''ਕੰਮਕਾਜੀ ਦਸ਼ਾ ਬਿਹਤਰ ਬਣੀ ਰਹੇਗੀ, ਆਪ ਦੇ ਯਤਨ ਤੇ ਪ੍ਰੋਗਰਾਮ ਚੰਗਾ ਰੰਗ ਦਿਖਾ ਸਕਦੇ ਹਨ''
Tuesday, Jul 05, 2022 - 02:48 AM (IST)
ਮੇਖ : ਸ਼ਾਮ ਤੱਕ ਸਿਤਾਰਾ ਹਰ ਫਰੰਟ ’ਤੇ ਜਨਰਲ ਹਾਲਾਤ ਬਿਹਤਰ ਬਣਾਏਗਾ, ਮਾਣ-ਸਨਮਾਨ ਦੇਵੇਗਾ, ਨੇਕ ਕੰਮਾਂ ’ਚ ਰੁਚੀ ਪਰ ਬਾਅਦ ’ਚ ਮਨ ਟੈਂਸ, ਅਸ਼ਾਂਤ, ਪ੍ਰੇਸ਼ਾਨ ਬਣ ਸਕਦਾ ਹੈ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ਤਰੂ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਨਗੇ, ਕੰਮਕਾਜੀ ਮੋਰਚੇ ’ਤੇ ਦਸ਼ਾ ਬਿਹਤਰ ਰਹੇਗੀ।
ਮਿਥੁਨ : ਕਿਸੇ ਸਮੱਸਿਆ ਨੂੰ ਸੈਟਲ ਕਰਨ ਲਈ ਸ਼ਾਮ ਤੱਕ ਸਮਾਂ ਬਿਹਤਰ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਜਾਇਦਾਦੀ ਕੰਮਾਂ ਲਈ ਬਿਹਤਰ ਬਣੇਗਾ।
ਕਰਕ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਕੰਮਕਾਜੀ ਤੌਰ ’ਤੇ ਸਥਿਤੀ ਸੁਧਾਰਨ ਵਾਲਾ ਪਰ ਬਾਅਦ ’ਚ ਉਤਸ਼ਾਹ, ਹਿੰਮਤ, ਸ਼ਕਤੀ ਵਧੇਗੀ।
ਸਿੰਘ : ਕੰਮਕਾਜੀ ਦਸ਼ਾ ਬਿਹਤਰ ਬਣੀ ਰਹੇਗੀ, ਆਪ ਦੇ ਯਤਨ ਅਤੇ ਪ੍ਰੋਗਰਾਮ ਚੰਗਾ ਰੰਗ ਦਿਖਾ ਸਕਦੇ ਹਨ, ਜਨਰਲ ਤੌਰ ’ਤੇ ਵੀ ਆਪ ਹਰ ਫਰੰਟ ’ਤੇ ਪ੍ਰਭਾਵੀ ਰਹੋਗੇ।
ਕੰਨਿਆ : ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਇਸ ਲਈ ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਤੁਲਾ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਹਰ ਫਰੰਟ ’ਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਅਤੇ ਅਫਸਰਾਂ ਦੇ ਰੁਖ ’ਚ ਨਰਮੀ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਧਨ : ਜਨਰਲ ਸਿਤਾਰਾ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਣਗੇ, ਮਨ ’ਤੇ ਸਾਤਵਿਕ-ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।
ਮਕਰ : ਸਿਤਾਰਾ ਸ਼ਾਮ ਤੱਕ ਪੇਟ ਨੂੰ ਅਪਸੈੱਟ ਰੱਖਣ ਅਤੇ ਮੁਸ਼ਕਲਾਂ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਇੱਜ਼ਤ ਬਣੀ ਰਹੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖਣ ਅਤੇ ਸਫਲਤਾ ਅਤੇ ਇੱਜ਼ਤ-ਮਾਣ ਦੇਣ ਵਾਲਾ ਪਰ ਬਾਅਦ ’ਚ ਪੇਟ ਵਿਗੜਣ ਦਾ ਡਰ।
ਮੀਨ : ਸਿਤਾਰਾ ਸ਼ਾਮ ਤੱਕ ਪ੍ਰੇਸ਼ਾਨੀ ਦੇਣ ਅਤੇ ਆਪੋਜ਼ਿਟ ਹਾਲਾਤ ਰੱਖਣ ਵਾਲਾ, ਖਰਚਿਆਂ ਦਾ ਵੀ ਜ਼ੋਰ ਰਹੇਗਾ ਪਰ ਬਾਅਦ ’ਚ ਸਫਲਤਾ ਮਿਲੇਗੀ ਅਤੇ ਕਾਰੋਬਾਰੀ ਦਸ਼ਾ ਸੁਧਰੇਗੀ।
5 ਜੁਲਾਈ 2022, ਮੰਗਲਵਾਰ
ਹਾੜ੍ਹ ਸੁਦੀ ਤਿੱਥੀ ਛੱਠ (ਸ਼ਾਮ 7.29 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਸਿੰਘ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 14 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 5, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 10.30 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਵਿਅਤੀਪਾਤ (ਦੁਪਹਿਰ 12.15 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 4.52 ਤੱਕ) ਅਤੇ ਮਗਰੋਂ ਕੰਿਨਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਕੰਦ ਛੱਠ, ਕੁਮਾਰ ਛੱਠ, ਸ਼੍ਰੀ ਮਹਾਵੀਰ ਚਯਵਨ ਿਦਵਸ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)