅਤੇ ਪਾਜ਼ੇਟਿਵ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।
ਕੁੰਭ : ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਸ਼ਤਰੂ ਕਮਜ਼ੋਰ ਰਹਿਣਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਕਿਸੇ ਸਮੇਂ ਅਰਥ ਤੰਗੀ ਜਿਹੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ।
31 ਮਈ 2022, ਮੰਗਲਵਾਰ
ਜੇਠ ਸੁਦੀ ਿਤੱਥੀ ਏਕਮ (ਸ਼ਾਮ 7.19 ਤੱਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 10 (ਜੇਠ), ਹਿਜਰੀ ਸਾਲ 1443, ਮਹੀਨਾ : ਸ਼ਵਾਲ, ਤਰੀਕ : 29, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.23 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (ਸਵੇਰੇ 10.01 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਧ੍ਰਿਤੀ (31 ਮਈ-1 ਜੂਨ ਮੱਧ ਰਾਤ 12.33 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ 11.30 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜੇਠ ਸੁਦੀ ਪੱਖ ਸ਼ੁਰੂ, ਕਰਵੀਰ ਵਰਤ, ਸ਼੍ਰੀ ਗੰਗਾ ਸਨਾਨ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)