ਧਨ ਰਾਸ਼ੀ ''ਚ ਪ੍ਰਾਪਰਟੀ ਤੇ ਸਰਕਾਰੀ ਕੰਮਾਂ ’ਚ ਬਿਹਤਰ ਨਤੀਜਾ ਮਿਲਣ ਦੀ ਆਸ, ਪੜ੍ਹੋ ਅੱਜ ਦਾ ਰਾਸ਼ੀਫਲ

08/02/2022 2:34:42 AM

ਮੇਖ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਨੁਕਸਾਨ ਪਹੁੰਚਾ ਸਕਣ ਦੀ ਉਨ੍ਹਾਂ ਦੀ ਨੈਗੇਟਿਵ ਫੋਰਸ ਦੀ ਘੱਟ ਕੀਮਤ ਲਗਾਓ, ਮਨ ਵੀ ਟੈਂਸ ਅਤੇ ਡਰਿਆ ਡਰਿਆ ਰਹੇਗਾ।

ਬ੍ਰਿਖ : ਸੰਤਾਨ ਆਪ ਨਾਲ ਸਹਿਯੋਗ ਕਰਨ ਅਤੇ ਤਾਲਮੇਲ ਰੱਖਣ ਲਈ ਹਮੇਸ਼ਾ ਤਿਆਰ ਮਿਲੇਗੀ, ਮਨ ’ਤੇ ਸੈਰ ਸਫਰ ਦੀ ਚਾਹਤ ਰਹੇਗੀ, ਸ਼ੁੱਭ ਕੰਮਾਂ ’ਚ ਧਿਆਨ।

ਮਿਥੁਨ : ਕੋਰਟ ਕਚਿਹਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਅਤੇ ਇੱਜ਼ਤ-ਮਾਣ ਬਣਿਆ ਰਹੇਗਾ।

ਕਰਕ : ਮਿੱਤਰ-ਕੰਮਕਾਜੀ ਸਾਥੀ, ਸਹਿਯੋਗੀ ਹਰ ਸਮੇਂ ਮਦਦ ਅਤੇ ਸਹਿਯੋਗ ਕਰਨ ਲਈ ਰਾਜ਼ੀ ਨਜ਼ਰ ਆਉਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ- ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਮਿਲੇਗਾ।

ਤੁਲਾ : ਉਲਝਣਾਂ ਝਮੇਲਿਆਂ, ਪੇਚੀਦਗੀਆਂ ਨਾਲ ਵਾਸਤਾ ਰਹਿ ਸਕਦਾ ਹੈ, ਇਸ ਲਈ ਕੋਈ ਵੀ ਯਤਨ ਜਾਂ ਪ੍ਰੋਗਰਾਮ ਅਣਮੰਨੇ ਮਨ ਨਾਲ ਨਾ ਕਰੋ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਪ੍ਰਾਪਰਟੀ ਅਤੇ ਸਰਕਾਰੀ ਕੰਮਾਂ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਮਕਰ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਕੋਈ ਉਲਝਿਆ ਵਿਗੜਿਆ ਕੰਮ ਵੀ ਸਿਰੇ ਚੜ੍ਹੇਗਾ।

ਕੁੰਭ : ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣ-ਪੀਣ ਦੇ ਮਾਮਲੇ ’ਚ ਵੀ ਸੁਚੇਤ ਰਹਿਣ ਦੀ ਲੋੜ ਹੋਵੇਗੀ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।

2 ਅਗਸਤ 2022, ਮੰਗਲਵਾਰ

ਸਾਉਣ ਸੁਦੀ ਤਿੱਥੀ ਪੰਚਮੀ (2 ਅਗਸਤ ਦਿਨ ਰਾਤ ਅਤੇ ਅਗਲੇ ਦਿਨ (3 ਅਗਸਤ) ਸਵੇਰੇ 5.42 ਤੱਕ) ਅਤੇ ਮਗਰੋਂ ਤਿੱਥੀ ਛੱਠ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੇਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 11 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 3, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ ਸ਼ਾਮ 7.19 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਫਾਲਗੁਣੀ (ਸ਼ਾਮ 5.29 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ : ਸ਼ਿਵ (ਸ਼ਾਮ 6.36 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਾਗ ਪੰਚਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News