ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ

08/20/2022 1:41:37 AM

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ, ਕੰਮਕਾਜੀ ਪਲਾਨਿੰਗ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪਣੇ ਮੁਸ਼ਕਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਆਪਣੇ ਚੰਚਲ ਮਨ ’ਤੇ ਕਾਬੂ ਰੱਖੋ।

ਮਿਥੁਨ : ਅਰਥ ਦਸ਼ਾ ਤੰਗ ਰਹਿ ਸਕਦੀ ਹੈ, ਇਸ ਲਈ ਜਿਹੜੇ ਖਰਚੇ ਟਾਲ ਸਕੋ ਟਾਲ ਦੇਣੇ ਚਾਹੀਦੇ ਹਨ, ਲਿਖਣ-ਪੜ੍ਹਨ ਅਤੇ ਲੈਣ ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ।

ਕਰਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰੰਗ, ਪਬਲੀਕੇਸ਼ਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕੋਈ ਉਲਝਿਆ ਵਿਗੜਿਆ ਕੰਮ ਵੀ ਬਣੇਗਾ।

ਸਿੰਘ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ ਵਧੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੰਨਿਆ : ਧਾਰਮਿਕ ਕੰਮਾਂ ਨੂੰ ਅਟੈਂਡ ਕਰਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ’ਚ ਜੀਅ ਲੱਗੇਗਾ, ਯਤਨ ਪ੍ਰੋਗਰਾਮ ਸਿਰੇ ਚੜ੍ਹਨਗੇ।

ਤੁਲਾ : ਮਨ ਟੈਂਸ, ਅਸ਼ਾਂਤ, ਪ੍ਰੇਸ਼ਾਨ ਰਹੇਗਾ, ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ, ਸਫਰ ਵੀ ਟਾਲ ਦੇਣਾ ਬਿਹਤਰ ਹੋਵੇਗਾ।

ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ, ਕੰਸੀਡ੍ਰੇਟ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ : ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ ਕਿਉਂਕਿ ਕਿਸੇ ਵੀ ਪ੍ਰੋਗਰਾਮ ਦੇ ਸਿਰੇ ਚੜ੍ਹਨ ਦੀ ਉਮੀਦ ਨਹੀਂ ਹੋਵੇਗੀ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਮਕਰ : ਧਾਰਮਿਕ, ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹ ਸਕਦੀ ਹੈ, ਮਨ ’ਚ ਸੈਰ ਸਪਾਟੇ ਦੀ ਚਾਹਤ ਰਹਿ ਸਕਦੀ ਹੈ।

ਕੁੰਭ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪਦੇ ਯਤਨ ਚੰਗੀ ਰਿਟਰਨ ਦੇਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ।

ਮੀਨ : ਯਤਨ ਕਰਨ ’ਤੇ ਕੰਮਕਾਜੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਕੰਮਕਾਜੀ ਦਸ਼ਾ ਬਿਹਤਰ ਰਹੇਗੀ, ਸਫਲਤਾ ਸਾਥ ਦੇਵੇਗੀ, ਸ਼ੁੱਭ ਕੰਮਾਂ ’ਚ ਧਿਆਨ।

20 ਅਗਸਤ 2022, ਸ਼ਨੀਵਾਰ

ਭਾਦੋਂ ਵਦੀ ਤਿੱਥੀ ਨੌਮੀ (20-21 ਮੱਧ ਰਾਤ 1.09 ਤੱਕ) ਅਤੇ ਮਗਰੋਂ ਤਿੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਬ੍ਰਿਖ ’ਚ

ਬੁੱਧ ਸਿੰਘ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 29 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਰਮ, ਤਰੀਕ : 21, ਸੂਰਜ ਉਦੇ ਸਵੇਰੇ 6 ਵਜੇ, ਸੂਰਜ ਅਸਤ ਸ਼ਾਮ 7.02 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (20-21 ਮੱਧ ਰਾਤ 4.40 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਵਿਆਘਾਤ (ਰਾਤ 9.41 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗੁਗਾ ਨੌਮੀ, ਮੇਲਾ ਗੁਗਾ ਨੌਮੀ (ਬਿਲਾਸਪੁਰ), ਮੇਲਾ ਗੁਗਾ ਜ਼ਾਹਰਪੀਰ (ਨਕੋਦਰ), ਸੰਤ ਹਰਚੰਦ ਸਿੰਘ ਲੌਂਗੋਵਾਲ ਬਲਿਦਾਨ ਦਿਵਸ,। ਸ਼੍ਰੀ ਰਾਜੀਵ ਗਾਂਧੀ ਜਨਮਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Mukesh

Content Editor

Related News