ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ
Wednesday, Jun 15, 2022 - 03:25 AM (IST)
ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵੱਧੇਗੀ।
ਬ੍ਰਿਖ : ਸਿਹਤ ਬਾਰੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਸਫਰ ਨਾ ਕਰਨਾ ਅਤੇ ਕਿਸੇ ਨਵੇਂ ਕੰਮ ਜਾਂ ਪ੍ਰੋਗਰਾਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ ਪਰ ਅਰਥ ਦਸ਼ਾ ਠੀਕ-ਠਾਕ ਰਹੇਗੀ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਸਥਿਤੀ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।
ਕਰਕ : ਕਿਸੇ ਦੁਸ਼ਮਣ ਦੀਆਂ ਸਰਗਰਮੀਆਂ ਅਤੇ ਸ਼ਰਾਰਤਾਂ ਕਰ ਕੇ ਆਪ ਦੀ ਕੋਈ ਮੁਸ਼ਕਲ ਜ਼ੋਰ ਪਕੜ ਸਕਦੀ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕਰਨ ’ਤੇ ਆਪ ਦੀ ਕੋਈ ਸਮੱਸਿਆ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਅਰਥ ਦਸ਼ਾ ਵੀ ਸੁਖਦ ਰਹੇਗੀ।
ਕੰਨਿਆ : ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਕੰਮਕਾਜੀ ਦਸ਼ਾ ਸੰਤੋਖਜਨਕ, ਤੇਜ ਪ੍ਰਭਾਵ ਬਣਿਆ ਰਹੇਗਾ।
ਤੁਲਾ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪ੍ਰੀਟਿੰਗ, ਕੰਸਲਟੈਂਸੀ, ਪਬਲੀਕੇਸ਼ਨ,ਮੈਡੀਸਨ ਦਾ ਕੰਮ ਕਰਨ ਵਾਲਿਆਂ ਦੀ ਕਾਰੋਬਾਰੀ ਦਸ਼ਾ ਬਹੁਤ ਕੰਫਰਟੇਬਲ ਰਹੇਗੀ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਸੁਖਦ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।
ਮਕਰ : ਧਿਆਨ ਰੱਖੋ ਕਿ ਕੋਈ ਉਲਝਣ-ਸਮੱਸਿਆ ਉਭਰ ਕੇ ਆਪ ਦੀ ਸਾਰੀ ਪਲਾਨਿੰਗ ਨੂੰ ਅਪਸੈੱਟ ਨਾ ਕਰ ਦੇਵੇ, ਮਨ ਵੀ ਟੈਂਸ ਰਹਿ ਸਕਦਾ ਹੈ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਣ ਵਾਲੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਮਿਹਰਬਾਨ ਅਤੇ ਸਾਫਟ ਰਹਿਣਗੇ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
15 ਜੂਨ 2022, ਬੁੱਧਵਾਰ
ਹਾੜ੍ਹ ਵਦੀ ਤਿਥੀ ਏਕਮ (ਦੁਪਹਿਰ 1.32 ਤੱਕ) ਅਤੇ ਮਗਰੋਂ ਤਿਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਧਨ ’ਚ
ਮੰਗਲ ਮੀਨ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਜੇਠ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 25 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 14, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੂਲਾ (ਬਾਅਦ ਦੁਪਹਿਰ 3.33 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜ ਯੋਗ : ਸ਼ੁਭ (ਸਵੇਰੇ 5.28 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ) ਬਾਅਦ ਦੁਪਹਿਰ 3.33 ਤਕ ਜੰਮੇ ਬੱਚੇ ਨੂੰ ਮੂਲਾ ਨਕੱਸ਼ਤਕ ਦੀ ਪੂਜਾ ਲੱਗੇਗੀ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਾੜ੍ਹ ਵਦੀ ਪੱਖ ਸ਼ੁਰੂ, ਬ੍ਰਿਕਮੀ ਹਾੜ੍ਹ ਸੰਕ੍ਰਾਂਤੀ, ਸੂਰਜ ਦੁਪਹਿਰ 12.03 (ਜਲੰਧਰ ਟਾਈਮ) ’ਤੇ ਿਮਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਘੰਟਾ ਕਰਣੱ ਉਤਸਵ (ਦਰਬਾਰ ਸ਼੍ਰੀ ਬਦਰੀ ਨਾਥ ਧਾਮ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)