11 ਅਗਸਤ ਨੂੰ ਸੂਰਜ ਵਾਂਗ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਪੜ੍ਹੋ ਮੇਖ ਤੋਂ ਮੀਨ ਰਾਸ਼ੀ ਤੱਕ ਦਾ ਹਾਲ

08/11/2022 1:33:28 AM

ਮੇਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ, ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਪ੍ਰੇਸ਼ਾਨੀ ਹਟ ਸਕਦੀ ਹੈ।

ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਕੰਮਕਾਜੀ ਦਸ਼ਾ ਸੁਧਰੀ ਰਹੇਗੀ।

ਮਿਥੁਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣ-ਪੀਣ ’ਚ ਵੀ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਸਹਿਯੋਗ, ਸਦਭਾਵਨਾ ਬਣੀ ਰਹੇਗੀ।

ਸਿੰਘ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਸਿਤਾਰਾ ਕਮਜ਼ੋਰ ਹੈ, ਮਨ ਵੀ ਟੈਂਸ, ਅਸ਼ਾਂਤ, ਅਸਥਿਰ ਅਤੇ ਡਾਵਾਂਡੋਲ ਰਹੇਗਾ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਦਾ ਰੁਖ ਆਪ ਦੇ ਪ੍ਰਤੀ ਸਾਫਟ -ਹਮਦਰਦਾਨਾ ਰਹੇਗਾ।

ਤੁਲਾ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ : ਮਿੱਤਰਾਂ-ਵੱਡੇ ਲੋਕਾਂ ਨਾਲ ਮੇਲ-ਜੋਲ ਫਰੂਟਫੁੱਲ ਰਹੇਗਾ ਅਤੇ ਜ਼ਰੂਰਤ ਦੇ ਹਰ ਮੌਕੇ ’ਤੇ ਉਹ ਆਪ ਨੂੰ ਮਦਦ ਲਈ ਤਿਆਰ ਮਿਲਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਲੋਹ-ਲੋਹਾ ਮਸ਼ੀਨਰੀ, ਲੋਹੇ ਦੇ ਕੁਲਪੁਰਜ਼ਿਆਂ, ਹਾਰਡ ਵੇਅਰ, ਸਰੀਆ, ਸਟੀਲ, ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ।

ਕੁੰਭ : ਸਿਤਾਰਾ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।

ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

11 ਅਗਸਤ 2022, ਵੀਰਵਾਰ

ਸਾਉਣ ਸੁਦੀ ਤਿੱਥੀ ਚੌਦਸ (ਸਵੇਰੇ 10.39 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 20 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 12, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ ਸ਼ਾਮ 7.11 ਵਜੇ (ਜਲੰਧਰ ਟਾਈਮ) ਨਕਸ਼ੱਤਰ : ਉੱਤਰਾ ਖਾੜਾ (ਸਵੇਰੇ 6.53 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ ਯੋਗ : ਆਯੁਸ਼ਮਾਨ (ਬਾਅਦ ਦੁਪਹਿਰ 3.31 ਤੱਕ) ਅਤੇ ਮਗਰੋਂ ਯੋਗ ਸੌਭਾਗਿਯ ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ਭਦਰਾ ਰਹੇਗੀ (ਸਵੇਰੇ 10.39 ਤੋਂ ਲੈ ਕੇ ਰਾਤ 8.54 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਸਤਿ ਨਰਾਇਣ ਵਰਤ, ਰਕਸ਼ਾ ਬੰਧਨ, ਰਾਖੀ (ਭਦਰਾ ਰਾਤ 8.53 ਤਕ) , 11 ਅਗਸਤ ਪੁੰਨਿਆ ਸਵੇਰੇ 10.39 ਤੋਂ ਸ਼ੁਰੂ ਹੋਵੇਗੀ ਅਤੇ ਪੁੰਨਿਆ ਲਗਦੇ ਹੀ ਭਦਰਾ ਵੀ ਸ਼ੁਰੂ ਹੋ ਜਾਵੇਗੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh