''ਵਪਾਰਕ ਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਮਿਲੇਗੀ ਸਫਲਤਾ''

06/11/2022 3:05:19 AM

ਮੇਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਉਹ ਮੌਕਾ ਮਿਲਣ ’ਤੇ ਆਪ ਨੂੰ ਕਦੀ ਵੀ ਨਾ ਬਖਸ਼ਣਗੇ, ਸਫਰ ਟਾਲ ਦੇਣਾ ਸਹੀ ਰਹੇਗਾ।

ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਕਰਕ : ਅਦਾਲਤੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ ਪਰ ਕੋਈ ਵੀ ਯਤਨ ਜਾਂ ਭੱਜਦੌੜ ਅਨਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ।

ਸਿੰਘ : ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਹਲਕੀ ਨੇਚਰ ਅਤੇ ਸੋਚ ਵਾਲੇ ਲੋਕਾਂ ਤੋਂ ਫਾਸਲਾ ਰੱਖਣਾ ਚਾਹੀਦਾ ਹੈ।

ਕੰਨਿਆ : ਟੀਚਿੰਗ-ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਬਿਊਟੀਫਿਕੇਸ਼ਨ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ : ਅਰਥ ਅਤੇ ਕਾਰੋਬਾਰੀ ਸਥਿਤੀ ਚੰਗੀ, ਜਿਸ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਬ੍ਰਿਸ਼ਚਕ : ਕਿਉਂਕਿ ਉਲਝਣਾਂ ਝਗੜਿਆਂ ਨਾਲ ਆਪ ਦਾ ਵਾਸਤਾ ਰਹਿ ਸਕਦਾ ਹੈ, ਇਸ ਲਈ ਆਪ ਨੂੰ ਪ੍ਰੋ-ਐਕਟਿਵ ਰਹੇ ਕੇ ਹਾਲਾਤ ਨਾਲ ਨਿਪਟਣਾ ਚਾਹੀਦਾ ਹੈ।

ਧਨ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਲ ਹਟੇਗੀ ਪਰ ਮਨ ’ਤੇ ਪਾਜ਼ੇਟਿਵ ਸੋਚ ਹਾਵੀ ਰਹਿ ਸਕਦੀ ਹੈ।

ਮਕਰ : ਸਰਕਾਰੀ ਕੰਮਾਂ ਲਈ ਆਪ ਦੇ ਯਤਨ ਕੁਝ ਅੱਗੇ ਵਧ ਸਕਦੇ ਹਨ ਪਰ ਭਰਪੂਰ ਜ਼ੋਰ ਲਗਾਉਣ ’ਤੇ ਹੀ ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਕੁੰਭ : ਸ਼ੁੱਭ ਕੰਮਾਂ ’ਚ ਧਿਆਨ ਕਿਉਂਕਿ ਮਨ ’ਤੇ ਨੈਗੇਟਿਵ ਸੋਚ ਪ੍ਰਭਾਵੀ ਰਹਿ ਸਕਦੀ ਹੈ, ਇਸ ਲਈ ਸੋਚੇ ਸਮਝੇ ਬਗੈਰ ਕੋਈ ਕੰਮ ਜਾਂ ਪ੍ਰੋਗਰਾਮ ਹੱਥ ’ਚ ਨਹੀਂ ਲੈਣਾ ਚਾਹੀਦਾ।

ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

11 ਜੂਨ 2022, ਸ਼ਨੀਵਾਰ

ਜੇਠ ਸੁਦੀ ਤਿਥੀ ਇਕਾਦਸ਼ੀ (ਸਵੇਰੇ 5.46 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਤੁਲਾ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 21 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 10, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਵਾਤੀ (11-12 ਮੱਧ ਰਾਤ 2.05 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਪਰਿਧ (ਸ਼ਾਮ 7.34 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸਵੇਰੇ 5.46 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਤਰੀ ਸਪਰਸ਼ਾ ਮਹਾਦੁਆਦਸ਼ੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh