2 ਸਤੰਬਰ ਨੂੰ ਸੂਰਜ ਵਾਂਗ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਪੜ੍ਹੋ ਮੇਖ ਤੋਂ ਮੀਨ ਰਾਸ਼ੀ ਤੱਕ ਦਾ ਹਾਲ

Friday, Sep 02, 2022 - 03:41 AM (IST)

2 ਸਤੰਬਰ ਨੂੰ ਸੂਰਜ ਵਾਂਗ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਪੜ੍ਹੋ ਮੇਖ ਤੋਂ ਮੀਨ ਰਾਸ਼ੀ ਤੱਕ ਦਾ ਹਾਲ

ਮੇਖ : ਸਿਤਾਰਾ ਸ਼ਾਮ ਤੱਕ ਬਿਹਤਰ, ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ, ਅਲਰਟ ਰਹੋ।

ਬ੍ਰਿਖ : ਸ਼ਾਮ ਤੱਕ ਸਮਾਂ ਠੀਕ ਨਹੀਂ, ਨੁਕਸਾਨ ਪ੍ਰੇਸ਼ਾਨੀ ਦਾ ਡਰ, ਸਫਰ ਵੀ ਟਾਲ ਦੇਣਾ ਚਾਹੀਦਾ ਹੈ ਪਰ ਬਾਅਦ ’ਚ ਕਾਰੋਬਾਰੀ ਸਥਿਤੀ ’ਚ ਸੁਧਾਰ ਹੋਣ ਦੀ ਆਸ।

ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਮੁਸ਼ਕਲਾਂ ਪ੍ਰੇਸ਼ਾਨੀਆਂ-ਸਮੱਸਿਆਵਾਂ ਵਾਲਾ ਬਣੇਗਾ। 

ਕਰਕ : ਸਿਤਾਰਾ ਸ਼ਾਮ ਤੱਕ ਸਫਲਤਾ ਇੱਜ਼ਤਮਾਣ ਵਾਲਾ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ ਬਣੇ ਰਹੋਗੇ ਪਰ ਬਾਅਦ ’ਚ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਵਧੇਗੀ। 

ਸਿੰਘ : ਹਲਕੀ ਨੇਚਰ ਅਤੇ ਸੋਚ ਵਾਲੇ ਲੋਕ ਸ਼ਾਮ ਤੱਕ ਆਪ ਦੇ ਖਿਲਾਫ ਕਾਫੀ ਐਕਟਿਵ ਰਹਿ ਸਕਦੇ ਹਨ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ। 

ਕੰਨਿਆ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ। 

ਤੁਲਾ :  ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਅਰਥ ਦਸ਼ਾ ਕਮਜ਼ੋਰ ਬਣੇਗੀ, ਧਨ ਹਾਨੀ ਦਾ ਡਰ। 

ਬ੍ਰਿਸ਼ਚਕ :  ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ, ਵੈਸੇ ਮਾਨਸਿਕ ਪ੍ਰੇਸ਼ਾਨੀ ਵੀ ਜ਼ਰੂਰ ਰਹੇਗੀ। 

ਧਨ :  ਸਿਤਾਰਾ ਸ਼ਾਮ ਤੱਕ ਆਮਦਨ ਵਾਲਾ ਅਤੇ ਕਾਰੋਬਾਰੀ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਆਪ ਨੂੰ ਹਰ ਕਦਮ ਸੋਚ ਵਿਚਾਰ ਕੇ ਚੁਕਣਾ ਸਹੀ ਰਹੇਗਾ। 

ਮਕਰ : ਸਿਤਾਰਾ ਸ਼ਾਮ ਤੱਕ ਸਰਕਾਰੀ-ਗੈਰ ਸਰਕਾਰੀ ਕੰਮਾਂ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ, ਜਨਰਲ ਹਾਲਾਤ ਵੀ ਬਿਹਤਰ  ਬਣਨਗੇ। 

ਕੁੰਭ : ਸਿਤਾਰਾ ਸ਼ਾਮ ਤੱਕ ਇਰਾਦਿਆਂ ’ਚ ਮਜ਼ਬੂਤੀ ਰੱਖਣ ਅਤੇ ਤੇਜ ਪ੍ਰਭਾਵ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਨਾ ਲਓ। 

ਮੀਨ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣੇ ਆਪ ਨੂੰ ਬਚਾ ਕੇ ਰੱਖਣਾ ਚਾਹੀਦਾ ਹੈ ਪਰ ਬਾਅਦ ’ਚ ਸਮਾਂ ਰੁਕਾਵਟਾਂ ਵਾਲਾ ਬਣੇਗਾ।

2 ਸਤੰਬਰ 2022, ਸ਼ੁੱਕਰਵਾਰ

ਭਾਦੋਂ ਸੁਦੀ ਤਿੱਥੀ ਛੱਠ (ਦੁਪਹਿਰ 1.52 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ     ਸਿੰਘ ’ਚ 

ਚੰਦਰਮਾ      ਤੁਲਾ  ’ਚ

ਮੰਗਲ     ਬ੍ਰਿਖ ’ਚ

ਬੁੱਧ      ਕੰਨਿਆ ’ਚ

ਗੁਰੂ     ਮੀਨ ’ਚ 

ਸ਼ੁੱਕਰ     ਸਿੰਘ ’ਚ 

ਸ਼ਨੀ   ਮਕਰ ’ਚ

ਰਾਹੂ    ਮੇਖ ’ਚ

ਕੇਤੂ    ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 11 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 5,  ਸੂਰਜ ਉਦੇ ਸਵੇਰੇ 6.08 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ) ਨਕਸ਼ੱਤਰ : ਵਿਸ਼ਾਖਾ (ਰਾਤ 11.47 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਏਂਦਰ (ਸ਼ਾਮ 7.15 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 5.56 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੂਰਜ ਛੱਠ, ਸ਼੍ਰੀ ਕਾਲੂ ਨਿਰਵਾਣ ਦਿਵਸ (ਜੈਨ)।  
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News