ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

Saturday, Sep 03, 2022 - 02:48 AM (IST)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

ਮੇਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਬੇਤੁਕੇ ਖਾਣ-ਪੀਣ ਅਤੇ ਬਦਪਰਹੇਜ਼ੀ ਤੋਂ ਬਚਣਾ ਸਹੀ ਰਹੇਗਾ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।

ਬ੍ਰਿਖ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜਾ ਵੀ ਕੰਮ ਕਰੋ ਪੂਰੇ ਜ਼ੋਰ ਨਾਲ ਕਰੋ ਪਰ ਪਰਿਵਾਰਕ ਮੋਰਚੇ ’ਤੇ ਟੈਨਸ਼ਨ ਪ੍ਰੇਸ਼ਾਨੀ ਰਹਿਣ ਦਾ ਡਰ।

ਮਿਥੁਨ : ਦੁਸ਼ਮਣਾਂ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ, ਮਨ ਵੀ ਪ੍ਰੇਸ਼ਾਨ ਰਹਿ ਸਕਦਾ ਹੈ।

ਕਰਕ : ਧਾਰਮਿਕ ਅਤੇ ਸਮਾਜਿਕ ਕੰਮਾਂ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ ਵਾਰਤਾ, ਭਜਨ ਕੀਰਤਨ ’ਚ ਜੀਅ ਘੱਟ ਹੀ ਲੱਗੇਗਾ ਪਰ ਜਨਰਲ ਹਾਲਾਤ ਠੀਕ ਰਹਿਣਗੇ।

ਸਿੰਘ : ਕਿਉਂਕਿ ਸਿਤਾਰਾ ਕਮਜ਼ੋਰ ਹੈ, ਇਸ ਲਈ ਨਾ ਤਾਂ ਕੋਰਟ ਕਚਹਿਰੀ ’ਚ ਜਾਓ ਅਤੇ ਨਾ ਹੀ ਕੋਰਟ ਕਚਹਿਰੀ ਨਾਲ ਜੁੜਿਆ ਕੋਈ ਯਤਨ ਹੱਥ ’ਚ ਲਓ।

ਕੰਨਿਆ : ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀ ਤੋਂ ਆਪ ਨੂੰ ਫਾਸਲਾ ਰੱਖਣਾ ਸਹੀ ਰਹੇਗਾ ਕਿਉਂਕਿ ਆਪ ਨੂੰ ਨੁਕਸਾਨ ਪਹੁੰਚਾਉਣ ਤੋਂ ਕਦੀ ਬਾਜ਼ ਨਾ ਆਉਣਗੇ।

ਤੁਲਾ : ਕਾਰੋਬਾਰੀ ਦਸ਼ਾ ਤਸੱਲੀਬਖਸ਼ ਰਹਿਣ ਦੇ ਬਾਵਜੂਦ ਵੀ ਧਨ ਦਾ ਠਹਿਰਾਅ ਘੱਟ ਹੋਵੇਗਾ, ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚਣਾ ਚਾਹੀਦਾ ਹੈ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਅਨਮੰਨੇ ਮਨ ਨਾਲ ਕੋਈ ਵੀ ਯਤਨ ਜਾਂ ਕੰਮ ਨਾ ਕਰੋ, ਮਨ ਵੀ ਟੈਂਸ ਅਤੇ ਡਾਵਾਂਡੋਲ ਜਿਹਾ ਰਹੇਗਾ।

ਧਨ : ਕਿਉਂਕਿ ਉਲਝਣਾਂ ਝਗੜਿਆ ਅਤੇ ਪੇਚੀਦਗੀਆਂ ਵਾਲਾ ਸਮਾਂ ਹੈ, ਇਸ ਲਈ ਕੋਈ ਵੀ ਨਵਾਂ ਪ੍ਰੋਗਰਾਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ, ਖਰਚ ਵੀ ਵਧਣਗੇ।

ਮਕਰ : ਮਿੱਟੀ-ਰੇਤਾ ਬਜਰੀ ਟਿੰਬਰ-ਪੱਥਰ-ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਵੱਡੇ ਲੋਕਾਂ ਅਤੇ ਅਫਸਰਾਂ ਅੱਗੇ ਜਾਣ ਤੋਂ ਬਚਣਾ ਚਾਹੀਦਾ ਹੈ, ਨੁਕਸਾਨ ਦਾ ਵੀ ਡਰ।

ਮੀਨ : ਕੰਮਕਾਜੀ ਦਸ਼ਾ ਠੀਕ ਪਰ ਮਨ ਅਤੇ ਸੋਚ ’ਤੇ ਨੈਗਟੇਵਿਟੀ ਪ੍ਰਭਾਵੀ ਰਹੇਗੀ, ਗਤਤ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।

3 ਸਤੰਬਰ 2022, ਸ਼ਨੀਵਾਰ

ਭਾਦੋਂ ਸੁਦੀ ਤਿੱਥੀ ਸਪਤਮੀ (ਦੁਪਹਿਰ 12.29 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ     ਸਿੰਘ ’ਚ

ਚੰਦਰਮਾ      ਬ੍ਰਿਸ਼ਚਕ ’ਚ

ਮੰਗਲ     ਬ੍ਰਿਖ ’ਚ

ਬੁੱਧ      ਕੰਨਿਆ ’ਚ

ਗੁਰੂ     ਮੀਨ ’ਚ

ਸ਼ੁੱਕਰ     ਸਿੰਘ ’ਚ

ਸ਼ਨੀ   ਮਕਰ ’ਚ

ਰਾਹੂ    ਮੇਖ ’ਚ                                                    

ਕੇਤੂ    ਤੁਲਾ ’ਚ 

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 12 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 6,  ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ ਸ਼ਾਮ 6.45 ਵਜੇ (ਜਲੰਧਰ ਟਾਈਮ) ਨਕਸ਼ੱਤਰ : ਅਨੁਰਾਧਾ (ਰਾਤ 10.57 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਵੈਧ੍ਰਿਤੀ (ਸ਼ਾਮ 4.59 ਤੱਕ) ਅਤੇ ਮਗਰੋਂ ਵਿਸ਼ਕੁੰਭ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ ਦੁਪਹਿਰ 12.49 ਤੋਂ ਲੈ ਕੇ ਰਾਤ 11.35 ਤੱਕ) ਰਾਤ 10.57 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਤੋਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੁਕਤਾ ਭਰਣ ਸੰਤਾਨ ਸਪਤਮੀ ਵਰਤ, ਸ਼੍ਰੀ ਰਾਧਾ ਅਸ਼ਟਮੀ, ਸ਼੍ਰੀ ਮਹਾ ਲਕਸ਼ਮੀ ਵਰਤ ਸ਼ੁਰੂ, ਦੁਰਵਾ ਅਸ਼ਟਮੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News