''ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ''

Saturday, Jul 09, 2022 - 03:04 AM (IST)

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ- ਸਨਮਾਨ ਦੀ ਪ੍ਰਾਪਤੀ, ਵੈਸੇ ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।

ਬ੍ਰਿਖ : ਟੈਂਸ, ਅਸ਼ਾਂਤ, ਅਸਥਿਰ ਅਤੇ ਡਾਵਾਂਡੋਲ ਮਨ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਕਰੋਗੇ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।

ਮਿਥੁਨ : ਧਾਰਮਿਕ-ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਪ੍ਰਾਬਲਮ ਸੈਟਲ ਹੋ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ, ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕਰਕ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਜਨਰਲ ਤੌਰ ’ਤੇ ਆਪ ਦੀ ਪੈਠ ਦੂਜਿਆ ’ਤੇ ਬਣੀ ਰਹੇਗੀ।

ਸਿੰਘ : ਮਿੱਤਰ, ਸੱਜਣ ਸਾਥੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁਲ ਰਹਿਣਗੇ, ਕੰਮਕਾਜ ਦਸ਼ਾ ਵੀ ਬਿਹਤਰ ਰਹੇਗੀ।

ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰਾਬਲਮ ਸੈਟਲ ਹੋ ਸਕਦੀ ਹੈ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦੀ ਸ਼ਿਕਾਇਤ ਬਣੀ ਰਹਿ ਸਕਦੀ ਹੈ।

ਬ੍ਰਿਸ਼ਚਕ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।

ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਫੋਟੋਗ੍ਰਾਫੀ, ਪਬਲੀਕੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਜੇ ਕਿਸੇ ਸਰਕਾਰੀ ਕੰਮ ਲਈ ਕੋਈ ਯਤਨ ਕਰੋਗੇ ਤਾਂ ਪੂਰਾ ਜ਼ੋਰ ਲਗਾ ਕੇ ਕਰੋ ਕਿਉਂਕਿ ਬੁਝੇ ਮਨ ਨਾਲ ਕੀਤਾ ਗਿਆ ਕੋਈ ਯਤਨ ਸਿਰੇ ਨਾ ਚੜ੍ਹੇਗਾ।

ਕੁੰਭ : ਯਤਨ ਕਰਨ ’ਤੇ ਕੋਈ ਪਲਾਨਿੰਗ ਸਿਰੇ ਚੜ੍ਹੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਬਦਪਰਹੇਜ਼ੀ ਨਾ ਕਰਨਾ ਠੀਕ ਰਹੇਗਾ, ਲੈਣ ਦੇਣ ਦਾ ਕੰਮ ਵੀ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ।

9 ਜੁਲਾਈ 2022, ਸ਼ਨੀਵਾਰ

ਹਾੜ੍ਹ ਸੁਦੀ ਤਿੱਥੀ ਦਸਮੀ (ਸ਼ਾਮ 4.40 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਤੁਲਾ ’ਚ

ਮੰਗਲ ਮੇਖ ’ਚ

ਬੁੱਧ ਮਿਥੁਨ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 18 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 9, ਸੂਰਜ ਉਦੇ ਸਵੇਰੇ 5.34 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਵਾਤੀ (ਪੁਰਵ ਦੁਪਹਿਰ 11.25 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸਿੱਧ (ਸਵੇਰੇ 6.48 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਤੁਲਾ ਰਾਸ਼ੀ ’ਤੇ (9 ਜੁਲਾਈ ਦਿਨ ਰਾਤ ਅਤੇ ਅਗਲੇ ਦਿਨ (10 ਜੁਲਾਈ) ਸਵੇਰੇ (9-10 ਮੱਧ ਰਾਤ 3.27 ’ਤੇ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News