''ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਤੇ ਵਿਜਈ ਰੱਖੇਗਾ''

07/01/2022 3:08:05 AM

ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹਿਣ ਦਾ ਡਰ।

ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਅਤੇ ਸਹਿਯੋਗ ਨਾਲ ਆਪ ਆਪਣੀ ਉਖੜੀ ਪਲਾਨਿੰਗ ਨੂੰ ਪਟੜੀ ’ਤੇ ਲਿਆਉਣ ’ਚ ਸਫਲ ਹੋ ਸਕਦੇ ਹੋ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਮਿਥੁਨ : ਡ੍ਰਿੰਕਸ, ਕੈਮੀਕਲ, ਪੇਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲ ਸਕਦਾ ਹੈ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ ਉਸ ’ਚ ਪੇਸ਼ਕਦਮੀ ਹੋਵੇਗੀ, ਖੁਸ਼ਦਿਲ ਮੂਡ ਆਪ ਨੂੰ ਓਵਰ ਐਕਟਿਵ ਰੱਖੇਗਾ।

ਸਿੰਘ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ ਜਿਹੜੇ ਖਰਚੇ ਟਾਲੇ ਜਾ ਸਕਣ ਟਾਲ ਦੇਣਾ ਸਹੀ ਰਹੇਗਾ, ਦੂਜਿਆਂ’ਤੇ ਜ਼ਿਆਦਾ ਭਰੋਸਾ ਕਰਨਾ ਪ੍ਰੇਸ਼ਾਨੀ ਵਾਲਾ ਹੋਵੇਗਾ।

ਕੰਨਿਆ : ਵਪਾਰ ਅਤੇ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਸਮੱਸਿਆ ਹੱਲ ਹੋ ਸਕਦੀ ਹੈ ਪਰ ਸਿਤਾਰਾ ਸਿਹਤ ’ਚ ਗੜਬੜੀ ਰੱਖਣ ਅਤੇ ਪ੍ਰੇਸ਼ਾਨੀ ਵਧਾਉਣ ਵਾਲਾ।

ਤੁਲਾ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਕੋਈ ਸਰਕਾਰੀ ਮੁਸ਼ਕਲ ਹੱਲ ਹੋ ਸਕਦੀ ਹੈ, ਵੱਡੇ ਲੋਕ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਬ੍ਰਿਸ਼ਚਕ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾ ਤਾਂ ਬੇ-ਧਿਆਨੀ ਨਾਲ ਖਾਣਾ-ਪੀਣਾ ਕਰੋ ਅਤੇ ਨਾ ਹੀ ਅਨਮੰਨੇ ਮਨ ਨਾਲ ਕੋਈ ਯਤਨ ਕਰੋ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਦੋਨੋਂ ਪਤੀ- ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ, ਕੰਸੀਡ੍ਰੇਟ ਰਹਿਣਗੇ।

ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਮੂਡ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ, ਇਸ ਲਈ ਆਪ ਨੂੰ ਕਦਮ ਕਦਮ ’ਤੇ ਅਹਿਤਿਆਤ ਰੱਖਣੀ ਸਹੀ ਹੋਵੇਗੀ।

ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਜਨਰਲ ਹਾਲਾਤ ਅਨੁਕੂਲ ਚੱਲਣਗੇ।

ਹਾੜ੍ਹ ਵਦੀ ਤਿੱਥੀ ਦੂਜ (ਦੁਪਹਿਰ 1.20 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕਰਕ ’ਚ

ਮੰਗਲ ਮੇਖ ’ਚ

ਬੁੱਧ ਬ੍ਰਿਖ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 10 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 30, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁੱਖ (1-2 ਮੱਧ ਰਾਤ 3.56 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵਿਆਪਾਤ (ਸਵੇਰੇ 10.46 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 1-2 ਜੁਲਾਈ ਮੱਧ ਰਾਤ 3.56 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰੱਥ ਯਾਤਰਾ ਉਤਸਵ (ਸ਼੍ਰੀ ਜਗਨਨਾਥ ਪੂਰੀ ਓਡਿਸ਼ਾ) ਜ਼ਿਲਹਿਜ (ਮੁਸਲਿਮ) ਮਹੀਨਾ ਸ਼ੁਰੂ, ਡਾਕਟਰਜ਼ ਡੇ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh