''ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖਜਨਕ ਕੱਟੇਗਾ''

Sunday, Jul 17, 2022 - 03:04 AM (IST)

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਹੋ ਸਕਦੀ ਹੈ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਬ੍ਰਿਖ : ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਆਪਣੇ ਹੱਲ ਵਲ ਕੁਝ ਅੱਗੇ ਵਧ ਸਕਦੀ ਹੈ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਅਤੇ ਆਪ ਦੀ ਕਿਸੇ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਹੈ।

ਕਰਕ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਲਿਖਣ ਪੜ੍ਹਨ ਦਾ ਕੋਈ ਕੰਮ ਵੀ ਬੇ-ਧਿਆਨੀ ਅਤੇ ਜਲਦਬਾਜ਼ੀ ’ਚ ਨਾ ਕਰੋ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖਜਨਕ ਕੱਟੇਗਾ, ਫੈਮਿਲੀ ਫ੍ਰੰਟ ’ਤੇ ਵੀ ਆਪ ਦੀ ਧਾਕ, ਪੈਠ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਕਮਜ਼ੋਰ ਸਿਤਾਰਾ ਅਤੇ ਕਮਜ਼ੋਰ ਮਨੋਬਲ ਕਰ ਕੇ ਮਨ ਡਰਿਆ ਡਰਿਆ ਅਤੇ ਕਿਸੇ ਅਣਜਾਣੇ ਡਰ ’ਚ ਡੁਬਿਆ ਰਹੇਗਾ, ਨੁਕਸਾਨ ਅਤੇ ਧਨ ਹਾਨੀ ਦਾ ਵੀ ਡਰ।

ਤੁਲਾ : ਕਿਸੇ ਮੁਸ਼ਕਲ ਸਥਿਤੀ ’ਚ ਸੰਤਾਨ ਆਪ ਨਾਲ ਸਹਿਯੋਗ ਕਰ ਸਕਦੀ ਹੈ, ਉਦੇਸ਼ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਇਰਾਦਿਆਂ ’ਚ ਮਜ਼ਬੂਤੀ ਮਿਲੇਗੀ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਸਫਲਤਾ-ਭੱਜਦੌੜ ਫਰੂਟਫੁਲ ਰਹੇਗੀ, ਵਿਰੋਧੀ ਨਿਸਤੇਜ, ਪ੍ਰਭਾਵਹੀਣ ਬਣੇ ਰਹਿਣਗੇ, ਕੰਮਕਾਜੀ ਸਾਥੀ ਸਹਿਯੋਗ ਦੇਣਗੇ।

ਮਕਰ : ਲੋਹਾ,ਲੋਹਾ-ਮਸ਼ੀਨਰੀ, ਲੋਹੇ ਦੇ ਕਰਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਿੱਤਰ ਅਤੇ ਸੱਜਣ ਸਾਥੀ ਸਹਿਯੋਗ ਦੇਣਗੇ।

ਕੁੰਭ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਅਤੇ ਇਰਾਦਿਆਂ ’ਚ ਸਫਲਤਾ ਮਿਲੇਗੀ, ਵਿਰੋਧੀ ਆਪ ਦੀ ਪਕੜ ’ਚ ਰਹਿਣਗੇ, ਪ੍ਰਭਾਵ- ਦਬਦਬਾ ਬਣਿਆ ਰਹੇਗਾ।

ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਕਿਸੇ ’ਤੇ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।

17 ਜੁਲਾਈ 2022, ਐਤਵਾਰ

ਸਾਉਣ ਵਦੀ ਤਿੱਥੀ ਚੌਥ (ਦੁਪਹਿਰ 10.50 ਤਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 26 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 17, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਦੁਪਹਿਰ 1.25 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵ ਭਾਦਰਪਦ, ਯੋਗ : ਸੌਭਾਗਿਯ (ਸ਼ਾਮ 5.49 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News