''ਵਪਾਰ ਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਮਿਲੇਗੀ ਸਫਲਤਾ''

07/26/2022 1:51:49 AM

ਮੇਖ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਦੀ ਤਾਕਤ ਬਣੀ ਰਹੇਗੀ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਰੈਡੀਮੇਡ ਕੱਪੜਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਚੰਗੀ ਦੀ ਚੰਗੀ ਰਿਟਰਨ ਮਿਲੇਗੀ।

ਮਿਥੁਨ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਸੰਤਾਨ ਪੱਖੋਂ ਫਿਕਰ- ਪ੍ਰੇਸ਼ਾਨੀ ਰਹਿ ਸਕਦੀ ਹੈ।

ਕਰਕ : ਕਿਉਂਕਿ ਸਿਤਾਰਾ ਉਲਝਣਾਂ ਪ੍ਰੇਸ਼ਨੀਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਕੋਸ਼ਿਸ਼ ਅਣਮੰਨੇ ਮਨ ਨਾਲ ਨਾ ਕਰੋ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ ਰਹਿ ਸਕਦੀ ਹੈ।

ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਨਿਸਤੇਜ ਰਹਿਣਗੇ।

ਤੁਲਾ : ਧਾਰਮਿਕ ਪ੍ਰੋਗਰਾਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ੁੱਭ ਕੰਮਾਂ ’ਚ ਧਿਆਨ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਸਹਿਯੋਗ ਬਣਿਆ ਰਹੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।

ਮਕਰ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਇਸ ਲਈ ਉਨ੍ਹਾਂ ਦੀਆਂ ਸ਼ਰਾਰਤਾਂ, ਹਰਕਤਾਂ ’ਤੇ ਨਜ਼ਰ ਰੱਖਣਾ ਸਹੀ ਰਹੇਗਾ।

ਕੁੰਭ : ਜਨਰਲ ਸਿਤਾਰਾ ਜ਼ੋਰਦਾਰ, ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹੇਗਾ, ਕੰਮਕਾਜੀ ਦਸ਼ਾ ਵੀ ਬਿਹਤਰ ਰਹੇਗੀ।

ਮੀਨ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਚੰਗਾ ਰਿਸਪੌਂਸ ਦੇ ਸਕਦੇ ਹਨ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

26 ਜੁਲਾਈ 2022, ਮੰਗਲਵਾਰ

ਸਾਉਣ ਵਦੀ ਤਿੱਥੀ ਤਰੋਦਸ਼ੀ (ਸ਼ਾਮ 6.48 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਿਥੁਨ ’ਚ

ਮੰਗਲ ਮੇਖ ’ਚ

ਬੁੱਧ ਕਰਕ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 4 (ਸਾਉਣ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 26, ਸੂਰਜ ਉਦੇ ਸਵੇਰੇ 5.44 ਵਜੇ, ਸੂਰਜ ਅਸਤ ਸ਼ਾਮ 7.24 ਵਜੇ (ਜਲੰਧਰ ਟਾਈਮ) ਨਕਸ਼ੱਤਰ : ਆਰਦਰਾ (26-27 ਮੱਧ ਰਾਤ 4.09 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਵਿਆਘਾਤ (ਸ਼ਾਮ 4.07 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਸ਼ਾਮ 6.48 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਾਉਣ ਸ਼ਿਵਰਾਤਰੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News