ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

08/13/2022 1:52:25 AM

ਮੇਖ : ਗੱਡੀਆਂ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਅਤੇ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਖ : ਰਾਜਕੀ ਕੰਮਾਂ ਲਈ ਆਪ ਦੇ ਯਤਨ ਚੰਗੀ ਰਿਟਰਨ ਦੇਣਗੇ, ਵੱਡੇ ਲੋਕਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ।

ਮਿਥੁਨ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।

ਕਰਕ : ਸਿਹਤ ਅਤੇ ਖਾਣ-ਪੀਣ ’ਚ ਸੰਭਾਲ ਰੱਖਣੀ ਚਾਹੀਦੀ ਹੈ, ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮਾਂ ’ਚ ਵੀ ਚੌਕਸੀ ਰੱਖਣੀ ਜ਼ਰੂਰੀ ਹੈ।

ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਫੈਮਿਲੀ ਫ੍ਰੰਟ ’ਤੇ ਵੀ ਤਾਲਮੇਲ ਰਹੇਗਾ।

ਕੰਨਿਆ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਮੌਕਾ ਹੱਥੋਂ ਜਾਣ ਨਾ ਦੇਣਗੇ, ਮਨ ਵੀ ਅਸ਼ਾਂਤ-ਡਿਸਟਰਬ,ਸਥਿਰ ਅਤੇ ਡਾਵਾਂਡੋਲ ਰਹੇਗਾ।

ਤੁਲਾ : ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ, ਇਰਾਦਿਆਂ ’ਚ ਮਜ਼ਬੂਤੀ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਹਾਲਾਤ ਵੀ ਅਨੁਕੂਲ ਹੀ ਚੱਲਣਗੇ।

ਬ੍ਰਿਸ਼ਚਕ : ਕੋਰਟ ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਘਰੇਲੂ ਮੋਰਚੇ ’ਤੇ ਤਣਾਤਣੀ ਅਤੇ ਤਣਾਅ ਰਹਿ ਸਕਦਾ ਹੈ।

ਧਨ : ਕਿਸੇ ਸੱਜਣ ਮਿੱਤਰ ਜਾਂ ਵੱਡੇ ਆਦਮੀ ਦੀ ਮਦਦ ਜਾਂ ਸਹਿਯੋਗ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।

ਮਕਰ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੈ।

ਮੀਨ : ਸਮਾਂ ਉਲਝਣਾਂ ਝਗੜਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।

13 ਅਗਸਤ 2022, ਸ਼ਨੀਵਾਰ

ਭਾਦੋਂ ਸੁਦੀ ਤਿੱਥੀ ਦੂਜ (13-14 ਮੱਧ ਰਾਤ 12.54 ਤੱਕ) ਅਤੇ ਮਗਰੋਂ ਤਿਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 22 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 14, ਸੂਰਜ ਉਦੇ ਸਵੇਰੇ 5.56 ਵਜੇ, ਸੂਰਜ ਅਸਤ ਸ਼ਾਮ 7.09 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼ਤਭਿਖਾ (ਰਾਤ 11.28 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ,ਯੋਗ : ਸ਼ੋਭਨ (ਸਵੇਰੇ 7.49 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪਚੰਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News