ਬ੍ਰਿਖ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ

06/26/2022 2:20:33 AM

ਮੇਖ : ਸਿਤਾਰਾ ਆਮਦਨ ਵਾਲਾ, ਅਰਥ ਦਾਸ਼ਾ ਕੰਫਰਟੇਬਰ ਰਹੇਗੀ, ਯਤਨ ਕਰਨ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ, ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿਲੀ, ਰੰਗੀਨੀ, ਸਵਛੰਦਤਾ ਬਣੀ ਰਹੇਗੀ।

ਮਿਥੁਨ : ਖਰਚਿਆਂ ਦਾ ਜ਼ੋਰ ਰਹੇਗਾ, ਵੈਸੇ ਜ਼ਿਆਦਾ ਖਰਚ ਜਾਇਜ਼ ਹੀ ਹੋਣਗੇ, ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੰਮਕਾਜੀ ਮੁਸ਼ਕਿਲਾਂ ਵੀ ਹਟਣਗੀਆਂ।

ਸਿੰਘ : ਰਾਜਕੀ ਕੰਮਾਂ’ਚ ਸਫਲਤਾ ਮਿਲੇਗੀ, ਅਫਸਰਾਂ ’ਚ ਲਿਹਾਜ਼ਦਾਰੀ-ਪੈਠ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੰਨਿਆ : ਧਾਰਮਿਕ ਕੰਮਾਂ ’ਚ ਹਿੱਸਾ ਲੈਣ , ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ-ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ, ਜਨਰਲ ਹਾਲਾਤ ਅਨੁਕੂਲ ਚੱਲਣਗੇ।

ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖੋ ਪਰ ਅਰਥ ਦਸ਼ਾ ਠੀਕ ਠਾਕ ਰਹੇਗੀ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ ਸਦਭਾਅ ਬਣਿਆ ਰਹੇਗਾ।

ਧਨ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀ ਪ੍ਰੇਸ਼ਾਨੀ ਵਧਣ ਦਾ ਡਰ, ਇਸ ਲਈ ਉਨ੍ਹਾਂ ਨਾਲ ਟਕਰਾਅ ਤੋਂ ਬਚਣਾ ਚਾਹੀਦਾ ਹੈ।

ਮਕਰ : ਜਨਰਲ ਸਿਤਾਰਾ ਸਟ੍ਰਾਂਗ, ਉਦੇਸ਼ ਮਨੋਰਥ ਹੱਲ ਹੋਣਗੇ, ਕਾਰੋਬਾਰੀ ਮੋਰਚੇ ’ਤੇ ਸਥਿਤੀ ਬਿਹਤਰ ਰਹੇਗੀ, ਆਪ ਦੀ ਪੈਠ-ਧਾਕ ਦੂਜਿਆਂ ’ਤੇ ਬਣੀ ਰਹੇਗੀ।

ਕੁੰਭ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਮੀਨ : ਮਿੱਤਰ-ਕੰਮਕਾਜੀ ਸਾਥੀ, ਪਾਰਟਨਰ ਸਹਿਯੋਗ ਕਰਨਗੇ, ਤਾਲਮੇਲ ਰੱਖਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
26 ਜੂਨ 2022, ਐਤਵਾਰ
ਹਾੜ੍ਹ ਵਦੀ ਿਤੱਥੀ ਤਰੋਦਸ਼ੀ (26-27 ਮੱਧ ਰਾਤ 3.26 ਤੱਕ) ਅਤੇ ਮਗਰੋਂ ਤਿਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮੀਨ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 5 (ਹਾੜ੍ਹ) ਹਿਜਰੀ ਸਾਲ 1443, ਮਹੀਨਾ : ਜ਼ਿਲਕਾਦ, ਤਰੀਕ : 23, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਕ੍ਰਿਤਿਕਾ (ਦੁਪਹਿਰ 1.06 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਧ੍ਰਿਤੀ (ਸਵੇਰੇ 5.53 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (26-27 ਮੱਧ ਰਾਤ 3.26 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਤਰਰਾਸ਼ਟਰੀ ਨਸ਼ਾ ਉਨਮੁਲਨ-ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


Karan Kumar

Content Editor

Related News