ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

08/10/2022 4:19:08 AM

ਮੇਖ : ਬਾਅਦ ਦੁਪਹਿਰ ਤਕ ਯਤਨ ਕਰਨ ’ਤੇ ਆਪ ਦੀ ਪਲਾਨਿੰਗ ਸਿਰੇ ਚੜ੍ਹ ਸਕਦੀ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਦਾ ਸਕੋਪ ਵਧੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਅਹਿਤਿਆਤ ਵਾਲਾ, ਇਸ ਲਈ ਬੇਤੁਕੇ ਖਾਣ-ਪੀਣ ’ਚ ਪਰਹੇਜ਼ ਰੱਖਣਾ ਚਾਹੀਦਾ ਹੈ ਪਰ ਬਾਅਦ ’ਚ ਸਿਤਾਰਾ ਸੁਧਰੇਗਾ।

ਮਿਥੁਨ : ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂਂ ਲਈ ਬਿਹਤਰ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਅਰਥ ਦਸ਼ਾ ਲਈ ਕਮਜ਼ੋਰ ਬਣੇਗਾ।

ਕਰਕ : ਸਿਤਾਰਾ ਬਾਅਦ ਦੁਪਹਿਰ ਤਕ ਟੈਨਸ਼ਨ-ਪ੍ਰੇਸ਼ਾਨੀ, ਅਸਥਿਰਤਾ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਵੈਸੇ ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਸਿੰਘ : ਸਿਤਾਰਾ ਬਾਅਦ ਦੁਪਹਿਰ ਤਕ ਕਿਸੇ ਉਲਝੇ-ਅਟਕੇ ਕੰਮ ਨੂੰ ਸੰਵਾਰਨ ਅਤੇ ਇੱਜ਼ਤ ਮਾਣ ਬਣਾਉਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਸੁਚੇਤ ਰਹਿਣਾ ਹੋਵੇਗਾ।

ਕੰਨਿਆ : ਸਿਤਾਰਾ ਬਾਅਦ ਦੁਪਹਿਰ ਤਕ ਜਾਇਦਾਦੀ ਕੰਮਾਂ ਲਈ ਬਿਹਤਰ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਫਿਰ ਬਾਅਦ ’ਚ ਮਨੋਬਲ ਪੈਠ ਵਧੇਗੀ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਭੱਜਦੌੌੌੜ ਬਣਾਈ ਰੱਖੇਗਾ, ਵਿਰੋਧੀਆਂ ਨੂੰ ਵੀ ਤੇਜ਼ਹੀਣ ਰੱਖੇਗਾ ਪਰ ਬਾਅਦ ’ਚ ਸਮਾਂ ਜਾਇਦਾਦੀ ਕੰਮਾਂ ਲਈ ਬਿਹਤਰ ਬਣੇਗਾ।

ਬ੍ਰਿਸ਼ਚਕ : ਸਿਤਾਰਾ ਬਾਅਦਾ ਦੁਪਹਿਰ ਤਕ ਆਮਦਨ ਅਤੇ ਧਨ ਲਾਭ ਦੇਣ ਵਾਲਾ ਪਰ ਬਾਅਦ ’ਚ ਆਪ ’ਚ ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ।

ਧਨ : ਜਿਹੜੇ ਲੋਕ ਆਪਣਾ ਖੁਦ ਦਾ ਕੰਮ-ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੇ ਕੰਮ ’ਚ ਚੰਗਾ ਲਾਭ ਮਿਲੇਗਾ ਪਰ ਪੈਰ ਫਿਸਲਣ, ਸਿਹਤ ਦੇ ਵਿਗੜਣ ਦਾ ਡਰ।

ਮਕਰ : ਬਾਅਦ ਦੁਪਹਿਰ ਤਕ ਖਰਚਿਆਂ ਦੇ ਵਧਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਸਿਤਾਰਾ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।

ਕੁੰਭ : ਸਿਤਾਰਾ ਦੁਪਹਿਰ ਤਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਮੁਸ਼ਕਲਾਂ ਵਧਣੀਆਂ।

ਮੀਨ : ਸਿਤਾਰਾ ਬਾਅਦ ਦੁਪਹਿਰ ਤਕ ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਫਿਰ ਬਾਅਦ ’ਚ ਕੰਮਕਾਜੀ ਦਸ਼ਾ ਕੰਫਰਟੇਬਲ ਬਣੇਗੀ।

10 ਅਗਸਤ 2022, ਬੁੱਧਵਾਰ

ਸਾਉਣ ਸੁਦੀ ਤਿੱਥੀ ਤਰੋਦਸ਼ੀ (ਦੁਪਹਿਰ 2.16 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਧਨ ’ਚ

ਮੰਗਲ ਮੇਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 11, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ ਸ਼ਾਮ 7.12 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਖਾੜਾ (ਸਵੇਰੇ 9.40 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਪ੍ਰੀਤੀ (ਸ਼ਾਮ 7.35 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਧਨ ਰਾਸ਼ੀ ’ਤੇ (ਬਾਅਦ ਦੁਪਹਿਰ 2.58 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News