ਬ੍ਰਿਸ਼ਚਕ ਰਾਸ਼ੀ ''ਚ ਜਨਰਲ ਸਿਤਾਰਾ ਸਟ੍ਰਾਂਗ, ਹਰ ਕੰਮ ਅਟੈਂਡ ਕਰਨ ਲਈ ਮਨ ਰਹੇਗਾ ਰਾਜ਼ੀ

07/30/2022 3:07:42 AM

ਮੇਖ : ਸਿਤਾਰਾ ਦੁਪਹਿਰ ਤੱਕ ਸਫਲਤਾ ਦੇਣ, ਇੱਜ਼ਤਮਾਣ ਵਧਾਉਣ ਵਾਲਾ ਪਰ ਬਾਅਦ ’ਚ ਵੀ ਹਰ ਫ੍ਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਬ੍ਰਿਖ : ਆਪਣੇ ਕਿਸੇ ਇੰਪੋਰਟੈਂਟ ਕੰਮ ਨੂੰ ਨਿਪਟਾਉਣ ਲਈ ਆਪ ਦੁਪਹਿਰ ਤੱਕ ਜਿਹੜੀ ਭੱਜਦੌੜ ਕਰੋਗੇ ਉਸ ਦੀ ਚੰਗੀ ਰਿਟਰਨ ਮਿਲੇਗੀ, ਫਿਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।

ਮਿਥੁਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਵਿਅਸਤਤਾ ਭੱਜਦੌੌੜ ਬਣੀ ਰਹੇਗੀ।

ਕਰਕ : ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ ਪਰ ਕੋਈ ਵੀ ਸਰਕਾਰੀ ਕੰਮ ਅਨਮੰਨੇ ਮਨ ਨਾਲ ਨਾ ਕਰੋ।

ਸਿੰਘ : ਸਿਤਾਰਾ ਦੁਪਹਿਰ ਤੱਕ ਠੀਕ ਨਹੀਂ, ਕੋਈ ਵੀ ਕੰਮ ਨਾ ਤਾਂ ਬੇਧਿਆਨੀ ਨਾਲ ਨਿਪਟਾਓ ਅਤੇ ਨਾ ਹੀ ਜਨਰਲ ਡੀਲਿੰਗ ’ਚ ਲਾਪ੍ਰਵਾਹੀ ਵਰਤੋ ਪਰ ਬਾਅਦ ’ਚ ਸਮਾਂ ਸੁਧਰੇਗਾ।

ਕੰਨਿਆ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਅਤੇ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਕੋਈ ਸਮੱਸਿਆ ਸਿਰ ਚੁਕ ਸਕਦੀ ਹੈ।

ਤੁਲਾ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਨਿਪਟਾਉਣ ਲਈ ਬਿਹਤਰ ਸਮਝੋ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ, ਸ਼ਤਰੂ ਵੀ ਕਮਜ਼ੋਰ ਤੇਜਹੀਣ ਬਣੇ ਰਹਿਣਗੇ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਹਾਈ ਮੋਰੇਲ ਕਰ ਕੇ ਹਰ ਕੰਮ ਅਟੈਂਡ ਕਰਨ ਲਈ ਮਨ ਰਾਜ਼ੀ ਰਹੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।

ਧਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਅਹਿਤਿਆਤ ਵਾਲਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ ਪਰ ਬਾਅਦ ’ਚ ਸਮਾਂ ਭੱਜਦੌੜ ਵਾਲਾ ਬਣੇਗਾ।

ਮਕਰ : ਸਿਤਾਰਾ ਦੁਪਹਿਰ ਤੱਕ ਬਿਹਤਰ, ਕਾਰੋਬਾਰੀ ਦਸ਼ਾ ਚੰਗੀ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਕੁੰਭ : ਸਿਤਾਰਾ ਦੁਪਹਿਰ ਤੱਕ ਵੈਰ- ਵਿਰੋਧ ਨੂੰ ਜਗਾਈ ਰੱਖਣ ਵਾਲਾ, ਇਸ ਲਈ ਸੁਚੇਤ ਰਹੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰ ਹਾਲਾਤ ਬਣਨਗੇ।

ਮੀਨ : ਸਿਤਾਰਾ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਝਮੇਲੇ ਨਾਲ ਵਾਸਤਾ ਵਧ ਸਕਦਾ ਹੈ।

30 ਜੁਲਾਈ 2022, ਸ਼ਨੀਵਾਰ

ਸਾਉਣ ਵਦੀ ਤਿੱਥੀ ਦੂਜ (30-31 ਮੱਧ ਰਾਤ 3.01 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕਰਕ ’ਚ

ਮੰਗਲ ਮੇਖ ’ਚ

ਬੁੱਧ ਕਰਕ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 8 (ਸਾਉਣ), ਹਿਜਰੀ ਸਾਲ 1443, ਮਹੀਨਾ : ਜ਼ਿਲਹਿਜ, ਤਰੀਕ : 30, ਸੂਰਜ ਉਦੇ ਸਵੇਰੇ 5.47 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਲੇਖਾ (ਦੁਪਹਿਰ 12.13 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਵਿਅਤੀਪਾਤ (ਸ਼ਾਮ 7.01 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਕਰਕ ਰਾਸ਼ੀ ’ਤੇ (ਦੁਪਹਿਰ 12.13 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 12.13 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News