''ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚ ਪੇਸ਼ ਆ ਰਹੀ ਕੋਈ ਮੁਸ਼ਕਿਲ ਹਟੇਗੀ''

Wednesday, Jul 13, 2022 - 03:08 AM (IST)

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚ ਪੇਸ਼ ਆ ਰਹੀ ਕੋਈ ਮੁਸ਼ਕਿਲ ਹਟੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਪੇਟ ’ਚ ਗੜਬੜੀ ਰਹਿ ਸਕਦੀ ਹੈ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਕਰਕ : ਵੈਰ ਵਿਰੋਧ ਕਰ ਕੇ ਮਨ ਟੈਂਸ, ਪ੍ਰੇਸ਼ਾਨ, ਡਾਵਾਂਡੋਲ ਅਤੇ ਉਖੜਿਆ-ਉਖੜਿਆ ਜਿਹਾ ਰਹੇਗਾ, ਕਿਸੇ ਵੀ ਯਤਨ ਨੂੰ ਸ਼ੁਰੂ ਕਰਨ ਲਈ ਮਨ ਰਾਜ਼ੀ ਨਾ ਹੋਵੇਗਾ।

ਸਿੰਘ : ਸੰਤਾਨ ਦੇ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ ਪਰ ਤਬੀਅਤ ’ਚ ਤੇਜ਼ੀ ਰਹੇਗੀ

ਕੰਨਿਆ : ਜ਼ਮੀਨੀ ਜਾਇਦਾਦੀ ਕੰਮ ਲਈ ਆਪ ਦੀ ਭੱਜਦੌੜ ਚੰਗੀ ਰਿਟਰਨ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ,ਤੇਜ ਪ੍ਰਭਾਵ -ਦਬਦਬਾ ਬਣਿਆ ਰਹੇਗਾ।

ਤੁਲਾ : ਉਤਸ਼ਾਹ-ਹਿੰਮਤ, ਕੰਮਕਾਜੀ ਭੱਜਦੌੜ ਦਾ ਚੰਗਾ ਨਤੀਜਾ ਮਿਲੇਗਾ, ਕੋਈ ਕੰਮਕਾਜੀ ਯਤਨ ਵੀ ਆਪ ਚੰਗੀ ਤਰ੍ਹਾਂ ਨਿਪਟਾ ਸਕੋਗੇ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।

ਧਨ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਜਨਰਲ ਤੌਰ ’ਤੇ ਆਪ ਦੀ ਪੈਠ, ਪ੍ਰਭਾਵ ਦਬਦਬਾ ਬਣਿਆ ਰਹੇਗਾ।

ਮਕਰ : ਸਿਤਾਰਾ ਨੁਕਸਾਨ ਅਤੇ ਧਨ ਹਾਨੀ ਵਾਲਾ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਕਿਸੇ ਹੇਠ ਫਸਣ ਦਿਓ।

ਕੁੰਭ : ਧਾਰਮਿਕ ਕੰਮਾਂ ’ਚ ਧਿਆਨ, ਕਥਾ ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਯਤਨ ਕਰਨ ’ਤੇ ਕੋਈ ਸਕੀਮ ਕੁਝ ਅੱਗੇ ਵਧੇਗੀ।

ਮੀਨ : ਸਿਤਾਰਾ ਕਿਸੇ ਉਲਝੇ ਵਿਗੜੇ ਅਦਾਲਤੀ ਕੰਮ ਨੂੰ ਸੰਵਾਰਨ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।

13 ਜੁਲਾਈ 2022, ਬੁੱਧਵਾਰ

ਹਾੜ੍ਹ ਸੁਦੀ ਤਿਥੀ ਪੁੰਨਿਆ (13-14 ਮੱਧ ਰਾਤ 12.08 ਤਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਧਨ ’ਚ

ਮੰਗਲ ਮੇਖ ’ਚ

ਬੁੱਧ ਮਿਥੁਨ ’ਚ

ਗੁਰੂ ਮੀਨ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਹਾੜ੍ਹ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 13, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ ਸ਼ਾਮ 7.30 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਖਾੜਾ, (ਰਾਤ 11.19 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾਖਾੜਾ ਯੋਗ : ਏਂਦਰ (ਦੁਪਹਿਰ 12.44 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ ਚੰਦਰਮਾ : ਧਨ ਰਾਸ਼ੀ ’ਤੇ (13-14 ਮੱਧ ਰਾਤ 12.33 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਹਾੜ੍ਹ ਪੁੰਨਿਆ, ਗੁਰੂ ਪੁੰਨਿਆ, ਵਿਆਸ ਪੂਜਾ, ਕੋਕਿਲਾ ਵਰਤ, ਸ਼੍ਰੀ ਸਤਿ ਨਰਾਇਣ ਵਰਤ, ਸ਼੍ਰੀ ਸ਼ਿਵ ਸ਼ਯਨ ਉਤਸਵ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News