ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਵੇਂ ਰਹੇਗਾ ਤੁਹਾਡਾ ਪੂਰਾ ਦਿਨ
Monday, Sep 12, 2022 - 03:39 AM (IST)

ਮੇਖ : ਖਰਚਿਆਂ ’ਤੇ ਕਾਬੂ ਰੱਖੋ, ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਸਹੀ ਰਹੇਗਾ, ਕਿਸੇ ਹੇਠ ਆਪਣੀ ਪੇਮੈਂਟ ਵੀ ਸੋਚ-ਵਿਚਾਰ ਕੇ ਫਸਾਓ।
ਬ੍ਰਿਖ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ ’ਚ ਪੇਸ਼ ਆ ਰਹੀ ਕੋਈ ਰੁਕਾਵਟ, ਮੁਸ਼ਕਲ ਹਟੇਗੀ, ਵਿਰੋਧੀਆਂ ਦੀ ਖਾਸ ਪੇਸ਼ ਨਾ ਚੱਲ ਸਕੇਗੀ।
ਮਿਥੁਨ : ਕਿਸੇ ਅਫਸਰ ਦੀ ਮਦਦ-ਸਹਿਯੋਗ ਕਰਕੇ ਆਪ ਦੀ ਕੋਈ ਸਮੱਸਿਆ ਕੁਝ ਸੁਲਝ ਸਕਦੀ ਹੈ, ਆਪ ਦੇ ਰੁਖ ’ਚ ਜੋਸ਼-ਉਤਸ਼ਾਹ ਬਣਿਆ ਰਹੇਗਾ।
ਕਰਕ : ਯਤਨ ਕਰਨ ’ਤੇ ਆਪ ਦੀ ਕੋਈ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਕੰਮਕਾਜੀ ਵਿਅਸਤਤਾ ਬਣੀ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਸਿੰਘ : ਸਿਤਾਰਾ ਪੇਟ ਲਈ ਠੀਕ ਨਹੀਂ, ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਪੇਟ ’ਚ ਕੁਝ ਨਾ ਕੁਝ ਗੜਬੜੀ ਬਣੀ ਰਹੇਗੀ, ਉਂਝ ਨੇਕ ਕੰਮਾਂ ਵੱਲ ਧਿਆਨ ਰਹੇਗਾ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤ-ਮਾਣ ਦੀ ਪ੍ਰਾਪਤੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ ਅਤੇ ਕੰਸੀਡ੍ਰੇਟ ਬਣੇ ਰਹਿਣਗੇ।
ਤੁਲਾ : ਮਨੋਬਲ ’ਚ ਟੁੱਟਣ ਦੇ ਕਾਰਨ ਆਪ ਕਿਸੇ ਵੀ ਨਵੇਂ ਯਤਨ ਨੂੰ ਸ਼ੁਰੂ ਕਰਨ ਤੋਂ ਬਚੋਗੇ, ਉਂਝ ਵੀ ਹਰ ਫਰੰਟ ’ਤੇ ਅਹਿਤਿਆਤ ਰੱਖਣ ਦੀ ਲੋੜ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹ ਸਕਦੇ ਹਨ।
ਧਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰੀ ਦਾ ਨਤੀਜਾ ਮਿਲਣ ਦੀ ਆਸ, ਇੱਜ਼ਤ-ਮਾਣ ਦੀ ਪ੍ਰਾਪਤੀ।
ਮਕਰ : ਮਿੱਤਰ-ਸੱਜਣ ਸਾਥੀ ਜ਼ਰੂਰਤ ਦੇ ਹਰ ਮੌਕੇ ’ਤੇ ਆਪ ਦੀ ਮਦਦ ਲਈ ਤਿਆਰ ਨਜ਼ਰ ਆਉਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਟੀਚਿੰਗ, ਕੋਚਿੰਗ, ਪਬਲੀਕੇਸ਼ਨ, ਮੈਡੀਸਨ, ਕੰਸਲਟੈਂਸੀ, ਟੂਰਿਜ਼ਮ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਦੀ ਅਰਥ ਦਸ਼ਾ ਬਿਹਤਰ ਹੋਵੇਗੀ।
ਮੀਨ : ਵਪਾਰਕ ਕੰਮ-ਕਾਜੀ ਕੰਮਾਂ ਦੀ ਦਸ਼ਾ ਬਿਹਤਰ, ਜਨਰਲ ਤੌਰ ’ਤੇ ਆਪ ਨੂੰ ਹਰ ਫਰੰਟ ’ਤੇ ਸਫਲਤਾ ਮਿਲੇਗੀ, ਮਨ ਅਤੇ ਸੋਚ ’ਤੇ ਪਾਜ਼ੇਟਿਵਿਟੀ ਬਣੀ ਰਹੇਗੀ।
12 ਸਤੰਬਰ 2022, ਸੋਮਵਾਰ
ਅੱਸੂ ਵਦੀ ਤਿੱਥੀ ਦੂਜ (ਪੂਰਵ ਦੁਪਹਿਰ 11.36 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੀਨ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 21 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 15, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਸਵੇਰੇ 6.59 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਗੰਡ (ਸਵੇਰੇ 9.31 ਤੱਕ) ਅਤੇ ਮਗਰੋਂ ਯੋਗ ਵ੍ਰਿਧੀ ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਸਵੇਰੇ 6.59 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 11.07 ’ਤੇ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਤੀਜ ਦਾ ਸਰਾਧ (ਪੂਰਵ ਦੁਪਹਿਰ 11.36 ਤੋਂ ਬਾਅਦ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)