''ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਮਿਲੇਗੀ ਸਫਲਤਾ''
Wednesday, Jul 06, 2022 - 02:47 AM (IST)
ਮੇਖ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਨੁਕਸਾਨ ਪਹੁੰਚਾ ਸਕਣ ਦੀ ਨੈਗੇਟਿਵ ਤਾਕਤ ਦਾ ਘੱਟ ਅਨੁਮਾਨ ਲਗਾਓ, ਮਨ ਵੀ ਟੈਂਸ ਰਹਿ ਸਕਦਾ ਹੈ।
ਬ੍ਰਿਖ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਨਿਪਟਾਉਣ ’ਚ ਮਦਦ ਮਿਲ ਸਕਦੀ ਹੈ, ਹਰ ਫਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
ਮਿਥੁਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਇੱਜ਼ਤਮਾਣ ਦੀ ਪ੍ਰਾਪਤੀ, ਸੰਤਾਨ ਪੱਖੋਂ ਕੁਝ ਪਰੇਸ਼ਾਨੀ ਰਹਿਣ ਦਾ ਡਰ।
ਕਰਕ : ਕਿਸੇ ਮਿੱਤਰ ਅਤੇ ਸੱਜਣ ਸਾਥੀ ਦੀ ਮਦਦ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਬੜੀ ਫਰੂਟਫੁੱਲ ਰਹੇਗੀ ਪਰ ਕੋਈ ਵੀ ਸਰਕਾਰੀ ਕੰਮ ਅਨਮੰਨੇ ਮਨ ਨਾਲ ਨਾ ਕਰੋ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ-ਪ੍ਰੋਗਰਾਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ ਪਰ ਮਨ ਕੁਝ ਪਰੇਸ਼ਾਨ ਰਹੇਗਾ।
ਧਨ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚ ਆਪ ਦੀ ਪੈਠ, ਪ੍ਰਭਾਵ ਵਧ ਸਕਦਾ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ,ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ, ਮਨੋਬਲ ਦਬਦਬਾ ਵੀ ਬਣਿਆ ਰਹੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਿਟ ’ਚ ਅਤੇ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਬਿਹਤਰ ਰਹਿਣਗੇ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਤਾਲਮੇਲ ਸਦਭਾਅ ਬਣਿਆ ਰਹੇਗਾ।
6 ਜੁਲਾਈ 2022, ਬੁੱਧਵਾਰ
ਹਾੜ੍ਹ ਸੁਦੀ ਤਿੱਥੀ ਸਪਤਮੀ (ਸ਼ਾਮ 7.49 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 15 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 6, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਫਾਲਗੁਣੀ (ਪੁਰਵ ਦੁਪਹਿਰ 11.44 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਵਰਿਆਨ (ਪੁਰਵ ਦੁਪਹਿਰ 11.42 ਤੱਕ) ਅਤੇ ਮਗਰੋਂ ਯੋਗ ਪਰਿਧ ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ,ਭਦਰਾ ਸ਼ੁਰੂ (ਸ਼ਾਮ 7.49 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਵਸਵਤ ਸਪਤਮੀ, ਸ਼੍ਰੀ ਜਗਜੀਵਨ ਰਾਮ ਪੁੰਨ ਤਿੱਥੀ, ਡਾ. ਸ਼ਿਆਮਾ ਪ੍ਰਸ਼ਾਦ ਮੁਖਰਜੀ ਜਯੰਤੀ, ਅੰਤਰਰਾਸ਼ਟਰੀ, ਸਹਿਕਾਰਤਾ ਦਿਵਸ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)