ਇਨ੍ਹਾਂ ਰਾਸ਼ੀ ਵਾਲਿਆਂ ਲਈ ਬੁੱਧਵਾਰ ਦਾ ਦਿਨ ਰਹੇਗਾ ਸ਼ਾਨਦਾਰ, ਮਿਲਣਗੇ ਧਨ ਲਾਭ ਦੇ ਮੌਕੇ
Wednesday, Sep 14, 2022 - 02:47 AM (IST)

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਤਾਂ ਦੇੇਵੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਪੈ ਸਕਦਾ ਹੈ, ਵੈਸੇ ਘਰੇਲੂ ਪ੍ਰੇਸ਼ਾਨੀ ਵੀ ਰਹੇਗੀ।
ਬ੍ਰਿਖ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਇਸ ਲਈ ਜਿਹੜੇ ਖਰਚਿਆਂ ਨੂੰ ਟਾਲਿਆ ਜਾ ਸਕੇ, ਟਾਲ ਦਿਓ, ਬੇਗਾਨੇ ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ ’ਚੋਂ ਕਿਸੇ ਰੁਕਾਵਟ ਨੂੰ ਹਟਾਉਣ ਵਾਲਾ, ਵੈਸੇ ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕਰਕ : ਕਿਸੇ ਸਰਕਾਰੀ ਕੰਮ ਨੂੰ ਉਸ ਦੇ ਟਾਰਗੈੱਟ ਵੱਲ ਲਿਜਾਣ ਲਈ ਜਿਹੜੀ ਭੱਜਦੌੜ ਕਰੋਗੇ, ਉਸ ਦਾ ਮਨਮਰਜ਼ੀ ਦਾ ਨਤੀਜਾ ਨਾ ਮਿਲੇਗਾ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ, ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ ਪਰ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ।
ਕੰਨਿਆ : ਸਿਤਾਰਾ ਪੇਟ ਲਈ ਠੀਕ ਨਹੀਂ, ਵ੍ਹੀਕਲਜ਼ ਵੀ ਸੁਚੇਤ ਰਹਿ ਕੇ ਡਰਾਈਵ ਕਰੋ ਤਾਂ ਕਿ ਕਿਧਰੇ ਸੱਟ ਨਾ ਲਗ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਕੁਝ ਨਾਰਾਜ਼ਗੀ ਤਣਾਤਣੀ ਰਹਿ ਸਕਦੀ ਹੈ।
ਬ੍ਰਿਸ਼ਚਕ : ਕਿਸੇ ਨਾ ਕਿਸੇ ਮੋਰਚੇ ’ਤੇ ਆਪ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਮਨੋਬਲ ’ਚ ਵੀ ਟੁੱਟਣ ਦਾ ਅਹਿਸਾਸ ਰਹੇਗਾ, ਮਨ ਵੀ ਅਪਸੈੱਟ ਰਹੇਗਾ।
ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਉਭਰਦੇ ਰਹਿ ਸਕਦੇ ਹਨ।
ਮਕਰ : ਪ੍ਰਾਪਰਟੀ ਦੇ ਕਿਸੇ ਕੰਮ ਲਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਕੁੰਭ : ਉਤਸ਼ਾਹ, ਹਿੰਮਤ, ਕੰਮਕਾਜੀ ਭੱਜਦੌੜ ਬਣੀ ਰਹੇਗੀ, ਸ਼ਤਰੂ ਤੇਜ਼ਹੀਣ ਰਹਿਣਗੇ ਪਰ ਘਟੀਆ ਲੋਕ ਆਪ ਦੇ ਖਿਲਾਫ ਐਕਟਿਵ ਰਹਿਣਗੇ।
ਮੀਨ : ਕਾਰੋਬਾਰੀ ਕੰਮਾਂ ਲਈ ਭੱਜਦੌੜ ਸੁਚੇਤ ਰਹਿ ਕੇ ਕਰੋ, ਵੈਸੇ ਕਾਰੋਬਾਰੀ ਕੰਮਾਂ ਦੇ ਮਾਮਲੇ ’ਚ ਕਿਸੇ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ।
14 ਸਤੰਬਰ 2022, ਬੁੱਧਵਾਰ
ਅੱਸੂ ਵਦੀ ਤਿੱਥੀ ਚੌਥ (ਸਵੇਰੇ 10.26 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 23 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 17, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 6.18 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ , ਯੋਗ : ਧਰੁਵ (ਸਵੇਰੇ 6.18 ਤੱਕ) ਅਤੇ ਮਗਰੋਂ ਯੋਗ ਵਿਆਘਾਤ ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 6.57 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭਰਣੀ ਸਰਾਧ , ਤਿੱਥੀ ਪੰਚਮੀ ਦਾ ਸਰਾਧ (ਸਵੇਰੇ 10.26 ਤੋਂ ਬਾਅਦ)ਹਿੰਦੀ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)