ਭਵਿੱਖਫਲ: ਜਾਣੋ ਅੱਜ ਦੀ ਰਾਸ਼ੀ ''ਚ ਤੁਹਾਡੇ ਲਈ ਕੀ ਹੈ ਖਾਸ
Monday, Sep 05, 2022 - 02:20 AM (IST)

ਮੇਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਖ : ਸਿਹਤ ’ਚ ਗੜਬੜੀ ਰਹਿ ਸਕਦੀ ਹੈ, ਲਿਖਣ-ਪੜ੍ਹਣ ਦਾ ਕੋਈ ਵੀ ਕੰਮ ਬੇਧਿਆਨੀ ਨਾਲ ਨਾ ਕਰੋ, ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ, ਮਨ ’ਚ ਸਫਰ ਦੀ ਚਾਹਤ ਰਹੇਗੀ।
ਕਰਕ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਆਪ ਦੀ ਲੱਤ ਖਿੱਚਣ ਅਤੇ ਪ੍ਰੇਸ਼ਾਨ ਕਰਨ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਸਿੰਘ : ਸੰਤਾਨ ਦਾ ਸੁਪੋਰਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦਾ ਹੈ, ਇਰਾਦਿਆਂ ’ਚ ਮਜ਼ਬੂਤੀ, ਮੋਰੇਲ ਵੀ ਬਣਿਆ ਰਹੇਗਾ।
ਕੰਨਿਆ : ਕੋਰਟ ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਕੰਮਕਾਜੀ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਤੁਲਾ : ਮਿੱਤਰਾਂ, ਕੰਮਕਾਜੀ ਸਾਥੀਆਂ ਦੀ ਮਦਦ ਅਤੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ-ਤਣਾਤਣੀ ਰਹਿ ਸਕਦੀ ਹੈ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪਬਲੀਕੇਸ਼ਨ, ਫੋਟੋਗ੍ਰਾਫੀ, ਬਿਊਟੀਸ਼ੀਅਨ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਨਵਾਂ ਕੰਮ-ਪ੍ਰੋਗਰਾਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਕੁੰਭ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ।
ਮੀਨ : ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਸਰਕਾਰੀ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਅਤੇ ਪ੍ਰਤਿਸ਼ਠਾ ਬਣੀ ਰਹੇਗੀ।
5 ਸਤੰਬਰ 2022, ਸੋਮਵਾਰ
ਭਾਦੋਂ ਸੁਦੀ ਤਿੱਥੀ ਨੌਮੀ (ਸਵੇਰੇ 8.28 ਤੱਕ) ਅਤੇ ਮਗਰੋਂ ਤਿੱਥੀ ਦਸਮੀ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 14 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 8, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ ਸ਼ਾਮ 6.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਰਾਤ 8.06 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਪ੍ਰੀਤੀ (ਪੂਰਵ ਦੁਪਹਿਰ 11.27 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 8.06 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਚੰਦਰ ਨੌਮੀ (ਉਦਾਸੀਨ ਸੰਪ੍ਰਦਾਏ), ਟੀਚਰਜ਼ ਡੇ, ਡਾ. ਐੱਸ. ਰਾਧਾਕ੍ਰਿਸ਼ਣਨ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)