ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

06/24/2022 3:02:44 AM

ਮੇਖ : ਆਰਥਿਕ ਅਤੇ ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ ਸਫਲਤਾ ਤਾਂ ਮਿਲੇਗੀ ਪਰ ਜ਼ੋਰ ਜ਼ਿਆਦਾ ਲਾਉਣਾ ਪਵੇਗਾ ਵੈਸੇ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਖ : ਖਰਚਿਆਂ ਕਰ ਕੇ ਆਰਥਿਕ ਤੰਗੀ ਰਹਿ ਸਕਦੀ ਹੈ, ਇਸ ਲਈ ਹੱਥ ਰੋਕ ਕੇ ਖਰਚ ਕਰਨਾ ਸਹੀ ਰਹੇਗਾ, ਨੁਕਸਾਨ ਧਨ ਹਾਨੀ ਦਾ ਡਰ, ਮਨ ਵੀ ਟੈਂਸ ਜਿਹਾ ਰਹੇਗਾ।

ਮਿਥੁਨ : ਮਿੱਟੀ- ਰੇਤਾ -ਬਜਰੀ ਟਿੰਬਰ, ਕੰਸਟ੍ਰੱਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਅਤੇ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।

ਕਰਕ : ਕੋਈ ਵੀ ਕੰਮ ਉਹ ਸਰਕਾਰੀ ਹੋਵੇ ਜਾਂ ਗੈਰ-ਸਰਕਾਰੀ, ਅਨਮੰਨੇ ਮਨ ਨਾਲ ਨਾ ਕਰੋ, ਵਰਨਾ ਨਤੀਜਾ ਮਨਮਰਜ਼ੀ ਮੁਤਾਬਕ ਨਾ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਧਾਰਮਿਕ ਕੰਮਾਂ, ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਨਾ ਲੱਗੇਗਾ, ਮਨ ਵੀ ਕੁਝ ਉਦਾਸ-ਟੈਂਸ ਅਤੇ ਉਖੜਿਆ ਉਖੜਿਆ ਰਹੇਗਾ, ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕੰਨਿਆ : ਪੇਟ ਦੇ ਮਾਮਲੇ ’ਚ ਖਾਣ-ਪੀਣ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਫਸਣ ਤੋਂ ਬਚਣਾ ਸਹੀ ਰਹੇਗਾ।

ਬ੍ਰਿਸ਼ਚਕ : ਮਨ ਅਸ਼ਾਂਤ -ਪ੍ਰੇਸ਼ਾਨ-ਡਾਵਾਂਡੋਲ- ਡਿਸਟਰਬ ਜਿਹਾ ਰਹੇਗਾ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ।

ਧਨ : ਮਨ ਅਤੇ ਸੋਚ ’ਤੇ ਨੈਗਟੇਵਿਟੀ ਹਾਵੀ ਰਹਿ ਸਕਦੀ ਹੈ, ਇਸਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਕੰਮ ਨਾ ਹੋ ਜਾਵੇ, ਮਨ ਵੀ ਟੈਂਸ ਰਹੇਗਾ।

ਮਕਰ : ਜ਼ਮੀਨੀ ਕੰਮਾਂ ਲਈ ਯਤਨ ਭੱਜਦੌੜ ਦੇ ਮੁਤਾਬਕ ਅੱਗੇ ਨਾ ਵਧਣਗੇ, ਇਸ ਲਈ ਸੁਚੇਤ ਰਹਿਣਾ ਸਹੀ ਰਹੇਗਾ, ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੁੰਭ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਤਾਂ ਰਹੇਗੀ ਪਰ ਨਤੀਜਾ ਉਮੀਦ ਮੁਤਾਬਕ ਨਾ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਤਬੀਅਤ ’ਚ ਤੇਜ਼ੀ ਦਾ ਅਸਰ।

ਮੀਨ : ਕਾਰੋਬਾਰੀ ਕੋਸ਼ਿਸ਼ਾਂ ਕੁਝ ਅੱਗੇ ਤਾਂ ਵਧ ਸਕਦੀਆਂ ਹਨ ਪਰ ਜ਼ੋਰ ਜ਼ਿਆਦਾ ਲਾਉਣਾ ਪਵੇਗਾ, ਵੈਸੇ ਜਲਦਬਾਜ਼ੀ ’ਚ ਵੀ ਕੋਈ ਕੰਮ ਨਹੀਂ ਨਿਪਟਾਉਣਾ ਚਾਹੀਦਾ।

24 ਜੂਨ 2022, ਸ਼ੁੱਕਰਵਾਰ

ਹਾੜ੍ਹ ਵਦੀ ਤਿਥੀ ਇਕਾਦਸ਼ੀ (ਰਾਤ 11.13 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮੇਖ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 3 (ਹਾੜ੍ਹ) ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 23, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਸਵੇਰੇ 8.04 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਸੁਕਰਮਾ (24 ਜੂਨ ਦਿਨ ਰਾਤ ਅਤੇ ਅਗੀਲੇ ਦਿਨ (25 ਜੂਨ) ਸਵੇਰੇ 5.13 ਤੱਕ)। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.04 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਯੋਗਿਨੀ ਇਕਾਦਸ਼ੀ ਵਰਤ, ਭਗਤ ਧਿਆਨੂ ਜਨਮ ਦਿਨ, ਮੇਲਾ ਟੌਣੀ ਦੇਵੀ (ਹਮੀਰਪੁਰ, ਹਿਮਾਚਲ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News