''ਵਪਾਰਕ ਤੇ ਕੰਮਕਾਜ ਦੀ ਸਥਿਤੀ ਚੰਗੀ, ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ''
Monday, Jun 13, 2022 - 02:33 AM (IST)
ਮੇਖ : ਸਿਹਤ ’ਚ ਗੜਬੜੀ ਦਾ ਡਰ, ਇਸ ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤਣੀ ਸਹੀ ਰਹੇਗੀ, ਕੋਈ ਵੀ ਕੰਮ ਸੋਚੇ ਵਿਚਾਰੇ ਬਗੈਰ ਨਹੀਂ ਕਰਨਾ ਚਾਹੀਦਾ।
ਬ੍ਰਿਖ : ਵਪਾਰਕ ਅਤੇ ਕੰਮਕਾਜ ਦੀ ਸਥਿਤੀ ਚੰਗੀ, ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ ਪਰ ਘਰੇਲੂ ਮੋਰਚੇ ’ਤੇ ਚਿੰਤਾ-ਪ੍ਰੇਸ਼ਾਨੀ ਤਣਾਅ ਬਣਿਆ ਰਹੇਗਾ।
ਮਿਥੁਨ : ਵਿਰੋਧੀਆਂ ਤੋਂ ਫਾਸਲਾ ਰੱਖਣਾ ਜ਼ਰੂਰੀ, ਕਿਉਂਕਿ ਹਰ ਸਮੇਂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਮੌਕਾ ਭਾਲਦੇ ਰਹਿਣਗੇ, ਉਂਝ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਸੰਤਾਨ ਪੱਖੋਂ ਫਿਕਰ-ਪ੍ਰੇਸ਼ਾਨੀ ਰਹਿ ਸਕਦੀ ਹੈ, ਉਨ੍ਹਾਂ ਪੱਖੋਂ ਕਿਸੇ ਸਮੇਂ ਆਪ ਨੂੰ ਸਹਿਯੋਗ ਨਾ ਮਿਲੇ, ਇਸ ਲਈ ਸੁਚੇਤ ਰਹਿਣ ਦੀ ਲੋੜ ਹੋਵੇਗੀ।
ਸਿੰਘ : ਕੋਰਟ ਕਚਹਿਰੀ ’ਚ ਜਾਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਉਥੇ ਆਪ ਦੀ ਸ਼ਾਇਦ ਸਹੀ ਸੁਣਵਾਈ ਨਾ ਹੋਵੇਗੀ, ਮਾਣ-ਸਨਮਾਨ ਨੂੰ ਵੀ ਠੇਸ ਲੱਗਣ ਦਾ ਡਰ ਬਣਿਆ ਰਹੇਗਾ।
ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਲੋਕ ਆਪ ਦੀ ਲੱਤ ਖਿੱਚਣ ਅਤੇ ਪ੍ਰੇਸ਼ਾਨ ਕਰਨ ਲਈ ਆਪਣੀਆਂ ਹਰਕਤਾਂ ’ਚ ਬਿਜ਼ੀ ਰਹਿ ਸਕਦੇ ਹਨ।
ਤੁਲਾ : ਕਿਉਂਕਿ ਅਰਥ ਦਸ਼ਾ ਕਮਜ਼ੋਰ ਰਹੇਗੀ, ਇਸ ਲਈ ਲੈਣ-ਦੇਣ ਦੇ ਕੰਮਾਂ ’ਚ ਕਿਸੇ ’ਤੇ ਵੀ ਜ਼ਿਆਦਾ ਭਰੋਸਾ ਨਾ ਕਰੋ ਅਤੇ ਨਾ ਹੀ ਕੋਈ ਕੰਮ ਬੇਧਿਆਨੀ ਨਾਲ ਕਰੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਮਨ ’ਤੇ ਗਲਤ ਅਤੇ ਨੈਗੇਟਿਵ ਸੋਚ ਹਾਵੀ ਰਹੇਗੀ।
ਧਨ : ਸਮਾਂ ਉਲਝਣਾਂ, ਝਗੜਿਆਂ ਅਤੇ ਮੁਸ਼ਕਲਾਂ ਵਾਲਾ, ਇਸ ਲਈ ਹਰ ਕਦਮ ਸੋਚ ਸਮਝ ਕੇ ਚੁੱਕਣਾ ਚਾਹੀਦਾ ਹੈ, ਨੁਕਸਾਨ ਪ੍ਰੇਸ਼ਾਨੀ ਦਾ ਡਰ।
ਮਕਰ : ਸਮਾਂ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਸਮੱਸਿਆ ਹੱਲ ਹੋ ਸਕਦੀ ਹੈ, ਉਂਝ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਕੁੰਭ : ਕਿਸੇ ਅਫਸਰ ਦੇ ਸਖਤ ਰੁਖ ਕਰਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਲਝ ਵਿਗੜ ਸਕਦਾ ਹੈ। ਇਸ ਲਈ ਸੁਚੇਤ ਰਹਿਣਾ ਚਾਹੀਦਾ ਹੈ।
ਮੀਨ : ਧਾਰਮਿਕ, ਸਮਾਜਿਕ ਕੰਮਾਂ ਅਤੇ ਕਥਾ-ਵਾਰਤਾ, ਭਜਨ-ਕੀਰਤਨ ’ਚ ਜੀ ਨਾ ਲੱਗੇਗਾ, ਉਂਝ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਪਸੰਦ ਕਰੋਗੇ।
13 ਜੂਨ 2022, ਸੋਮਵਾਰ
ਜੇਠ ਸੁਦੀ ਤਿਥੀ ਚੌਦਸ਼ (ਰਾਤ 9.03 ਤੱਕ) ਅਤੇ ਮਗਰੋਂ ਤਿਥੀ ਪੂਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 12, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਨੁਰਾਧਾ (ਰਾਤ 9.24 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸਿੱਧ (ਦੁਪਹਿਰ 1.42 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.24 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਭਦਰਾ ਸ਼ੁਰੂ ਹੋਵੇਗੀ (ਰਾਤ 9.03 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਾਰਾਇਣ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)