ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

Friday, Jun 10, 2022 - 03:07 AM (IST)

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਮੁਸ਼ਕਿਲਾਂ ਜਾਗਦੀਆਂ ਰਹਿ ਸਕਦੀਆਂ ਹਨ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ ਪ੍ਰਭਾਵੀ ਵਿਜਈ ਰੱਖੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਕਰਕ : ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜਦੌੜ ਫਰੂਟਫੁਲ ਰਹੇਗੀ, ਆਪ ਜਨਰਲ ਤੌਰ ’ਤੇ ਐਕਟਿਵ ਰਹੋਗੇ ਪਰ ਬਾਅਦ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ ਬਣੇਗਾ।

ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਵੀ ਹਰ ਫ੍ਰੰਟ ’ਤੇ ਸਫਲਤਾ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ ਰਹੇਗੀ।

ਕੰਨਿਆ : ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰ ਕਰਦੇ ਹਨ ਉਨ੍ਹਾਂ ਨੂੰ ਆਪਣੇ ਕੰਮਾਂ ’ਚ ਆਪ ਦੀ ਭੱਜਦੌੜ ਅਤੇ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਵਾਲਾ, ਕਾਰੋਬਾਰੀ ਕੰਮਾਂ ’ਚੋਂ ਕੋਈ ਮੁਸ਼ਕਲ ਸਮੱਸਿਆ ਹਟੇਗੀ ਪਰ ਬਾਅਦ ’ਚ ਕੋਈ ਉਲਝਣ ਝਮੇਲਾ ਜਾਗ ਸਕਦਾ ਹੈ, ਸੰਭਾਲ ਰੱਖੋ।

ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਕਿਸੇ ਉਲਝੇ-ਵਿਗੜੇ ਸਰਕਾਰੀ ਕੰਮ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਮਕਰ : ਸਮਾਂ ਸਫਲਤਾ , ਇੱਜ਼ਤਮਾਣ ਅਤੇ ਬਿਹਤਰੀ ਕਰਨ ਵਾਲਾ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹੇਗਾ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਸਫਲ ਰਹੋਗੇ।

ਕੁੰਭ : ਸਿਤਾਰਾ ਬਾਅਦ ਦੁਹਿਰ ਤੱਕ ਪੇਟ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ ਪੀਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹੇਗਾ।

ਮੀਨ : ਬਾਅਦ ਦੁਪਹਿਰ ਤੱਕ ਕੰਮਕਾਜੀ ਦਸ਼ਾ ਬਿਹਤਰ ਰਹੇਗੀ, ਸ਼ੁੱਭ ਕੰਮਾਂ ’ਚ ਧਿਆਨ ਪਰ ਬਾਅਦ ’ਚ ਖਾਣਾ-ਪੀਣਾ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ, ਮਨ ਵੀ ਟੈਂਸ ਜਿਹਾ ਰਹੇਗਾ।

ਜੇਠ ਸੁਦੀ ਤਿਥੀ ਦਸਮੀ (ਸਵੇਰੇ 7.27 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 20 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 9, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਚਿਤਰਾ (10-11 ਮੱਧ ਰਾਤ 3.37 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਵਾਤੀ, ਯੋਗ : ਵਰਿਯਾਨ (ਰਾਤ 11.35 ਤੱਕ) ਅਤੇ ਮਗਰੋਂ ਪਰਿਧ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 4.07 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਸ਼ਾਮ 6.37 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਨਿਰਜਲਾ ਇਕਾਦਸ਼ੀ ਵਰਤ (ਸਮਾਰਤ), ਸਪੋਰ ਯਾਤਰਾ (ਧਾਰਲਦਾ, ਊਧਮਪੁਰ), 10-11 ਜੂਨ ਮੇਲਾ ਪਿਪਲੂ (ਹਮੀਰਪੁਰ, ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News