ਬ੍ਰਿਸ਼ਚਕ ਰਾਸ਼ੀ ਵਾਲਿਆਂ ਲਈ ਕੰਮਕਾਜੀ ਅਤੇ ਵਪਾਰਕ ਕੰਮਾਂ ਲਈ ਸਿਤਾਰਾ ਚੰਗਾ
Monday, Jul 11, 2022 - 02:09 AM (IST)
ਮੇਖ : ਪੂਰਾ ਪਰਹੇਜ਼ ਰੱਖਣ ਅਤੇ ਖਾਣਾ-ਪੀਣਾ ਲਿਮਿਟ ’ਚ ਕਰਨ ਦੇ ਬਾਵਜੂਦ ਪੇਟ ਕੁਝ ਵਿਗੜਿਆ ਰਹੇਗਾ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਸਫਰ ਟਾਲ ਦਿਓ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਕੋਸ਼ਿਸ਼ ਅਣਮੰਨੇ ਮਨ ਨਾਲ ਨਾ ਕਰੋ, ਨਹੀਂ ਤਾਂ ਉਹ ਸਿਰੇ ਨਾ ਚੜ੍ਹੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਨਾਲ ਕੁਝ ਨਾ ਕੁਝ ਨਾਰਾਜ਼ ਦਿਸਣਗੇ।
ਮਿਥੁਨ : ਟੈਂਸ-ਉਦਾਸ- ਮਾਯੂਸ ਮਨ ਕਰਕੇ ਮਨ ਡਰਿਆ-ਡਰਿਆ ਅਤੇ ਡਾਵਾਂਡੋਲ ਰਹੇਗਾ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਹੀਂ ਹੋਵੇਗਾ।
ਕਰਕ : ਧਾਰਮਿਕ ਕੰਮਾਂ ’ਚ ਸ਼ਾਮਲ ਹੋਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀ ਲੱਗੇਗਾ, ਮਨ ਵੀ ਡਿਸਟਰਬ ਜਿਹਾ ਰਹੇਗਾ।
ਸਿੰਘ : ਜ਼ਮੀਨੀ ਅਤੇ ਜਾਇਦਾਦੀ ਕੰਮਾਂ ’ਚੋਂ ਕੋਈ ਨਾ ਕੋਈ ਰੁਕਾਵਟ, ਮੁਸ਼ਕਲ ਜਾਗਦੀ ਰਹੇਗੀ, ਇਸ ਲਈ ਆਪ ਨੂੰ ਹਰ ਫਰੰਟ ’ਤੇ ਸਾਵਧਾਨੀ ਵਰਤਣੀ ਚਾਹੀਦੀ ਹੈ, ਵੱਡੇ ਲੋਕ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ : ਕੰਮਕਾਜੀ ਸਾਥੀ ਨਾ ਤਾਂ ਸਹਿਯੋਗ ਕਰਨਗੇ ਅਤੇ ਨਾ ਹੀ ਕਿਸੇ ਦੀ ਗੱਲ ’ਤੇ ਜ਼ਿਆਦਾ ਇਤਫਾਕ ਕਰਨਗੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਕੋਈ ਵੀ ਕਾਰੋਬਾਰੀ ਜਾਂ ਕੰਮਕਾਜੀ ਕੰਮ ਬੇਧਿਆਨੀ ਨਾਲ ਨਹੀਂ ਕਰਨਾ ਚਾਹੀਦਾ, ਕਿਉਂਕਿ ਕੰਮਕਾਜੀ ਪ੍ਰੇਸ਼ਾਨੀਆਂ ਵਧਣ ਦਾ ਡਰ ਰਹੇਗਾ।
ਬ੍ਰਿਸ਼ਚਕ : ਕੰਮਕਾਜੀ ਅਤੇ ਵਪਾਰਕ ਕੰਮਾਂ ਲਈ ਸਿਤਾਰਾ ਚੰਗਾ ਪਰ ਕੋਈ ਵੀ ਯਤਨ ਹਲਕੇ ’ਚ ਨਾ ਕਰੋ, ਜਿਹੜੀ ਵੀ ਕੋਸ਼ਿਸ਼ ਕਰੋ ਭਰਪੂਰ ਜ਼ੋਰ ਲਗਾ ਕੇ ਕਰੋ।
ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਕਿਸੇ ਨਾ ਕਿਸੇ ਉਲਝਣ ਨੂੰ ਉਭਾਰਣ ਵਾਲਾ ਬਣਿਆ ਰਹੇਗਾ, ਲਿਖਣ-ਪੜ੍ਹਣ ਦਾ ਕੋਈ ਵੀ ਕੰਮ ਲਾਪ੍ਰਵਾਹੀ ਨਾਲ ਨਹੀਂ ਕਰਨਾ ਚਾਹੀਦਾ।
ਮਕਰ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕੁੰਭ : ਤਿਆਰੀ ਦੇ ਬਗੈਰ ਕਿਸੇ ਅਫਸਰ ਅੱਗੇ ਨਾ ਜਾਓ, ਕਿਉਂਕਿ ਉਸ ਅੱਗੇ ਆਪ ਦੀ ਕੋਈ ਖਾਸ ਪੇਸ਼ ਨਾ ਚੱਲ ਸਕੇਗੀ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਮੀਨ : ਕਿਉਂਕਿ ਸਿਤਾਰਾ ਰੁਕਾਵਟਾਂ, ਮੁਸ਼ਕਲਾਂ ਵਾਲਾ ਹੈ, ਇਸ ਲਈ ਆਪ ਨੂੰ ਕਦਮ-ਕਦਮ ’ਤੇ ਮੁਸ਼ਕਲਾਂ, ਸਮੱਸਿਆਵਾਂ ਨਾਲ ਨਿਪਟਣ ਲਈ ਤਿਆਰ ਰਹਿਣਾ ਚਾਹੀਦਾ ਹੈ।
11 ਜੁਲਾਈ 2022, ਸੋਮਵਾਰ
ਹਾੜ੍ਹ ਸੁਦੀ ਤਿੱਥੀ ਦੁਆਦਸ਼ੀ (ਪੂਰਵ ਦੁਪਹਿਰ 11.14 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮੇਖ ’ਚ
ਬੁੱੱਧ ਮਿਥੁਨ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 20 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 11, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਨੁਰਾਧਾ (ਸਵੇਰੇ 7.50 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸ਼ੁਕਲ (ਰਾਤ 9.01 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (11 ਜੁਲਾਈ ਦਿਨ ਰਾਤ ਅਤੇ ਅਗਲੇ ਦਿਨ (12 ਜੁਲਾਈ) ਸਵੇਰੇ 5.16 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 7.50 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ 12 ਜੁਲਾਈ ਸਵੇਰੇ 5.16 ਤੋਂ ਬਾਅਦ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਵਿਸ਼ਵ ਆਬਾਦੀ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)