ਕੁੰਭ ਰਾਸ਼ੀ ਵਾਲਿਆਂ ਦੀ ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ
Monday, Jul 04, 2022 - 01:51 AM (IST)
ਮੇਖ : ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਸ਼ੁੱਭ ਕੰਮਾਂ ’ਚ ਧਿਆਨ।
ਬ੍ਰਿਖ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਮਿਥੁਨ : ਉਤਸ਼ਾਹ- ਹਿੰਮਤ- ਸੰਘਰਸ਼ ਸ਼ਕਤੀ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਸਫਲਤਾ ਸਾਥ ਦੇਵੇਗੀ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ।
ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਵੀ ਹਟ ਸਕਦੀ ਹੈ ਪਰ ਅਣਮੰਨੇ ਮਨ ਨਾਲ ਕੋਈ ਸਰਕਾਰੀ ਕੰਮ ਨਾ ਕਰੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ’ਚ ਜਿਹੜਾ ਪ੍ਰੋਗਰਾਮ ਬਣਾਓਗੇ, ਉਸ ਨੂੰ ਅੱਗੇ ਵਧਾਉਣ ਲਈ ਆਪ ਦੇ ਯਤਨ ਸਿਰੇ ਚੜ੍ਹਨਗੇ।
ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕੋਈ ਵੀ ਕੰਮ ਜਲਦਬਾਜ਼ੀ ’ਚ ਅਤੇ ਬੇ-ਧਿਆਨੀ ਨਾਲ ਨਹੀਂ ਕਰਨਾ ਚਾਹੀਦਾ।
ਤੁਲਾ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮੈਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਰਹੇਗੀ, ਉਂਝ ਵੀ ਆਪ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ।
ਬ੍ਰਿਸ਼ਚਕ : ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲ ਸਕਦੀ ਹੈ, ਪਰ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਪਰ ਸਿਤਾਰਾ ਸੰਤਾਨ ਨੂੰ ਪ੍ਰੇਸ਼ਾਨੀ ਦੇ ਸਕਦਾ ਹੈ।
ਮਕਰ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ ਜਿਹਾ ਰਹਿ ਸਕਦਾ ਹੈ, ਇਸ ਲਈ ਵਾਏ ਅਤੇ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਨਾ ਕਰੋ।
ਕੁੰਭ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਸਮਾਂ ਸੰਤੋਖ ਨਾਲ ਕੱਟੇਗਾ ਪਰ ਗਲੇ ’ਚ ਖਰਾਬੀ ਦਾ ਡਰ।
ਮੀਨ : ਮਨ ਟੈਂਸ ਅਤੇ ਪ੍ਰੇਸ਼ਾਨ, ਅਪਸੈੱਟ, ਡਾਵਾਂਡੋਲ ਰਹੇਗਾ, ਇਸ ਲਈ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਆਪ ਘਬਰਾਹਟ ਮਹਿਸੂਸ ਕਰੋਗੇ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।
4 ਜੁਲਾਈ 2022, ਸੋਮਵਾਰ
ਹਾੜ੍ਹ ਸੁਦੀ ਤਿੱਥੀ ਪੰਚਮੀ (ਸ਼ਾਮ 6.33 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 13 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 4, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਮੱਘਾ (ਸਵੇਰੇ 8.44 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸਿੱਧ (ਦੁਪਹਿਰ 12.21 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.44 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)