ਕਰਕ, ਮਕਰ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

09/07/2022 3:41:20 AM

ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਕਿਸੇ ਵੱਡੇ ਆਦਮੀ ਦੇ ਨਰਮ ਰੁਖ ਕਰ ਕੇ ਆਪ ਦੀ ਕੋਈ ਲਟਕਦੀ ਚਲੀ ਆ ਰਹੀ ਸਮੱਸਿਆ ਹੱਲ ਹੋ ਸਕਦੀ ਹੈ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਰਾਹੂ ਦੀ ਕਮਜ਼ੋਰ ਸਥਿਤੀ ਮਨ ਨੂੰ ਅਸ਼ਾਂਤ ਪ੍ਰੇਸ਼ਾਨ-ਡਿਸਟਰਬ ਰੱਖੇਗੀ।

ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਡਰਾਈਵਿੰਗ ਵੀ ਧਿਆਨ ਨਾਲ ਕਰਨੀ ਚਾਹੀਦੀ ਹੈ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਪੈਠ-ਧਾਕ-ਛਾਪ ਬਣੀ ਰਹੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਨੂੰ ਨਾਰਾਜ਼ ਕਰਨਾ ਪਸੰਦ ਨਾ ਕਰਨਗੇ।

ਸਿੰਘ : ਸ਼ਤਰੂਆਂ ਦੀ ਵਧੀ ਹੋਈ ਉੱਛਕੂਦ, ਆਪ ਦੀ ਟੈਨਸ਼ਨ, ਪ੍ਰੇਸ਼ਾਨੀ ਵਧਾ ਸਕਦੀ ਹੈ, ਇਸ ਲਈ ਪੂਰੀ ਤਰ੍ਹਾਂ ਸੁਚੇਤ ਰਹਿਣਾ ਸਹੀ ਰਹੇਗਾ।

ਕੰਨਿਆ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ, ਸੁਣਨ ’ਚ ਜੀਅ ਲੱਗੇਗਾ ਪਰ ਦੁਸ਼ਮਣਾਂ ਨੂੰ ਕਮਜ਼ੋਰ ਨਾ ਸਮਝੋ।

ਤੁਲਾ : ਅਦਾਲਤ ’ਚ ਜਾਣ ਜਾਂ ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਬ੍ਰਿਸ਼ਚਕ : ਕਿਸੇ ਪ੍ਰਭਾਵਸ਼ਾਲੀ ਅਤੇ ਇਨਫੈਕਟਿਵ ਆਦਮੀ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ।

ਧਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਚਲ ਪੁਰਜ਼ਿਆਂ, ਹਾਰਡ-ਵੇਅਰ ਦਾ ਕੰਮ ਧੰਦਾ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮਾਂ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਕੁੰਭ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਹਰ ਕਦਮ ਸੋਚ-ਸਮਝ ਕੇ ਅਤੇ ਧੀਰਜ ਨਾਲ ਚੁੱਕਣਾ ਚਾਹੀਦਾ ਹੈ, ਕਿਉਂਕਿ ਜਲਦਬਾਜ਼ੀ ਮੁਸ਼ਕਲਾਂ ਪੈਦਾ ਕਰਨ ਵਾਲੀ ਹੈ।

ਮੀਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਤੇਜ ਪ੍ਰਭਾਵ ਮਾਣ ਪ੍ਰਤਿਸ਼ਠਾ ਵੀ ਬਣੀ ਰਹੇਗੀ।

7 ਸਤੰਬਰ 2022, ਬੁੱਧਵਾਰ

ਭਾਦੋਂ ਸੁਦੀ ਤਿੱਥੀ ਦੁਆਦਸ਼ੀ (7-8 ਮੱਧ ਰਾਤ 12.05 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮਕਰ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 16 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 10, ਸੂਰਜ ਉਦੇ ਸਵੇਰੇ 6.11 ਵਜੇ, ਸੂਰਜ ਅਸਤ ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (ਸ਼ਾਮ ਚਾਰ ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ ਯੋਗ : ਸ਼ੋਭਨ (7-8 ਮੱਧ ਰਾਤ 1.15 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਵਾਮਨ ਜਯੰਤੀ ਮੇਲਾ ਵਾਮਨ ਦੁਆਦਸ਼ੀ (ਅੰਬਾਲਾ, ਨਾਹਨ) ਸ਼੍ਰਵਣ ਦੁਆਦਸ਼ੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

Mukesh

This news is Content Editor Mukesh