ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

06/14/2022 2:29:01 AM

ਮੇਖ : ਸਿਤਾਰਾ ਸ਼ਾਮ ਤੱਕ ਪੇਟ ਨੂੰ ਅਪਸੈੱਟ ਰੱਖਣ ਵਾਲਾ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਪ੍ਰੇਸ਼ਾਨ ਰੱਖ ਸਕਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਬ੍ਰਿਖ : ਸ਼ਾਮ ਤੱਕ ਘਰੇਲੂ ਫਰੰਟ ’ਤੇ ਪ੍ਰਸ਼ਾਨੀ ਅਤੇ ਤਣਾਤਣੀ ਰਹਿ ਸਕਦੀ ਹੈ ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਡਰ, ਇਸ ਲਈ ਲਾਪ੍ਰਵਾਹੀ ਨਾ ਵਰਤੋ।

ਮਿਥੁਨ : ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਕਿਸੇ ਨਾ ਕਿਸੇ ਮੁਸ਼ਕਲ, ਪ੍ਰੇਸ਼ਾਨੀ ਨਾਲ ਵਾਸਤਾ ਰਹਿ ਸਕਦਾ ਹੈ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।

ਕਰਕ : ਸ਼ਾਮ ਤੱਕ ਮਨ ’ਤੇ ਨੈਗਟੇਵਿਟੀ ਦਾ ਪ੍ਰਭਾਵ ਰਹਿਣ ਦਾ ਡਰ, ਇਸ ਲਈ ਬਗੈਰ ਸੋਚੇ ਵਿਚਾਰੇ ਕੋਈ ਕਦਮ ਨਾ ਚੁੱਕੋ ਪਰ ਬਾਅਦ ’ਚ ਵੈਰ ਵਿਰੋਧ ਉਭਰ ਸਕਦਾ ਹੈ।

ਸਿੰਘ : ਸ਼ਾਮ ਤੱਕ ਸਿਤਾਰਾ ਕਮਜ਼ੋਰ, ਇਸ ਲਈ ਪ੍ਰਾਪਰਟੀ ਨਾਲ ਜੁੜਿਆ ਕੋਈ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ : ਸ਼ਾਮ ਤੱਕ ਕੰਮਕਾਜੀ ਸਾਥੀ ਆਪ ਨਾਲ ਨਾ ਤਾਂ ਸਹਿਯੋਗ ਕਰਨਗੇ ਅਤੇ ਨਾ ਹੀ ਕਿਸੇ ਗੱਲ ’ਤੇ ਆਪ ਨਾਲ ਇਤਫਾਕ ਕਰਨਗੇ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।

ਤੁਲਾ : ਸਿਤਾਰਾ ਸ਼ਾਮ ਤੱਕ ਧਨ ਹਾਨੀ ਦੇਣ, ਕੰਮਕਾਜ ’ਚ ਨੁਕਸਾਨ ਕਰਵਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਦੀ ਪੈਠ-ਧਾਕ ਵਧੇਗੀ, ਲੋਕਾਂ ਦੀ ਸਹਿਯੋਗ ਵਧੇਗਾ।

ਬ੍ਰਿਸ਼ਚਕ : ਬੇਸ਼ੱਕ ਕੰਮ-ਕਾਜੀ ਦਸ਼ਾ ਤਾਂ ਠੀਕ ਰਹੇਗੀ ਤਾਂ ਵੀ ਆਪ ਨੂੰ ਕੋਈ ਕੰਮ ਅਣਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ, ਧਾਰਮਿਕ ਕੰਮਾਂ ’ਚ ਜੀਅ ਨਾ ਲੱਗੇਗਾ।

ਧਨ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਕਿਸੇ ’ਤੇ ਨਾ ਤਾਂ ਭਰੋਸਾ ਕਰੋ ਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ ਪਰ ਬਾਅਦ ’ਚ ਸਮਾਂ ਬਿਹਤਰ ਵਾਲਾ ਬਣੇਗਾ।

ਮਕਰ : ਸਿਤਾਰਾ ਸ਼ਾਮ ਤੱਕ ਅਰਥ ਦਸ਼ਾ ਕੰਫਰਟੇਬਲ ਰੱਖਣ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਆਪੋਜ਼ਿਟ ਅਤੇ ਮੁਸ਼ਕਲ ਹਾਲਾਤ ਬਣਨਗੇ।

ਕੁੰਭ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ਲਈ ਕਮਜ਼ੋਰ, ਇਸ ਲਈ ਆਪਣੇ ਆਪ ਨੂੰ ਪੰਗਿਆਂ-ਝਮੇਲਿਆਂ, ਮੁਸ਼ਕਲਾਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮੀਨ : ਸਿਤਾਰਾ ਸ਼ਾਮ ਤੱਕ ਰੁਕਾਵਟਾਂ ਨੂੰ ਬਣਾਈ ਰੱਖਣ ਵਾਲਾ ਅਤੇ ਕਿਸੇ ਬਣੇ ਬਣਾਏ ਕੰਮ ਨੂੰ ਵਿਗਾੜਣ ਵਾਲਾ ਪਰ ਬਾਅਦ ’ਚ ਸਫਲਤਾ ਅਤੇ ਇੱਜ਼ਤ-ਮਾਣ ਵਾਲਾ ਸਮਾਂ ਹੋਵੇਗਾ।

14 ਜੂਨ 2022, ਮੰਗਲਵਾਰ

ਜੇਠ ਸੁਦੀ ਤਿਥੀ ਪੁੰਨਿਆ (ਸ਼ਾਮ 5.22 ਤੱਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਮੇਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 32, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 13, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਜੇਸ਼ਠਾ (ਸ਼ਾਮ 6.32 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸਾਧਿਯ (ਸਵੇਰੇ 9.40 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸ਼ਾਮ 6.32 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼ਾਮ 6.32 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 7.13 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜੇਠ ਪੁੱਨਿਆ, ਵਟ ਸਾਵਿਤਰੀ ਵਰਤ (ਪੁੱਨਿਆ ਪੱਖ), ਸੰਤ ਕਬੀਰ ਜਯੰਤੀ, ਵਿਸ਼ਵ ਖੂਨ ਦਾਤਾ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh