''ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਣਗੇ''
Tuesday, Jul 19, 2022 - 03:00 AM (IST)
ਮੇਖ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੋਈ ਕਦਮ ਜਲਦੀ ’ਚ ਚੁਕਣਾ ਚਾਹੀਦਾ ਅਤੇ ਨਾ ਹੀ ਕੋਈ ਫੈਸਲਾ ਸੋਚੇ ਵਿਚਾਰੇ ਬਗੈਰ ਕਰਨਾ ਚਾਹੀਦਾ ਹੈ।
ਬ੍ਰਿਖ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ : ਸਫਲਤਾ ਸਾਥ ਦੇਵੇਗੀ, ਵੱਡੇ ਲੋਕਾਂ ਦੇ ਸਾਫਟ ਸੁਪੋਰਟਿਵ ਰੁਖ ਕਰਕੇ ਜਨਰਲ ਤੌਰ ’ਤੇ ਆਪ ਦੀ ਪੈਠ-ਦਨਦਨਾਹਟ ਬਣੀ ਰਹੇਗੀ, ਵਿਰੋਧੀ ਕਮਜ਼ੋਰ ਰਹਿਣਗੇ।
ਕਰਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਬਿਹਤਰ ਨਤੀਜਾ ਦੇਵੇਗੀ, ਉਂਝ ਵੀ ਆਪ ਹਰ ਪੱਖੋਂ ਹਾਵੀ, ਪ੍ਰਭਾਵੀ-ਵਿਜਈ ਰਹੋਗੇ, ਸ਼ੁੱਭ ਕੰਮਾਂ ’ਚ ਧਿਆਨ।
ਸਿੰਘ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣਾ- ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਲੈਣ-ਦੇਣ ਦੇ ਕੰਮ ਵੀ ਲਾਪ੍ਰਵਾਹੀ ਨਾਲ ਨਾ ਕਰੋ, ਨਹੀਂ ਤਾਂ ਨੁਕਸਾਨ ਦਾ ਡਰ ਰਹੇਗਾ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਤੁਲਾ : ਸ਼ਰਾਰਤੀ ਲੋਕ ਆਪ ਨੂੰ ਕਿਸੇ ਨਾ ਕਿਸੇ ਗੱਲ ’ਤੇ ਘੇਰਨ ਅਤੇ ਆਪਣੇ ਕਿਸੇ ਚੱਕਰ ’ਚ ਫਸਾਉਣ ਲਈ ਯਤਨਸ਼ੀਲ ਰਹਿਣਗੇ, ਇਸ ਲਈ ਉਨ੍ਹਾਂ ਤੋਂ ਡਿਸਟੈਂਸ ਬਣਾ ਕੇ ਰੱਖੋ।
ਬ੍ਰਿਸ਼ਚਕ : ਧਾਰਮਿਕ ਕੰਮਾਂ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਯਤਨ ਕਰਨ ’ਤੇ ਆਪ ਦੀ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ।
ਧਨ : ਭੱਜ-ਦੌੜ ਕਰਨ ’ਤੇ ਕਿਸੇ ਜ਼ਮੀਨੀ ਕੰਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।
ਮਕਰ : ਉਤਸ਼ਾਹ, ਹਿੰਮਤ ਅਤੇ ਭੱਜ-ਦੌੜ ਬਣੀ ਰਹੇਗੀ, ਤੁਸੀਂ ਕੰਮਕਾਜੀ ਕੰਮਾਂ ਦੀ ਸੈਟਲਮੈਂਟ ਸਹੀ ਤਰੀਕੇ ਨਾਲ ਕਰ ਸਕੋਗੇ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁਕਸ, ਪਬਲੀਕੇਸ਼ਨ, ਮੈਡੀਸਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੇ ਯਤਨ ਅਤੇ ਭੱਜ-ਦੌੜ ਚੰਗਾ ਨਤੀਜਾ ਦੇਣਗੇ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ੁੱਭ ਕੰਮਾਂ ’ਚ ਧਿਆਨ।
19 ਜੁਲਾਈ 2022, ਮੰਗਲਵਾਰ
ਸਾਉਣ ਵਦੀ ਤਿੱਥੀ ਛੱਠ (ਸਵੇਰੇ 7.50 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੀਨ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 28 (ਹਾੜ੍ਹ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 19, ਸੂਰਜ ਉਦੇ ਸਵੇਰੇ 5.40 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਭਾਦਰਪਦ (ਦੁਪਹਿਰ 12.12 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਅਤਿਗੰਡ (ਦੁਪਹਿਰ 1.43 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸਵੇਰੇ 7.50 ਤੋਂ ਲੈ ਕੇ ਰਾਤ 7.43 ਤੱਕ), ਦੁਪਹਿਰ 12.12 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)