ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
Thursday, Sep 15, 2022 - 03:21 AM (IST)

ਮੇਖ : ਜਨਰਲ ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਕੰਮਕਾਜੀ ਕੰਮਾਂ ਨੂੰ ਅੱਗੇ ਵਧਾਉਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ, ਵੈਸੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਬ੍ਰਿਖ : ਸਿਤਾਰਾ ਦੁਪਹਿਰ ਤਕ ਅਹਿਤਿਆਤ , ਪ੍ਰੇਸ਼ਾਨੀ ਅਤੇ ਝਮੇਲਿਆਂ ਵਾਲਾ, ਖਰਚ ਵੀ ਬੇਕਾਬੂ ਰਹਿਣਗੇ ਪਰ ਬਾਅਦ ’ਚ ਜਨਰਲ ਸਿਤਾਰਾ ਮਜ਼ਬੂਤ ਬਣੇਗਾ, ਹਰ ਮੋਰਚੇ ’ਤੇ ਸਫਲਤਾ ਮਿਲੇਗੀ।
ਮਿਥੁਨ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਸਮਾਂ ਪੇਚੀਦਗੀਆਂ ਵਾਲਾ, ਮੁਸ਼ਕਲਾਂ ਸਮੱਸਿਆਵਾਂ ਵੀ ਉਭਰਦੀਆਂ ਰਹਿਣਗੀਆਂ।
ਕਰਕ : ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮਾਂ ਲਈ ਕਮਜ਼ੋਰ, ਇਸ ਲਈ ਕੋਈ ਸਰਕਾਰੀ ਕੰਮ ਹੱਥ ’ਚ ਨਾ ਲਓ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚੋਂ ਕੋਈ ਮੁਸ਼ਕਲ ਹੱਟੇਗੀ।
ਕੰਨਿਆ : ਸਿਤਾਰਾ ਦੁਪਹਿਰ ਤਕ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੰਜਮ ਵਰਤਣਾ ਸਹੀ ਰੇਹਗਾ ਪਰ ਬਾਅਦ ’ਚ ਆਪ ਦੀ ਪਲਾਨਿੰਗ ਬਿਹਤਰ ਬਣੇਗੀ।
ਤੁਲਾ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਿਹਤ ਦੇ ਵਿਗੜਣ ਦ ਡਰ ਵਧ ਸਕਦਾ ਹੈ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਮਾਨਸਿਕ ਟੈਨਸ਼ਨ ਪ੍ਰੇਸ਼ਾਨੀ ਦੇਣ ਅਤੇ ਕਿਸੇ ਬਣੇ ਬਣਾਏ ਕੰਮ ਨੂੰ ਵਿਗਾੜਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਧਨ : ਸਿਤਾਰਾ ਦੁਪਹਿਰ ਤਕ ਇਰਾਦਿਆਂ ’ਚ ਮਜ਼ਬੂਤੀ ਵਾਲਾ, ਕੰਮਕਾਜੀ ਭੱਜਦੌੜ ਰਹੇਗੀ ਪਰ ਬਾਅਦ ’ਚ ਅਚਾਨਕ ਆਪ ਦਾ ਵੈਰ-ਵਿਰੋਧ ਵੱਧ ਸਕਦਾ ਹੈ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ, ਤਾਂਕਿ ਕੋਈ ਨਿਰਦੋਸ਼ ਆਪ ਦੇ ਗੁੱਸੇ ਦਾ ਸ਼ਿਕਾਰ ਨਾ ਬਣ ਜਾਵੇ।
ਕੁੰਭ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਸ਼ਰਾਰਤੀ ਲੋਕਾਂ ਦੀ ਸਰਗਰਮੀ ਜਾਰੀ ਰਹੇਗੀ ਪਰ ਬਾਅਦ ’ਚ ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਫਰੂਟਫੁੱਲ ਰਹੇਗੀ।
ਮੀਨ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਲਈ ਕਮਜ਼ੋਰ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ ਪਰ ਬਾਅਦ ’ਚ ਹਰ ਫਰੰਟ ’ਤੇ ਜੋਸ਼ ਉਤਸ਼ਾਹ ਵਧੇਗਾ।
15 ਸਤੰਬਰ 2022, ਵੀਰਵਾਰ
ਅੱਸੂ ਵਦੀ ਤਿੱਥੀ ਪੰਚਮੀ (ਪੁਰਵ ਦੁਪਹਿਰ 11.01 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੇਖ ’ਚ
ਮੰਗਲ ਬ੍ਰਿਖ ’ਚ
ਬੁੱਧ ਕੰਨਿਆ ’ਚ
ਗੁਰੂ ਮੀਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਭਾਦੋਂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 24 (ਭਾਦੋਂ), ਹਿਜਰੀ ਸਾਲ 1444, ਮਹੀਨਾ : ਸਫਰ, ਤਰੀਕ : 18, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸਵੇਰੇ 8.05 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ , ਯੋਗ : ਹਰਸ਼ਣ ( 15 ਸਤੰਬਰ ਦਿਨ ਰਾਤ ਅਤੇ ਅਗਲੇ ਦਿਨ 16 ਸਤੰਬਰ ਸਵੇੇਰੇ 5.19 ਤਕ ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮੇਖ ਰਾਸ਼ੀ ’ਤੇ (ਬਾਅਦ ਦੁਪਹਿਰ 2.29 ਤਕ)ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਛੱਠ ਦਾ ਸਰਾਧ (ਪੁਰਵ ਦੁਪਹਿਰ 11.01 ਤੋਂ ਬਾਅਦ),ਚੰਦਰ ਛੱਠ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)