ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ

Monday, Aug 22, 2022 - 02:10 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ

ਮੇਖ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟੇਗੀ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਬਿਹਤਰ ਰਿਟਰਨ ਮਿਲੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਧਾਰਮਿਕ, ਸਮਾਜਿਕ ਕੰਮਾਂ ’ਚ ਰੁਚੀ ਪਰ ਮਨ ਵੀ ਟੈਂਸ ਜਿਹਾ ਰਹਿ ਸਕਦਾ ਹੈ।

ਕਰਕ : ਉਲਝਣਾਂ, ਝਮੇਲਿਆਂ, ਪੇਚੀਦਗੀਆਂ ਕਰਕੇ ਆਪ ਪ੍ਰੇਸ਼ਾਨ, ਅਪਸੈੱਟ ਰਹਿ ਸਕਦੇ ਹੋ, ਇਸ ਲਈ ਕਿਸੇ ਨਵੇਂ ਪ੍ਰੋਗਰਾਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਬਿਹਤਰ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।

ਕੰਨਿਆ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ, ਧਾਰਮਿਕ ਕੰਮਾਂ ’ਚ ਰੁਚੀ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।

ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਇਰਾਦਿਆਂ ਪ੍ਰੋਗਰਾਮਾਂ ’ਚ ਮਜ਼ਬੂਤੀ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ, ਨਾ ਤਾਂ ਕਿਸੇ ’ਤੇ ਭਰੋਸਾ ਕਰੋ ਅਤੇ ਨਾ ਹੀ ਸਫਰ ਕਰੋ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਹਿਯੋਗ ਰਹੇਗਾ।

ਮਕਰ : ਵਿਰੋਧੀਆਂ ਨੂੰ ਨਾ ਤਾਂ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਸਫਰ ਵੀ ਟਾਲ ਦੇਣਾ ਬਿਹਤਰ ਰਹੇਗਾ, ਡਿੱਗਣ-ਫਿਸਲਣ ਦਾ ਡਰ।

ਕੁੰਭ : ਜਨਰਲ ਸਿਤਾਰਾ ਮਜ਼ਬੂਤ, ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਸਹਿਯੋਗ ਦੇਵੇਗੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦਾ ਹੈ।

ਮੀਨ : ਕੋਰਟ ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਫੈਮਿਲੀ ਫਰੰਟ ’ਤੇ ਤਾਲਮੇਲ ਰਹੇਗਾ।

22 ਅਗਸਤ 2022, ਸੋਮਵਾਰ

ਭਾਦੋਂ ਵਦੀ ਤਿੱਥੀ ਇਕਾਦਸ਼ੀ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮਿਥੁਨ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਕਰਕ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 31 (ਸਾਉਣ), ਹਿਜਰੀ ਸਾਲ 1444, ਮਹੀਨਾ : ਮੁਹੱਰਮ, ਤਰੀਕ : 23, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ ਸ਼ਾਮ 6.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 7.41 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵਜਰ (ਰਾਤ 11.39 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Karan Kumar

Content Editor

Related News