ਸਿੰਘ ਰਾਸ਼ੀ ਧਨ ਲਾਭ ਦੇਣ ਤੇ ਕਾਰੋਬਾਰੀ ਮੁਸ਼ਕਲ ਹਟਾਉਣ ਵਾਲੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

08/03/2022 3:01:47 AM

ਮੇਖ : ਜਿੰਨਾ ਵੀ ਜ਼ੋਰ ਕਿਉਂ ਨਾ ਲਗਾਓ, ਵੈਰ-ਵਿਰੋਧ ਕਰ ਕੇ ਆਪ ਦਾ ਕੋਈ ਵੀ ਯਤਨ ਸਿਰੇ ਨਾ ਚੜ੍ਹ ਸਕੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਕੁਝ ਨਾ ਕੁਝ ਅੱਗੇ ਜ਼ਰੂਰ ਵਧੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਮਿਥੁਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਬਿਹਤਰ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਕੇਤੂ ਦੀ ਸਥਿਤੀ ਸੰਤਾਨ ਨੂੰ ਤਕਲੀਫ ਦੇਣ ਵਾਲੀ ਹੈ।

ਕਰਕ : ਉਤਸ਼ਾਹ ਹਿੰਮਤ ਅਤੇ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਕਾਰੋਬਾਰੀ ਸਾਥੀ ਆਪ ਦੇ ਭਰੋਸੇ ’ਤੇ ਪੂਰਾ ਉਭਰਨਗੇ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਸਿਤਾਰਾ ਧਨ ਲਾਭ ਦੇਣ ਅਤੇ ਕਿਸੇ ਕਾਰੋਬਾਰੀ ਮੁਸ਼ਕਲ ਨੂੰ ਹਟਾਉਣ ਵਾਲਾ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਾ ਕਰ ਸਕਣਗੇ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਯਤਨ ਪ੍ਰੋਗਰਾਮ ਸਿਰੇ ਚੜ੍ਹਣਗੇ।

ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਫਸ ਨਾ ਜਾਵੇ।

ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਜਨਰਲ ਹਾਲਾਤ ਬਿਹਤਰ ਰਹਿਣਗੇ।

ਧਨ : ਕੋਸ਼ਿਸ਼ਾਂ-ਮਨੋਰਥਾਂ, ਇਰਾਦਿਆਂ, ਉਦੇਸ਼ਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਸਰਕਾਰ ਦਰਬਾਰ ’ਚ ਆਪ ਦੀ ਪੈਠ ਧਾਕ ਵਧੇਗੀ।

ਮਕਰ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕੁੰਭ : ਪੇਟ ਅਤੇ ਖਾਣ-ਪੀਣ ਦੇ ਪ੍ਰਤੀ ਸੁਚੇਤ ਰਹਿਣਾ ਸਹੀ ਰਹੇਗਾ, ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮਾਂ ’ਚ ਵੀ ਸਾਵਧਾਨੀ ਵਰਤਣੀ ਜ਼ਰੂਰੀ।

ਮੀਨ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕਾਰੋਬਾਰੀ ਕੰਮਾਂ-ਯਤਨਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਪਰਿਵਾਰਿਕ ਮੋਰਚੇ ’ਤੇ ਸਦਭਾਅ ਬਣਿਆ ਰਹੇਗਾ।

3 ਅਗਸਤ 2022, ਬੁੱਧਵਾਰ

ਸਾਉਣ ਸੁਦੀ ਤਿੱਥੀ ਛੱਠ (3 ਅਗਸਤ ਦਿਨ ਰਾਤ ਅਤੇ ਅਗਲੇ ਦਿਨ (4 ਅਗਸਤ) ਸਵੇਰੇ 5.41 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੇਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 12 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 4, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ) ਨਕਸ਼ੱਤਰ : ਹਸਤ(ਸ਼ਾਮ 6.24 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ , ਯੋਗ : ਸਿੱਧ (ਸ਼ਾਮ 5.47 ਤੱਕ) ਅਤੇ ਮਗਰੋਂ ਯੋਗ ਸਾਧਿਯ , ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਕਲਕਿ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News