ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ
Saturday, Jul 16, 2022 - 03:07 AM (IST)
ਮੇਖ : ਵ੍ਹੀਕਲਸ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਰਾਜ ਦਰਬਾਰ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਵੱਡੇ ਲੋਕ ਆਪ ਦੀ ਗੱਲ ਧਿਆਨ- ਹਮਦਰਦੀ ਨਾਲ ਸੁਣਨਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕਿਸੇ ਸਕੀਮ ਪ੍ਰੋਗਰਾਮ ’ਚੋਂ ਕੋਈ ਪੇਚੀਦਗੀ ਹਟੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕਰਕ : ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣਾ-ਪੀਣਾ ਸੰਭਲ ਸੰਭਾਲ ਕੇ ਅਤੇ ਬਚ ਬਚਾਅ ਕੇ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਠੀਕ ਠਾਕ ਰਹਿਣਗੇ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਮਨੋਰਥਾ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ ਤਾਲਮੇਲ, ਸਦਭਾਅ ਬਣਿਆ ਰਹੇਗਾ।
ਕੰਨਿਆ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ ਕਿਉਂਕਿ ਸਿਤਾਰਾ ਆਪ ਨੂੰ ਕਿਸੇ ਨਾ ਕਿਸੇ ਪ੍ਰਾਬਲਮ ’ਚ ਉਲਝਾਈ ਰੱਖੇਗਾ।
ਤੁਲਾ : ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਵੈਸੇ ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦਾ ਸ਼ੁਰੂਆਤ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਕਿਸੇ ਸੱਜਣ-ਮਿੱਤਰ ਦੀ ਮਦਦ ਜਾਂ ਸਹਿਯੋਗ ਲੈਣ ਲਈ ਜੇਕਰ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਮਕਰ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਰਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਜਨਰਲ ਹਾਲਾਤ ਵੀ ਹਰ ਮੋਰਚੇ ’ਤੇ ਬਿਹਤਰ ਬਣੇ ਰਹਿਣਗੇ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ, ਮਾਣ–ਸਨਮਾਣ ਦੀ ਪ੍ਰਾਪਤੀ।
ਮੀਨ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਹਰ ਮੋਰਚੇ ’ਤੇ ਕਦਮ ਸੰਭਲ ਸੰਭਾਲ ਕੇ ਅਤੇ ਸੋਚ ਵਿਚਾਰ ਕਰ ਕੇ ਚੁਕਣਾ ਚਾਹੀਦਾ ਹੈ।
16 ਜੁਲਾਈ 2022, ਸ਼ਨੀਵਾਰ
ਸਾਉਣ ਵਦੀ ਤਿੱਥੀ ਤੀਜ (ਦੁਪਹਿਰ 1.28 ਤਕ) ਅਤੇ ਮਗਰੋਂ ਤਿਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਕੁੰਭ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 25 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 16, ਸੂਰਜ ਉਦੇ ਸਵੇਰੇ 5.38 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ) ਨਕਸ਼ੱਤਰ : ਧਨਿਸ਼ਠਾ (ਬਾਅਦ ਦੁਪਹਿਰ 3.11 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਆਯੁਸ਼ਮਾਨ (ਰਾਤ 8.49 ਤੱਕ) ਅਤੇ ਮਗਰੋਂ ਯੋਗ ਸ਼ੌਭਾਗਿਯ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਵੇਗੀ (ਦੁਪਹਿਰ 1.28 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਸਾਉਣ ਸੰਕ੍ਰਾਂਤੀ, ਸੂਰਜ ਰਾਤ 10.56 (ਜਲੰਧਰ ਟਾਈਮ) ਤੇ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸ਼੍ਰੀ ਗਣੇਸ਼ ਚੌਥ ਵਰਤ, ਸੂਰਜ ਨਿਰਯਣ ਦਕਸ਼ਨਾਯਿਣ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)