''ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ''

06/23/2022 2:40:15 AM

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਵਪਾਰ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਧਾਰਮਿਕ, ਸਮਾਜਿਕ ਕੰਮਾਂ ’ਚ ਵੀ ਧਿਆਨ।

ਬ੍ਰਿਖ : ਕੋਈ ਇੰਪੋਰਟੈਂਟ ਕੰਮ ਵੀ ਹੱਥ ’ਚ ਨਾ ਲਓ ਕਿਉਂਕਿ ਸਿਤਾਰਾ ਉਲਝਣਾਂ-ਪੇਚੀਦਗੀਆਂ ਨੂੰ ਜਗਾਈ ਰੱਖਣ ਵਾਲਾ ਹੈ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਹੀਂ ਫਸਣਾ ਚਾਹੀਦਾ।

ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ।

ਕਰਕ : ਭਰਪੂਰ ਜ਼ੋਰ ਲਗਾਉਣ ’ਤੇ ਹੀ ਕਿਸੇ ਸਰਕਾਰੀ ਕੰਮ ’ਚ ਕੁਝ ਪੇਸ਼ਕਦਮੀ ਹੋਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਉਛਲ-ਕੁੱਦ ਤਾਂ ਕਰਨਗੇ ਪਰ ਉਸ ਦੀ ਪੇਸ਼ ਨਾ ਚੱਲੇਗੀ।

ਸਿੰਘ : ਮਨ ਅਤੇ ਸੋਚ ’ਤੇ ਨੈਗਟੇਵਿਟੀ ਪ੍ਰਭਾਵੀ ਰਹੇਗੀ, ਇਸ ਲਈ ਜਿਹੜਾ ਵੀ ਕੰਮ ਕਰੋ, ਪੂਰੀ ਤਰ੍ਹਾਂ ਸੋਚ ਵਿਚਾਰ ਕੇ ਕਰੋ, ਵੈਸੇ ਅਰਥ ਦਸ਼ਾ ਠੀਕ-ਠਾਕ ਰਹੇਗੀ।

ਕੰਨਿਆ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ, ਖਾਣਾ-ਪੀਣਾ ਵੀ ਸੀਮਾ ’ਚ ਰਹਿ ਕੇ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਕੰਮ ਜਾਂ ਯਤਨ ਅਨਮੰਨੇ ਮਨ ਨਾਲ ਨਾ ਕਰੋ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਸ਼ਚਕ : ਸ਼ਤਰੂਆਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ ਕਿਉਂਕਿ ਉਨ੍ਹਾਂ ਕਰ ਕੇ ਪ੍ਰੇਸ਼ਾਨੀਆਂ ਮੁਸ਼ਕਲਾਂ ਦੇ ਵਧਣ ਦਾ ਡਰ ਰਹਿ ਸਕਦਾ ਹੈ।

ਧਨ : ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੰਤਾਨ ਕਿਸੇ ਨਾ ਕਿਸੇ ਕਾਰਨ ਨਾਰਾਜ਼ ਰਹੇਗੀ, ਅਰਥ ਦਸ਼ਾ ਠੀਕ।

ਮਕਰ : ਕਿਸੇ ਅਦਾਲਤੀ ਕੰਮ ਲਈ ਆਪ ਿਜੰਨੀ ਵੀ ਮਿਹਨਤ ਭੱਜਦੌੜ ਕਰੋਗੇ, ਉਸ ਦੇ ਮੁਤਾਬਕ ਰਿਟਰਨ ਨਾ ਮਿਲੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਕੁੰਭ : ਘਟੀਆ ਲੋਕਾਂ ਦਾ ਸਾਥ ਅਤੇ ਨੇੜਤਾ ਪ੍ਰੇਸ਼ਾਨੀ ਦੇਣ ਵਾਲੀ ਹੋਵੇਗੀ, ਇਸ ਲਈ ਉਨ੍ਹਾਂ ਤੋਂ ਡਿਸਟੈਂਸ ਬਣਾ ਕੇ ਰੱਖੋ, ਕੰਮਕਾਜੀ ਵਿਅਸਤਾ ਬਣੀ ਰਹੇਗੀ।

ਮੀਨ : ਕੰਮਕਾਜੀ ਕੰਮਾਂ ਨੂੰ ਜ਼ਿਆਦਾ ਧਿਆਨ ਨਾਲ ਨਿਪਟਾਓ, ਕਿਉਂਕਿ ਸਿਤਾਰਾ ਉਨ੍ਹਾਂ ਨੂੰ ਲਟਕਾਉਣ ਵਾਲਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

23 ਜੂਨ 2022, ਵੀਰਵਾਰ

ਹਾੜ੍ਹ ਵਦੀ ਤਿਥੀ ਦਸਮੀ (ਰਾਤ 9.42 ਤੱਕ) ਅਤੇ ਮਗਰੋਂ ਤਿਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮੀਨ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 2 (ਹਾੜ੍ਹ) ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 22, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੇਵਤੀ (ਸਵੇਰੇ 6.14 ਤਕ)ਅਤੇ ਮਗਰੋਂ ਨਕਸ਼ਤਰ ਅਸ਼ਵਨੀ ਯੋਗ :ਅਤਿਗੰਡ (ਸਵੇਰੇ 6.14 ਤੱਕ) ਅਤੇ ਅਗਲੇ ਦਿਨ ( 24 ਜੂਨ) ਸਵੇਰੇ 4.52 ਤਕ) ਅਤੇ ਮਗਰੋਂ ਯੋਗ ਸੁਕਰਮਾ ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 6.14 ਤਕ) ਅਤੇ ਗਮਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਸਵੇਰੇ 6.14 ਤਕ), ਸਵੇਰੇ 6.14 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 9.14 ਤੋਂ ਲੈ ਕੇ ਰਾਤ 9.42 ਤਕ)ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਬਲਿਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News