ਕੰਨਿਆ ਰਾਸ਼ੀ ਵਾਲਿਆਂ ਲਈ ਸਿਤਾਰਾ ਕਾਰੋਬਾਰੀ ਲਾਭ ਵਾਲਾ, ਪੜ੍ਹੋ ਤੁਹਾਡੀ ਰਾਸ਼ੀ ਲਈ ਕਿਹੋ ਜਿਹਾ ਰਹੇਗਾ ਦਿਨ

07/28/2022 4:22:49 AM

ਮੇਖ : ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ, ਮਾਣ-ਸਨਮਾਨ ਦੇਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਬ੍ਰਿਖ : ਮਿੱਤਰਾਂ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਕਾਰਨ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ’ਚ ਮਦਦ ਦੇ ਸਕਦੀ ਹੈ, ਵਿਰੋਧੀ ਵੀ ਆਪਣੇ-ਆਪ ਨੂੰ ਬੇਵੱਸ ਮਹਿਸੂਸ ਕਰਨਗੇ।

ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਜਨਰਲ ਹਾਲਾਤ ਬਿਹਤਰ ਰਹਿਣਗੇ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਤਬੀਅਤ ’ਚ ਸਵਛੰਦਤਾ ਅਤੇ ਖੁਸ਼ਦਿਲੀ ਪ੍ਰਭਾਵੀ ਰਹੇਗੀ।

ਸਿੰਘ : ਉਲਝਣਾਂ–ਝਮੇਲਿਆਂ ਅਤੇ ਪੇਚੀਦਗੀਆਂ ਨਾਲ ਵਾਸਤਾ ਰਹਿ ਸਕਦਾ ਹੈ, ਇਸ ਲਈ ਤਿਆਰੀ ਦੇ ਬਗੈਰ ਕੋਈ ਵੀ ਕੰਮ ਜਾਂ ਯਤਨ ਹੱਥ ’ਚ ਨਾ ਲਓ।

ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਚੰਗਾ, ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ ’ਚੋਂ ਕੋਈ ਪੇਚੀਦਗੀ-ਸਮੱਸਿਆ ਹਟ ਸਕਦੀ ਹੈ।

ਤੁਲਾ : ਰਾਜਕੀ ਕੰਮਾਂ ਲਈ ਆਪ ਦੇ ਯਤਨ ਅਤੇ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਵਿਰੋਧੀ ਤੇਜਹੀਣ ਰਹਿਣਗੇ ਪਰ ਫੈਮਿਲੀ ਫਰੰਟ ’ਤੇ ਤਣਾਤਣੀ ਰਹਿਣ ਦਾ ਡਰ।

ਬ੍ਰਿਸ਼ਚਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਧਨ : ਸਿਹਤ ਦੇ ਵਿਗੜਣ, ਪੈਰ ਫਿਸਲਣ ਦਾ ਡਰ ਰਹੇਗਾ, ਇਸ ਲਈ ਚੱਲਦੇ-ਫਿਰਦੇ ਸਮੇਂ ਪੈਰ ਜਮਾ ਕੇ ਅਤੇ ਬੈਲੇਂਸ ਬਣਾ ਕੇ ਰੱਖਣਾ ਸਹੀ ਰਹੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ, ਫੈਮਿਲੀ ਫਰੰਟ ’ਤੇ ਰਿਲੇਸ਼ਨਸ਼ਿਪ ਵਧੀਆ ਬਣੀ ਰਹੇਗੀ।

ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਦਿਸਣ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਇਸ ਲਈ ਉਨ੍ਹਾਂ ਤੋਂ ਪੂਰੀ ਅਹਿਤਿਆਤ ਰੱਖੋ।

ਮੀਨ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ- ਪ੍ਰਭਾਵੀ- ਵਿਜਈ ਰੱਖੇਗਾ, ਸੰਤਾਨ ਨਾਲ ਤਾਲਮੇਲ-ਸਹਿਯੋਗ ਵੀ ਫਰੂਟਫੁਲ ਰਹੇਗਾ।

28 ਜੁਲਾਈ 2022, ਵੀਰਵਾਰ

ਸਾਉਣ ਵਦੀ ਤਿੱਥੀ ਮੱਸਿਆ (ਰਾਤ 11.25 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕਰਕ ’ਚ

ਮੰਗਲ ਮੇਖ ’ਚ

ਬੁੱਧ ਕਰਕ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 6 (ਸਾਉਣ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 28, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ ਸ਼ਾਮ 7.23 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਨਰਵਸੁ (ਸਵੇਰੇ 7.05 ਤਕ) ਅਤੇ ਮਗਰੋਂ ਨਕਸ਼ੱਤਰ ਪੁਖ ਯੋਗ : ਵਜਰ (ਸ਼ਾਮ 5.56 ਤੱਕ) ਅਤੇ ਮਗਰੋਂ ਯੋਗ ਸਿੱਧੀ ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸਾਉਣ ਮੱਸਿਆ, ਹਰਿਆਲੀ ਮੱਸਿਆ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh