ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

Saturday, Sep 10, 2022 - 02:56 AM (IST)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ

ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਬਿਹਤਰੀ ਕਰਨ ਵਾਲਾ, ਕਿਸੇ ਪੈਂਡਿੰਗ ਪਈ ਪਲਾਨਿੰਗ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।

ਬ੍ਰਿਖ : ਸਰਕਾਰੀ,ਗੈਰ- ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਵੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਇੱਜ਼ਤਮਾਣ ਦੀ ਪ੍ਰਾਪਤੀ।

ਮਿਥੁਨ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਆ ਲੱਗੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।

ਕਰਕ : ਪੇਟ ਬਾਰੇ ਸੁਚੇਤ ਰਹਿਣਾ ਚਾਹੀਦਾ ਹੈ, ਆਲਤੂ-ਫਾਲਤੂ ਵਸਤਾਂ ਖਾਣ-ਪੀਣ ਤੋਂ ਵੀ ਪਰਹੇਜ਼ ਰੱਖੋ, ਨੁਕਸਾਨ ਦਾ ਡਰ, ਸਫਰ ਵੀ ਨਾ ਕਰੋ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ।

ਕੰਨਿਆ : ਡਰੇ ਡਰੇ ਅਤੇ ਉਖੜੇ ਉਖੜੇ ਮਨ ਕਰ ਕੇ ਆਪ ਕਿਸੇ ਵੀ ਪ੍ਰੋਗਰਾਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਸਫਰ ਵੀ ਪ੍ਰੇਸ਼ਾਨੀ ਟੈਨਸ਼ਨ ਵਾਲਾ ਹੋਵੇਗਾ।

ਤੁਲਾ : ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਆਪਣੇ ਟਾਰਗੈੱਟ ਵੱਲ ਕੁਝ ਅੱਗੇ ਵਧੇਗਾ, ਸ਼ੁੱਭ ਕੰਮਾਂ ’ਚ ਧਿਆਨ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਧਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਮਕਰ : ਲੋਹਾ-ਲੋਹਾ ਮਸ਼ੀਨਰੀ, ਹਾਰਡ ਵੇਅਰ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਮਾਣ ਸਨਮਾਨ ਦੀ ਪ੍ਰਾਪਤੀ।

ਕੁੰਭ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ ਕਿਉਂਕਿ ਗਲਾ ਖਰਾਬ ਰਹਿਣ ਦਾ ਡਰ ਰਹਿ ਸਕਦਾ ਹੈ।

ਮੀਨ : ਕਿਉਂਕਿ ਸਿਤਾਰਾ ਉਲਝਣਾਂ-ਝਗੜਿਆਂ, ਝਮੇਲਿਆਂ, ਪੇਚੀਦਗੀਆਂ ਨੂੰ ਉਭਾਰਨ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਲੈਣ ਤੋਂ ਬਚਣਾ ਸਹੀ ਰਹੇਗਾ।

10 ਸਤੰਬਰ 2022, ਸ਼ਨੀਵਾਰ

ਭਾਦੋਂ ਸੁਦੀ ਤਿੱਥੀ ਪੁੰਨਿਆ (ਬਾਅਦ ਦੁਪਹਿਰ 3.29 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਕੁੰਭ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 19 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 13, ਸੂਰਜ ਉਦੇ ਸਵੇਰੇ 6.13 ਵਜੇ, ਸੂਰਜ ਅਸਤ ਸ਼ਾਮ 6.36 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸਵੇਰੇ 9.37 ਤੱਕ) ਅਤੇ ਮਗਰੋਂ ਯੋਗ ਭਾਦਰਪਦ, ਯੋਗ : ਕੁੰਭ (ਬਾਅਦ ਦੁਪਹਿਰ 2.54 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੁੰਭ ਰਾਸ਼ੀ ’ਤੇ (10-11 ਮੱਧ ਰਾਤ 2.23 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਪੁੰਨਿਆ, ਪ੍ਰੋਸ਼ਠਪਦੀ ਮਹਾਲਯ ਸਰਾਧ ਸ਼ੁਰੂ, ਮੇਲਾ ਗੋਇੰਦਰਵਾਲ, ਤਿੱਥੀ ਏਕਮ ਦਾ ਸਰਾਧ (ਬਾਅਦ ਦੁਪਹਿਰ 3.29 ਤੋਂ ਬਾਅਦ), ਪੰ. ਗੋਵਿੰਦ ਵੱਲਭ ਪੰਤ ਜਨਮ ਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News