ਸਿੰਘ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ ਕਰਨ ''ਤੇ ਮਿਲੇਗੀ ਸਫਲਤਾ
Tuesday, Jun 07, 2022 - 03:04 AM (IST)
ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਨਾ ਸਿਰਫ ਕੋਈ ਰੁਕਾਵਟ, ਮੁਸ਼ਕਿਲ ਹੀ ਹਟੇਗੀ ਸਗੋਂ ਕੁਝ ਨਾ ਕੁਝ ਪੇਸ਼ਕਦਮੀ ਵੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਨਿਪਟਾਉਣ ਲਈ ਸਮਾਂ ਚੰਗਾ, ਆਪ ਦੀ ਭੱਜ-ਦੌੜ ਫੇਵਰੇਬਲ ਨਤੀਜਾ ਦੇਵੇਗੀ, ਆਪ ਦੀ ਪੈਠ-ਦਬਦਬਾ ਵੀ ਬਣਿਆ ਰਹੇਗਾ।
ਮਿਥੁਨ : ਮਿੱਤਰਾਂ ਅਤੇ ਕੰਮਕਾਜੀ ਸਹਿਯੋਗੀਆਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਫੇਵਰੇਬਲ ਨਤੀਜਾ ਦੇਵੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਵਪਾਰ ਕਾਰੋਬਾਰ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਅਤੇ ਮਿਹਨਤ ਚੰਗਾ ਨਤੀਜਾ ਦੇਵੇਗੀ, ਕੋਈ ਵੀ ਕੰਮਕਾਜੀ ਕੋਸ਼ਿਸ਼ ਅਣਮੰਨੇ ਮਨ ਨਾਲ ਨਾ ਕਰੋ।
ਸਿੰਘ : ਅਰਥ ਅਤੇ ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ, ਕੋਸ਼ਿਸ਼ਾਂ, ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੰਨਿਆ : ਕਿਉਂਕਿ ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲ ਸਕੋ, ਉਨ੍ਹਾਂ ਨੂੰ ਟਾਲ ਦੇਣਾ ਚਾਹੀਦਾ ਹੈ ਪਰ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਤੁਲਾ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੰਮਕਾਜੀ ਸਫਰ ਲਾਭ ਵਾਲਾ ਰਹੇਗਾ।
ਬ੍ਰਿਸ਼ਚਕ : ਆਪ ਦੇ ਯਤਨ ਤੇ ਪ੍ਰੋਗਰਾਮ ਆਪਣੇ ਟਾਰਗੈੱਟ ਵੱਲ ਕੁਝ ਅੱਗੇ ਵਧ ਸਕਦੇ ਹਨ, ਸਰਕਾਰੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਸਿਰੇ ਚੜ੍ਹ ਸਕਦੀ ਹੈ।
ਧਨ : ਹਾਈ ਮੋਰੇਲ ਕਰਕੇ ਮਨ ਹਰ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਅਤੇ ਉਤਸ਼ਾਹੀ ਰਹੇਗਾ, ਕੰਮਕਾਜੀ ਭੱਜ-ਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ।
ਮਕਰ : ਪੂਰਾ ਪਰਹੇਜ਼ ਅਤੇ ਅਹਿਤਿਆਤ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਵਿਗਾੜ ਰਹਿ ਸਕਦਾ ਹੈ, ਕਿਸੇ ਦੇ ਝਾਂਸੇ ’ਚ ਵੀ ਨਾ ਫਸਣਾ ਸਹੀ ਰਹੇਗਾ।
ਕੁੰਭ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਘਰੇਲੂ ਮੋਰਚੇ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ।
ਮੀਨ : ਵਿਰੋਧੀ ਆਪ ਨੂੰ ਆਪਣੀ ਕਿਸੇ ਸਮੱਸਿਆ ’ਚ ਉਲਝਾਉਣ ਲਈ ਯਤਨ ਕਰ ਸਕਦੇ ਹਨ, ਇਸ ਲਈ ਆਪਣੀ ਸਮਝਦਾਰੀ ਨਾਲ ਆਪਣਾ ਬਚਾਅ ਕਰਨਾ ਚਾਹੀਦਾ ਹੈ।
7 ਜੂਨ 2022, ਮੰਗਲਵਾਰ
ਜੇਠ ਸੁਦੀ ਤਿਥੀ ਸਪਤਮੀ (ਸਵੇਰੇ 7.55 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਸਿੰਘ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 17 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 6, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.26 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਫਾਲਗੁਣੀ (7-8 ਮੱਧ ਰਾਤ 3.50 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵਜਰ (7-8 ਮੱਧ ਰਾਤ 4.26 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 7.55 ਤੋਂ ਲੈ ਕੇ ਰਾਤ 8.13 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)