ਕੰਨਿਆ, ਕੁੰਭ, ਮੀਨ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ

09/11/2022 3:29:48 AM

ਮੇਖ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ, ਮੁਸ਼ਕਲਾਂ ਵਾਲਾ ਹੈ, ਇਸ ਲਈ ਕੋਈ ਨਵਾਂ ਯਤਨ ਹੱਥ ’ਚ ਨਾ ਲੈਣਾ ਠੀਕ ਰਹੇਗਾ ਕਿਉਂਕਿ ਉਹ ਅੱਗੇ ਵਧ ਨਾ ਸਕੇਗਾ।

ਬ੍ਰਿਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਮਿਥੁਨ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ ਪੀਣ ’ਚ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ, ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।

ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਘਰੇਲੂ ਮੋਰਚੇ ’ਤੇ ਤਾਲਮੇਲ ਬਣਿਆ ਰਹੇਗਾ।

ਤੁਲਾ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਰਹਿਣਗੇ।

ਬ੍ਰਿਸ਼ਚਕ : ਸੰਤਾਨ ਦੇ ਸੁਪੋਰਟਿਵ ਰੁਖ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਵੱਡੇ ਲੋਕਾਂ ਤੋਂ ਲਾਭ।

ਧਨ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਪਾਜ਼ੇਟਿਵ ਨਤੀਜਾ ਦੇਣਗੇ, ਜਨਰਲ ਸਿਤਾਰਾ ਵੀ ਆਪ ਨੂੰ ਹਰ ਪੱਖੋਂ ਪ੍ਰਭਾਵੀ ਰੱਖੇਗਾ।

ਮਕਰ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਫਰੂਟਫੁੱਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਸੰਵਾਰਨ ਵਾਲਾ ਹੋਵੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹ਼ੜੇ ਕੰਮ ਲਈ ਮਨ ਬਣਾਓਗੇ ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ ਰਹੇਗਾ।

11 ਸਤੰਬਰ 2022, ਐਤਵਾਰ

ਅੱਸੂ ਸੁਦੀ ਤਿੱਥੀ ਏਕਮ (ਦੁਪਹਿਰ 1.15 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮੀਨ ’ਚ

ਮੰਗਲ ਬ੍ਰਿਖ ’ਚ

ਬੁੱਧ ਕੰਨਿਆ ’ਚ

ਗੁਰੂ ਮੀਨ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

Mukesh

This news is Content Editor Mukesh