ਮੇਖ, ਕਰਕ, ਸਿੰਘ ਰਾਸ਼ੀ ਦਾ ਸਿਤਾਰਾ ਲਾਭ ਦੇਣ ਵਾਲਾ, ਪੜ੍ਹੋ ਅੱਜ ਦਾ ਰਾਸ਼ੀਫਲ

08/05/2022 2:27:53 AM

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਇਰਾਦਿਆਂ ’ਚ ਸਫਲਤਾ ਮਿਲੇਗੀ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਬ੍ਰਿਖ : ਅਸ਼ਾਂਤ-ਡਿਸਟਰਬ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਤੱਕ ਨਾ ਲਿਜਾ ਸਕੋਗੇ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।

ਮਿਥੁਨ : ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਸਕੀਮ ਵੀ ਸਿਰੇ ਚੜ੍ਹ ਸਕਦੀ ਹੈ, ਜ਼ਰੂਰਤ ਦੇ ਹਰ ਮੌਕੇ ’ਤੇ ਸੰਤਾਨ ਸਾਥ ਦੇਵੇਗੀ ਅਤੇ ਸਹਿਯੋਗ ਕਰੇਗੀ।

ਕਰਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਜਿਹੜਾ ਵੀ ਯਤਨ ਕਰੋ, ਪੂਰਾ ਜ਼ੋਰ ਲਾ ਕੇ ਕਰੋ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਫਰੂਟਫੁਲ ਰਹੇਗੀ ਪਰ ਹਲਕੀ ਨੇਚਰ ਵਾਲੇ ਸਾਥੀਆਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।

ਕੰਨਿਆ : ਵਪਾਰ ਕਾਰੋਬਾਰ ’ਚ ਲਾਭ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਵੀ ਕੰਮ ਲਈ ਯਤਨ ਕਰੋਗੇ ਉਸ ’ਚ ਸਫਲਤਾ ਮਿਲੇਗੀ ਪਰ ਸਿਹਤ ’ਚ ਗੜਬੜੀ ਰਹਿਣ ਦਾ ਡਰ ਰਹੇਗਾ।

ਬ੍ਰਿਸ਼ਚਕ : ਸਿਤਾਰਾ ਕਿਉਂਕਿ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਯਤਨ ਹਲਕੇ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਖਰਚਿਆਂ ਦਾ ਜ਼ੋਰ ਬਣਿਆ ਰਹੇਗਾ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਟੀਚਿੰਗ-ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ’ਚ ਲਾਭ ਮਿਲੇਗਾ।

ਮਕਰ : ਕੋਸ਼ਿਸ਼ਾਂ-ਮਨੋਰਥਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਅਨਮੰਨੇ ਮਨ ਨਾਲ ਕੋਈ ਵੀ ਯਤਨ ਨਾ ਕਰਨਾ ਚਾਹੀਦਾ ਹੈ।

ਕੁੰਭ : ਧਾਰਮਿਕ ਕੰਮ ਕਰਨ, ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਘੱਟ ਹੀ ਲੱਗੇਗਾ, ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮੀਨ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਕਮਜ਼ੋਰ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕੋਈ ਯਤਨ ਬੇ-ਧਿਆਨੀ ਨਾਲ ਕਰੋ।

5 ਅਗਸਤ 2022, ਸ਼ੁਕਰਵਾਰ

ਸਾਉਣ ਸੁਦੀ ਤਿੱਥੀ ਅਸ਼ਟਮੀ (5-6 ਮੱਧ ਰਾਤ 3.57 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਤੁਲਾ ’ਚ

ਮੰਗਲ ਮੇਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 14 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 6, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਵਾਤੀ (ਸ਼ਾਮ 6.37 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸ਼ੁਭ (ਬਾ.ਦੁ. 2.52 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸ਼ਾਮ 4.33 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਮੇਲਾ ਚਿੰਤਪੁਰਨੀ ਅਤੇ ਮੇਲਾ ਚਾਮੁੰਡਾ ਸਮਾਪਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News