''ਧਾਰਮਿਕ, ਸਮਾਜਿਕ ਕੰਮਾਂ ’ਚ ਰੁਚੀ, ਜਨਰਲ ਤੌਰ ’ਤੇ ਆਪ ਦੀ ਪੈਠ ਦੂਜਿਆਂ ’ਤੇ ਬਣੀ ਰਹੇਗੀ''
Sunday, Jul 24, 2022 - 02:48 AM (IST)
ਮੇਖ : ਸਿਤਾਰਾ ਵਪਾਰ, ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹੱਲ ਹੋਵੇਗੀ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਮਨ ’ਚ ਖੁਸ਼ਦਿਲੀ-ਸਵਛੰਦਤਾ ਬਣੀ ਰਹੇਗੀ।
ਮਿਥੁਨ : ਖਰਚਿਆਂ ਦਾ ਜ਼ੋਰ ਰਹੇਗਾ, ਖਰਚ ਸੋਚ ਸਮਝ ਕੇ ਕਰਨਾ ਚਾਹੀਦਾ ਹੈ, ਲੈਣ-ਦੇਣ ਦੇ ਕੰਮ ਵੀ ਨਾ ਤਾਂ ਜਲਦਬਾਜ਼ੀ ’ਚ ਨਿਪਟਾਓ ਅਤੇ ਨਾ ਹੀ ਬੇ- ਧਿਆਨੀ ਨਾਲ ਕਰੋ।
ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁੱਕਸ ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਸਿੰਘ : ਕਿਸੇ ਅਫਸਰ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਮੁਸ਼ਕਲ ਹੱਲ ਹੋ ਸਕਦੀ ਹੈ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਕੰਨਿਆ : ਧਾਰਮਿਕ, ਸਮਾਜਿਕ ਕੰਮਾਂ ’ਚ ਰੁਚੀ, ਜਨਰਲ ਤੌਰ ’ਤੇ ਆਪ ਦੀ ਪੈਠ ਦੂਜਿਆਂ ’ਤੇ ਬਣੀ ਰਹੇਗੀ, ਵਿਰੋਧੀ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਤੁਲਾ : ਸਿਤਾਰਾ ਪੇਟ ਲਈ ਅਹਿਤਿਆਤ ਵਾਲਾ, ਮੌਸਮ ਦੇ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਫੈਮਿਲੀ ਫ੍ਰੰਟ ’ਤੇ ਵੀ ਮਿਠਾਸ ਅਤੇ ਸਬੰਧਾਂ ’ਚ ਤਾਲਮੇਲ ਬਣਿਆ ਰਹੇਗਾ।
ਧਨ : ਵਿਰੋਧੀਆਂ ਦੀਆਂ ਸ਼ਰਾਰਤਾਂ ਕਰ ਕੇ ਆਪ ਮਾਨਸਿਕ ਤੌਰ ’ਤੇ ਆਪਣੇ ਆਪ ਨੂੰ ਪ੍ਰੇਸ਼ਾਨ ਅਤੇ ਅਪਸੈੱਟ ਮਹਿਸੂਸ ਕਰੋਗੇ, ਨੁਕਸਾਨ ਦਾ ਵੀ ਡਰ।
ਮਕਰ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਸੰਤਾਨ ਸਾਥ ਦੇਵੇਗੀ, ਉਸ ਦੇ ਹਮਦਰਦਾਨਾ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ।
ਕੁੰਭ : ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਵਿਰੋਧੀ ਬੇਸ਼ੱਕ ਕਮਜ਼ੋਰ ਹਨ ਫਿਰ ਵੀ ਆਪ ਨੂੰ ਘਟੀਆ ਅਤੇ ਸ਼ਰਾਰਤੀ ਲੋਕਾਂ ਤੋਂ ਫਾਸਲਾ ਰੱਖਣਾ ਚਾਹੀਦਾ ਹੈ।
ਮੀਨ : ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ।
24 ਜੁਲਾਈ 2022, ਐਤਵਾਰ
ਸਾਉਣ ਵਦੀ ਤਿੱਥੀ ਇਕਾਦਸ਼ੀ (ਦੁਪਹਿਰ 1.46 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮੇਖ ’ਚ
ਬੁੱਧ ਕਰਕ ’ਚ
ਗੁਰੂ ਮੀਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 2 (ਸਾਉਣ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 24, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ ਸ਼ਾਮ 7.25 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (ਰਾਤ 10 ਵਜੇ ਤੱਕ) ਅਤੇ ਮਗਰੋਂ ਮ੍ਰਿਗਸ਼ਿਰ, ਯੋਗ : ਵ੍ਰਿਧੀ (ਦੁਪਹਿਰ ਦੋ ਵਜੇ ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਕਾਮਿਕਾ ਇਕਾਦਰੀ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)