ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

08/18/2022 1:52:47 AM

ਮੇਖ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪ੍ਰਭਾਵ ਮਾਣ-ਪ੍ਰਤਿਸ਼ਠਾ ਬਣੀ ਰਹੇਗੀ।

ਬ੍ਰਿਖ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਉਧਾਰੀ ’ਚ ਵੀ ਨਾ ਫਸੋ।

ਮਿਥੁਨ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ, ਟਿੰਬਰ, ਪੱਥਰ ਆਦਿ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਕਰਕ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ, ਸਰਕਾਰੀ ਕੰਮਾਂ ’ਚ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ, ਵੱਡੇ ਲੋਕਾਂ ’ਚ ਮਾਣ-ਸਨਮਾਨ ਬਣਿਆ ਰਹੇਗਾ।

ਸਿੰਘ : ਜਨਰਲ ਤੌਰ ’ਤੇ ਸਿਤਾਰਾ ਹਰ ਫਰੰਟ ’ਤੇ ਆਪ ਦਾ ਕਦਮ ਬੜ੍ਹਤ ਵੱਲ ਰੱਖੇਗਾ, ਰੁਕਾਵਟਾਂ ਮੁਸ਼ਕਲਾਂ ’ਤੇ ਆਪ ਦੀ ਪਕੜ ਮਜ਼ਬੂਤ ਹੋਵੇਗੀ।

ਕੰਨਿਆ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ, ਧਨ ਹਾਨੀ ਦਾ ਡਰ।

ਤੁਲਾ : ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ, ਸਹਿਯੋਗ ਬਣਿਆ ਰਹੇਗਾ, ਸਫਲਤਾ ਸਾਥ ਦੇੇਵਗੀ।

ਬ੍ਰਿਸ਼ਚਕ : ਸ਼ਤਰੂ ਆਪ ਨੂੰ ਘੇਰਨ, ਉਲਝਾਉਣ ਅਤੇ ਨੁੁਕਸਾਨ ਪਹੁੰਚਾਉਣ ਲਈ ਪੂਰੀ ਤਰ੍ਹਾਂ ਸਰਗਰਮ ਰਹਿਣਗੇ, ਇਸ ਲਈ ਉਨ੍ਹਾਂ ’ਤੇ ਭਰੋਸਾ ਨਾ ਕਰੋ।

ਧਨ : ਧਾਰਮਿਕ ਕੰਮਾਂ ਨੂੰ ਕਰਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ਅਤੇ ਧਾਰਮਿਕ ਲਿਟਰੇਚਰ ਪੜ੍ਹਨ ’ਚ ਜੀਅ ਲੱਗੇਗਾ, ਆਪਣੀ ਸਰਗਰਮ ਭੱਜਦੌੜ ਕਰ ਕੇ ਆਪ ਦੀ ਕੋਈ ਸਕੀਮ ਅੱਗੇ ਵਧ ਸਕਦੀ ਹੈ।

ਮਕਰ : ਪ੍ਰਾਪਰਟੀ ਦੇ ਕਿਸੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਆਪਣੇ ਆਪ ਨੂੰ ਬੇਬਸ ਜਿਹਾ ਮਹਿਸੂਸ ਕਰਨਗੇ।

ਕੁੰਭ : ਉਤਸ਼ਾਹ-ਹਿੰਮਤ ਯਤਨ ਸ਼ਕਤੀ ਅਤੇ ਭੱਜਦੌੜ ਕਰਨ ਦੀ ਤਾਕਤ ਬਣੀ ਰਹੇਗੀ, ਕੰਮਕਾਜੀ ਮੋਰਚੇ ’ਤੇ ਬਿਹਤਰ ਹਾਲਾਤ ਬਣੇ ਰਹਿਣਗੇ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ : ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਮੋਰਚੇ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ, ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

18 ਅਗਸਤ 2022, ਵੀਰਵਾਰ

ਭਾਦੋਂ ਵਦੀ ਤਿੱਥੀ ਸਪਤਮੀ (ਰਾਤ 9.29 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮੇਖ ’ਚ

ਮੰਗਲ ਬ੍ਰਿਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਸਾਉਣ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 27 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 19 , ਸੂਰਜ ਉਦੇ ਸਵੇਰੇ 5.59 ਵਜੇ, ਸੂਰਜ ਅਸਤ ਸ਼ਾਮ 7.04 ਵਜੇ (ਜਲੰਧਰ ਟਾਈਮ) ਨਕਸ਼ੱਤਰ : ਭਰਣੀ (ਰਾਤ 11.35 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ ਯੋਗ : ਵ੍ਰਿਧੀ (ਰਾਤ 8.41 ਤੱਕ) ਅਤੇ ਮਗਰੋਂ ਯੋਗ ਧਰੁਵ ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 8.54 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਵਰਤ (ਸਮਾਰਤ), ਮੇਲਾ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ (ਰਾਮ ਬਣ, ਜੰਮੂ-ਕਸ਼ਮੀਰ, (18-19 ਅਗਸਤ ਸ਼੍ਰੀ ਿਕ੍ਰਸ਼ਨ ਜਨਮ ਅਸ਼ਟਮੀ) ਪੁਰਬ ਦਰਬਾਰ ਸ਼੍ਰੀ ਬਦਰੀ ਨਾਥ ਧਾਮ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News