ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

08/04/2022 2:55:00 AM

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਧਰੀ ਰਹੇਗੀ, ਫੈਮਿਲੀ ਫਰੰਟ ’ਤੇ ਸਦਭਾਅ ਤਾਲਮੇਲ ਬਣਿਆ ਰਹੇਗਾ ਪਰ ਪਾਣੀ ਦੀ ਵਰਤੋਂ ਸੀਮਾ ’ਚ ਕਰਨਾ ਸਹੀ ਰਹੇਗਾ।

ਬ੍ਰਿਖ : ਦੁਸ਼ਮਣਾਂ ਦੀ ਉਛਲ-ਕੁੱਦ ਅਤੇ ਸ਼ਰਾਰਤਾਂ ’ਤੇ ਨਜ਼ਰ ਰੱਖਣਾ ਜ਼ਰੂਰੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।

ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰ ਕੇ ਆਪ ਦੂਜਿਆਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।

ਕਰਕ : ਜਨਰਲ ਕੰਮਾਂ ਲਈ ਆਪ ਦੇ ਯਤਨ ਚੰਗੀ ਰਿਟਰਨ ਦੇਣਗੇ, ਵੱਡੇ ਲੋਕਾਂ ’ਚ ਆਪ ਦੀ ਪੈਠ ਲਿਹਾਜ਼ਦਾਰੀ ਬਣੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਰਹੇਗਾ।

ਸਿੰਘ : ਮਦਦ ਲੈਣ ਲਈ ਆਪ ਕਿਸੇ ਵੱਡੇ ਆਦਮੀ ਨਾਲ ਮੇਲਜੋਲ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਕੰਨਿਆ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਭੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਧਨ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ ਪਰ ਡਿੱਗਣ-ਫਿਸਲਣ ਦਾ ਡਰ।

ਮਕਰ : ਸਰਕਾਰੀ ਕੰਮਾਂ ’ਚ ਸਫਲਤਾ ਤਾਂ ਮਿਲੇਗੀ ਪਰ ਆਪ ਨੂੰ ਪੂਰਾ ਜ਼ੋਰ ਲਗਾਉਣਾ ਪਵੇਗਾ, ਯਤਨ ਕਰਨ ’ਤੇ ਵੀ ਵਿਰੋਧੀ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਕੁੰਭ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਮਜ਼ਬੂਤੀ,ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

4 ਅਗਸਤ 2022, ਵੀਰਵਾਰ

ਸਾਉਣ ਸੁਦੀ ਤਿੱਥੀ ਸਪਤਮੀ (4 ਅਗਸਤ ਦਿਨ ਰਾਤ ਅਤੇ 5 ਅਗਸਤ) ਸਵੇਰੇ 5.07 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੰਨਿਆ ’ਚ

ਮੰਗਲ ਮੇਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 13 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 5, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ ਸ਼ਾਮ 7.17 ਵਜੇ (ਜਲੰਧਰ ਟਾਈਮ) ਨਕਸ਼ੱਤਰ :ਚਿਤਰਾ (ਸ਼ਾਮ 6.48 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਵਾਤੀ, ਯੋਗ : ਸਾਧਿਯ (ਸ਼ਾਮ 4.33 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸਵੇਰੇ 6.40 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (5 ਅਗਸਤ ਸਵੇਰੇ 5.07 ’ਤੇ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਸਪਤਮੀ, ਗੋਸਵਾਮੀ ਤੁਲਸੀ ਦਾਸ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News