ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

08/14/2022 1:18:36 AM

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਮੁਸ਼ਕਲਾਂ ਅਤੇ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ।

ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਜਨਰਲ ਹਾਲਾਤ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਚੰਗਾ ਬਣੇਗਾ।

ਮਿਥੁਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜੀ ਰੱਖੇਗਾ ਪਰ ਕਿਸੇ ਨਾ ਕਿਸੇ ਪੰਗੇ ਨਾਲ ਸਾਹਮਣਾ ਕਰਨਾ ਪੈ ਸਕਦਾ ਹੈ।

ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਬੇਤੁਕੇ ਖਾਣ-ਪੀਣ ਤੋਂ ਬੱਚਣਾ ਚਾਹੀਦਾ ਹੈ ਪਰ ਬਾਅਦ ’ਚ ਸਮਾਂ ਸਫਲਤਾ, ਇੱਜ਼ਤਮਾਣ ਲਈ ਬਿਹਤਰ ਹੋਵੇਗਾ।

ਸਿੰਘ : ਬਾਅਦ ਦੁਪਹਿਰ ਤੱਕ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜਾ ਵੀ ਯਤਨ ਕਰੋਗੇ, ਉਹ ਸਿਰੇ ਚੜ੍ਹੇਗਾ ਪਰ ਬਾਅਦ ’ਚ ਸਮਾਂ ਪੇਟ ਲਈ ਠੀਕ ਨਹੀਂ।

ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਮਨ ਅਸ਼ਾਂਤ, ਪ੍ਰੇਸ਼ਾਨ, ਅਸਥਿਰ ਅਤੇ ਡਾਵਾਂਡੋਲ ਜਿਹਾ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਮੋਰਚੇ ’ਤੇ ਬਿਹਤਰੀ ਹੋਵੇਗੀ।

ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਇਰਾਦਿਆਂ ’ਚ ਮਜ਼ਬੂਤੀ ਦੇਵੇਗਾ, ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਸੁਧਰੇਗਾ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਪ੍ਰੇਸ਼ਾਨੀਆਂ ਵਾਲਾ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਜ਼ਮੀਨੀ ਜਾਇਦਾਦੀ ਕੰਮਾਂ ਲਈ ਬਿਹਤਰ ਬਣੇਗਾ ਪਰ ਬਾਅਦ’ਚ ਸੰਤਾਨ ਲਈ ਸਿਤਾਰਾ ਬਿਹਤਰ, ਇੱਜ਼ਤਮਾਣ ਦੀ ਪ੍ਰਾਪਤੀ।

ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਉਤਸ਼ਾਹ, ਹਿੰਮਤ-ਯਤਨ ਸ਼ਕਤੀ ਬਣਾਉਣ ਵਾਲਾ ਪਰ ਬਾਅਦ ’ਚ ਜਨਰਲ ਸਿਤਾਰਾ ਸਫਲਤਾ ਅਤੇ ਇੱਜ਼ਤਮਾਣ ਦਿਵਾਉਣ ਵਾਲਾ।

ਮਕਰ : ਜਿਹੜੇ ਲੋਕ ਆਪਣਾ ਖੁਦ ਦਾ ਕੰਮ ਧੰਦਾ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜਦੌੜ, ਮਿਹਨਤ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ : ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ ਪ੍ਰਭਾਵੀ ਵਿਜਈ ਰਹੋਗੇ।

ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਵਾਲਾ, ਕਿਸੇ ਨਾ ਕਿਸੇ ਪੰਗੇ ਨਾਲ ਵੀ ਵਾਸਤਾ ਬਣਿਆ ਰਹੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਮਾਣ-ਸਨਮਾਨਵ ਦੀ ਪ੍ਰਾਪਤੀ।

14 ਅਗਸਤ 2022, ਐਤਵਾਰ

ਭਾਦੋਂ ਸੁਦੀ ਤਿੱਥੀ ਤੀਜ (ਰਾਤ 10.36 ਤੱਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 15, ਸੂਰਜ ਉਦੇ ਸਵੇਰੇ 5.56 ਵਜੇ, ਸੂਰਜ ਅਸਤ ਸ਼ਾਮ 7.08 ਵਜੇ (ਜਲੰਧਰ ਟਾਈਮ) ਨਕਸ਼ੱਤਰ : ਪੁਰਵਾ ਭਾਦਰਪਦ (ਰਾਤ 9.56 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਸੁਕਰਮਾ (14-15 ਮੱਧ ਰਾਤ 1.37 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਕੁੰਭ ਰਾਸ਼ੀ ’ਤੇ (ਸ਼ਾਮ 4.15 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਵੇਗੀ (ਪੁਰਵ ਦੁਪਹਿਰ 11.45 ਤੋਂ ਲੈ ਕੇ ਰਾਤ 10.36 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੱਜਲੀ ਤੀਜ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News