''ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ''
Saturday, Jul 02, 2022 - 03:05 AM (IST)
ਮੇਖ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਪ੍ਰੋਗਰਾਮ ਸਿਰੇ ਚੜ੍ਹ ਸਕਦੇ ਹਨ, ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਕੰਮਕਾਜੀ ਯਤਨ ਚੰਗਾ ਨਤੀਜਾ ਦੇਣਗੇ, ਵਿਰੋਧੀ ਕਮਜ਼ੋਰ ਰਹਿਣਗੇ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਫਰੂਟਫੁਲ ਰਹੇਗੀ, ਉਲਝਦੇ ਵਿਗੜੇ ਕੰਮ ਬਣਨਗੇ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਜ਼ਬੂਤ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਪ੍ਰਭਾਵੀ ਰੱਖੇਗਾ, ਤਬੀਅਤ ’ਚ ਰੰਗੀਨੀ ਜ਼ਿੰਦਾਦਿਲੀ ਬਣੀ ਰਹੇਗੀ, ਸ਼ੁੱਭ ਕੰਮਾਂ ’ਚ ਧਿਆਨ।
ਸਿੰਘ : ਸਿਤਾਰਾ ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਨਵਾਂ ਯਤਨ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਕਿਸੇ ਦੀ ਜ਼ਿੰਮੇਦਾਰੀ ’ਚ ਵੀ ਨਾ ਫਸੋ।
ਕੰਨਿਆ : ਡ੍ਰਿੰਕਸ-ਕੈਮੀਕਲਜ਼, ਰੰਗ ਰੋਗਨ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਧਨ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਨਾ ਕਰੋ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਘਰੇਲੂ ਮੋਰਚੇ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।
ਕੁੰਭ : ਵੈਰ-ਵਿਰੋਧ ਕਰ ਕੇ ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਕੋਈ ਵੀ ਯਤਨ ਅਨਮੰਨੇ ਮਨ ਨਾਲ ਸ਼ੁਰੂ ਨਾ ਕਰੋ, ਨੁਕਸਾਨ ਦਾ ਡਰ।
ਮੀਨ : ਸਿਤਾਰਾ ਸਟ੍ਰਾਂਗ, ਆਪ ਨੂੰ ਆਪਣੇ ਮਨੋਰਥਾਂ, ਸਕੀਮਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨੋਬਲ ਵੀ ਬਣਿਆ ਰਹੇਗਾ, ਸੰਤਾਨ ਆਪ ਦੀ ਮਦਦ ਕਰੇਗੀ ਅਤੇ ਸਹਿਯੋਗ ਕਰੇਗੀ।
2 ਜੁਲਾਈ 2022, ਸ਼ਨੀਵਾਰ
ਹਾੜ੍ਹ ਵਦੀ ਤਿੱਥੀ ਤੀਜ (ਬਾਅਦ ਦੁਪਹਿਰ 3.18 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕਰਕ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 11 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 2, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (ਪੁਰਾ ਦਿਨ ਰਾਤ), ਯੋਗ : ਹਰਸ਼ਣ (ਪੁਰਵ ਦੁਪਹਿਰ 11.32 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੂਰਾ ਦਿਨ ਰਾਤ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ (3 ਜੁਲਾਈ ਸਵੇਰੇ 4.12 ਤੋਂ ਬਾਅਦ) ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)