ਮਿਥੁਨ ਤੇ ਤੁਲਾ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਅੱਜ ਦਾ ਰਾਸ਼ੀਫਲ

08/17/2022 2:07:15 AM

ਮੇਖ : ਜਨਰਲ ਸਿਤਾਰਾ ਬਿਹਤਰ, ਮੁਸ਼ਕਲਾਂ ਪ੍ਰੇਸ਼ਾਨੀਆਂ ਹਟਣਗੀਆਂ, ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸ਼ਤਰੂ ਕਮਜ਼ੋਰ ਪਰ ਸੁਭਾਅ ’ਚ ਗੁੱਸਾ ਵਧ ਸਕਦਾ ਹੈ।

ਬ੍ਰਿਖ : ਕਿਉਂਕਿ ਜਨਰਲ ਸਿਤਾਰਾ ਉਲਝਣਾਂ, ਝਮੇਲਿਆਂ ਨੂੰ ਜਗਾਈ ਰੱਖਣ ਵਾਲਾ, ਇਸ ਲਈ ਨਾ ਤਾਂ ਕੋਈ ਨਵਾਂ ਯਤਨ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।

ਮਿਥੁਨ : ਸਿਤਾਰਾ ਧਨ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਨਾ ਸਿਰਫ ਕੋਈ ਰੁਕਾਵਟ ਮੁਸ਼ਕਲ ਹੀ ਹਟੇਗੀ, ਬਲਕਿ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਕਰਕ : ਸਰਕਾਰੀ ਕੰਮਾਂ ਲਈ ਸਿਤਾਰਾ ਸਟ੍ਰਾਂਗ, ਇਸ ਲਈ ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਅਫਸਰ ਵੀ ਮਿਹਰਬਾਨ ਰਹਿਣਗੇ।

ਸਿੰਘ : ਸਿਹਤ ਸੁਧਰੇਗੀ, ਸਰੀਰ ’ਚ ਚੁਸਤੀ-ਫੁਰਤੀ, ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਹਟੇਗੀ, ਸ਼ੁਭ ਕੰਮਾਂ ’ਚ ਧਿਆਨ।

ਕੰਨਿਆ : ਸਿਹਤ ਅਤੇ ਖਾਣ-ਪੀਣ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਡਿਸਟਰਬ ਜਿਹਾ ਰਹੇਗਾ, ਬੇਗਾਨੇ ਝਮੇਲਿਆਂ ’ਚ ਵੀ ਨਹੀਂ ਫਸਣਾ ਚਾਹੀਦਾ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ’ਚ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਅਤੇ ਸੋਚ ਨਾਲ ਦੇਖਣਗੇ।

ਬ੍ਰਿਸ਼ਚਕ : ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਜਾਣ ਨਾ ਦੇਣਗੇ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ  ਕੋਈ ਸਮੱਸਿਆ ਸੁਲਝ ਸਕਦੀ ਹੈ।

ਮਕਰ : ਯਤਨ ਕਰਨ ’ਤੇ ਕਿਸੇ ਅਦਾਲਤੀ ਕੰਮ ’ਚੋਂ ਕੋਈ ਬਾਧਾ ਮੁਸ਼ਕਲ ਹਟੇਗੀ ਅਤੇ ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।

ਕੁੰਭ : ਮਿੱਤਰ-ਕੰਮਕਾਜੀ ਸਾਥੀ-ਸਹਿਯੋਗੀ ਹਰ ਫਰੰਟ ’ਤੇ ਸੁਪੋਰਟ ਕਰਨਗੇ ਅਤੇ ਉਨ੍ਹਾਂ ਦੀ ਮਦਦ ਨਾਲ ਕੋਈ ਮੁਸ਼ਕਲ ਸਮੱਸਿਆ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਮੀਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਪਲਾਨਿੰਗ ਕੁਝ ਅੱਗੇ ਵਧੇਗੀ।

17 ਅਗਸਤ 2022, ਬੁੱਧਵਾਰ

ਭਾਦੋਂ ਵਦੀ ਤਿੱਥੀ ਛੱਠ (ਰਾਤ 8.25 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮੀਨ ’ਚ

ਮੰਗਲ ਬ੍ਰਿਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ 

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ  

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 26 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 18 ,  ਸੂਰਜ ਉਦੇ ਸਵੇਰੇ 5.58 ਵਜੇ, ਸੂਰਜ ਅਸਤ ਸ਼ਾਮ 7.05 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਸ਼ਵਨੀ (ਰਾਤ 9.57 ਤੱਕ) ਅਤੇ  ਮਗਰੋਂ ਨਕਸ਼ੱਤਰ ਭਰਣੀ ਯੋਗ : ਗੰਡ (ਰਾਤ 8.56 ਤੱਕ) ਅਤੇ ਮਗਰੋਂ ਯੋਗ ਵ੍ਰਿਧੀ ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.57 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ (ਰਾਤ 8.25 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬ੍ਰਿਕਮੀ ਭਾਦੋਂ ਸੰਕ੍ਰਾਂਤੀ , ਸੂਰਜ ਸਵੇਰੇ 7.23 (ਜਲੰਧਰ ਟਾਈਮ) ’ਤੇ ਿਸੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਹਲ ਛੱਠ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News