ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

06/20/2022 2:17:10 AM

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ, ਮੁਸ਼ਕਲ ਹਟੇਗੀ, ਉਂਝ ਵੀ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।

ਬ੍ਰਿਖ : ਸਿਤਾਰਾ ਜ਼ਮੀਨੀ ਅਦਾਲਤੀ ਕੰਮਾਂ ਲਈ ਚੰਗਾ, ਵੱਡੇ ਲੋਕ ਮਿਹਰਬਾਨ, ਸੁਪੋਰਟਿਵ ਰਹਿਣਗੇ, ਆਪਣੀ ਉੱਛਲ ਕੂਦ ਅਤੇ ਸ਼ਰਾਰਤਾਂ ਦੇ ਬਾਵਜੂਦ ਵੀ ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਨੇਕ ਕੰਮਾਂ ’ਚ ਰੁਚੀ, ਕੰਮਕਾਜੀ ਕੋਸ਼ਿਸ਼ਾਂ ਸਫਲ ਰਹਿਣਗੀਆਂ, ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕਰਕ : ਸਿਤਾਰਾ ਪੇਟ ਨੂੰ ਵਿਗਾੜਣ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ, ਸਫਰ ਵੀ ਨਾ ਕਰਨਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ।

ਕੰਨਿਆ : ਨਾ ਚਾਹੁੰਦੇ ਹੋਏ ਵੀ ਆਪ ਨੂੰ ਵੈਰ ਵਿਰੋਧ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਆਪ ਨੂੰ ਹਰ ਫਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ।

ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜ-ਦੌੜ ਬਿਹਤਰ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਵੱਡੇ ਲੋਕਾਂ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ।

ਧਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਅਤੇ ਵਿਅਸਸਤਾ ਬਣੀ ਰਹੇਗੀ ਪਰ ਮਨ ’ਤੇ ਗਲਤ ਸੋਚ ਪ੍ਰਭਾਵੀ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਕਰ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਕਿਸੇ ਕਾਰੋਬਾਰੀ ਮੁਸ਼ਕਲ ਨੂੰ ਨਿਊਟ੍ਰਲਾਈਜ਼ ਕਰਨ ਲਈ ਆਪ ਦੇ ਯਤਨ ਸਿਰੇ ਚੜ੍ਹ ਸਕਦੇ ਹਨ।

ਕੁੰਭ : ਵਪਾਰਕ ਅਤੇ ਕੰਮਕਾਜੀ ਕੋਸ਼ਿਸ਼ਾਂ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ ਹੋਵੇਗੀ, ਆਪਣੇ ਚੰਚਲ ਹੁੰਦੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਮੀਨ : ਖਰਚਿਆਂ ਕਰਕੇ ਅਰਥ ਦਸ਼ਾ ’ਚ ਕੁਝ ਤੰਗੀ ਮਹਿਸੂਸ ਹੋਵੇਗੀ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਅਤੇ ਧਨ ਹਾਨੀ ਦਾ ਡਰ।
20 ਜੂਨ 2022, ਸੋਮਵਾਰ
ਹਾੜ੍ਹ ਵਦੀ ਤਿੱਥੀ ਸਪਤਮੀ (ਰਾਤ 9.01 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 30 (ਜੇਠ), ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 19, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (20 ਜੂਨ ਦਿਨ ਰਾਤ ਅਤੇ ਅਗਲੇ ਦਿਨ (21 ਜੂਨ) ਸਵੇਰੇ 4.34 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਪ੍ਰੀਤੀ (ਸਵੇਰੇ 8.27 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕੁੰਭ ਰਾਸ਼ੀ ’ਤੇ (ਰਾਤ 10.36 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.40 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Karan Kumar

Content Editor

Related News